ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ 2 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
Punjab Assembly elections 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2 ਹੋਰ ਉਮੀਦਵਾਰ ਐਲਾਨੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਬੀਬੀ ਜਗੀਰ ਕੌਰ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਭੁਲੱਥ ਤੋਂ ਚੋਣ ਲੜਨਗੇ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਧਾਨ ਸਭਾ ਹਲਕੇ ਮਜੀਠਾ ਤੋਂ ਚੋਣ ਲੜਨਗੇ। ਦੱਸ ਦੇਈਏ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਤੱਕ ਕੁੱਲ 89 ਉਮੀਦਵਾਰਾਂ ਦਾ ਐਲਾਨ ਕੀਤਾ ਹੈ।
ਇਸ ਤੋਂ ਪਹਿਲਾਂ ਹਲਕਾ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾਗਾਗਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਹਲਕਾ ਪਟਿਆਲਾ ਸ਼ਹਿਰੀ ਤੋਂ ਹਰਪਾਲ ਜੁਨੇਜਾ , ਬੱਲੂਆਣਾ ਤੋਂ ਹਰਦੇਵ ਸਿੰਘ ਮੇਘ (ਗੋਬਿੰਦਗੜ੍ਹ) , ਸੁਜਾਨਪੁਰ ਤੋਂ ਰਾਜ ਕੁਮਾਰ ਗੁਪਤਾ, ਗੁਰਦਾਸਪੁਰ ਤੋਂ ਗੁਰਬਚਨ ਸਿੰਘ ਬੱਬੇਹਾਲੀ, ਅਜਨਾਲਾ ਤੋਂ ਅਮਰਪਾਲ ਸਿੰਘ ਬੋਨੀ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ। -PTC NewsSAD President S Sukhbir S Badal announced two more party candidates. Bibi Jagir Kaur former President SGPC will contest from Bholath & S. Bikram Singh Majitha former Cabinet Minister will contest from Majitha assembly constituency. Total announced 89. pic.twitter.com/248mQGsHDW — Dr Daljit S Cheema (@drcheemasad) November 29, 2021