ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਧੰਨਵਾਦੀ ਦੌਰਾ ਕੀਤਾ
ਲੰਬੀ : ਚੋਣਾਂ ਦਾ ਨਤੀਜੇ ਦੇ ਐਲਾਨ ਤੋਂ 10 ਦਿਨ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ ਵਿੱਚ ਧੰਨਵਾਦੀ ਦੌਰਾ ਕੀਤਾ ਤੇ ਲੋਕਾਂ ਦਾ ਧੰਨਵਾਦ ਕੀਤਾ। ਅੱਧੀ ਦਰਜਨ ਪਿੰਡਾਂ ਵਿੱਚ ਲੋਕਾਂ ਦੇ ਮੁਖਾਤਿਬ ਹੁੰਦਿਆਂ ਆਖਿਆ ਕਿ ਹਾਰ-ਜਿੱਤ ਜ਼ਿੰਦਗੀ ਦਾ ਹਿੱਸਾ ਹੈ।
ਐਮਰਜੈਂਸੀ ਪਿਛੋਂ ਦੇਸ਼ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੀ ਚੋਣ ਹਾਰ ਗਈ ਸੀ। ਜਿੱਤ ਹਾਰ ਹੁੰਦੀ ਰਹਿੰਦੀ ਹੈ। ਲੋਕਾਂ ਨੇ ਬਦਲਾਅ ਦੀ ਇੱਛਾ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੁਣਿਆ ਹੈ। ਕੈਪਟਨ ਅਮਰਿੰਦਰ ਸਿੰਘ ਦੇ ਝੂਠੇ ਵਾਅਦਿਆਂ ਵਾਲੀ ਕਾਂਗਰਸ ਸਰਕਾਰ ਵਾਂਗ ਆਮ ਆਦਮੀ ਪਾਰਟੀ ਸਰਕਾਰ ਵੀ ਜ਼ਿਆਦਾ ਵੱਡੇ ਵਾਅਦਿਆਂ ਨਾਲ ਹੋਂਦ 'ਚ ਆਈ ਹੈ।
ਇਹ ਸਮਾਂ ਦੱਸੇਗਾ ਕਿ ਸਰਕਾਰ ਆਪਣੇ ਵਾਅਦਿਆਂ 'ਤੇ ਖਰੀ ਉੱਤਰਦੀ ਹੈ ਜਾਂ ਅਮਰਿੰਦਰ ਸਰਕਾਰ ਵਾਂਗ ਝੂਠ ਦਾ ਪੁਲੰਦਾ ਸਾਬਤ ਹੁੰਦੀ ਹੈ। ਸਾਬਕਾ ਮੁੱਖ ਮੰਤਰੀ ਨੇ ਵਰਕਰਾਂ ਨੂੰ ਹੌਸਲਾ ਤੇ ਹਿੰਮਤ ਦਿੰਦੇ ਆਖਿਆ ਕਿ ਉਹ ਜ਼ਮੀਨ ਪੱਧਰ 'ਤੇ ਲੋਕ ਹਿੱਤਾਂ ਪ੍ਰਤੀ ਡਟੇ ਰਹਿਣ ਤੇ ਲੋਕ ਭਲਾਈ ਦੇ ਕਾਰਜ ਜਾਰੀ ਰੱਖਣ। ਉਹ ਖੁਦ ਪਿੰਡ ਬਾਦਲ ਵਿਖੇ ਬੈਠੇ ਹਨ ਅਤੇ ਪਹਿਲਾਂ ਵਾਂਗ ਵਰਕਰਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਹੱਲ ਕਰਿਆ ਕਰਨਗੇ।
ਪ੍ਰਕਾਸ਼ ਸਿੰਘ ਬਾਦਲ ਨੇ ਜੱਦੀ ਪਿੰਡ ਬਾਦਲ ਤੋਂ ਧੰਨਵਾਦੀ ਦੌਰਾ ਸ਼ੁਰੂ ਕੀਤਾ। ਉਹ ਅੱਜ ਗੱਗੜ, ਮਿੱਠੜੀ ਬੁੱਧਗਿਰ ਅਤੇ ਫਤੂਹੀਵਾਲਾ ਅਤੇ ਹੋਰ ਪਿੰਡ ਦੇ ਲੋਕਾਂ ਦਾ ਧੰਨਵਾਦ ਕਰਨ ਪੁੱਜੇ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।
ਇਹ ਵੀ ਪੜ੍ਹੋ : ਨਸ਼ੇ ਦੀ ਓਵਰਡੋਜ਼ ਲੈਣ ਕਾਰਨ 17 ਸਾਲਾ ਨੌਜਵਾਨ ਦੀ ਮੌਤ