ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਚੋਣਾਂ 'ਚ ਪ੍ਰਚਾਰ ਕਰਨ ਵਾਲਿਆਂ ਦੀ ਸੂਚੀ ਕੀਤੀ ਜਾਰੀ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਲਈ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਚੋਣਾਂ ਵਿੱਚ ਪ੍ਰਚਾਰ ਕਰਨ ਵਾਲਿਆਂ ਦੀ ਸੂਚੀ ਜਾਰੀ ਕਰ ਦਿੱਤੀ। ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਪਰਮਿੰਦਰ ਸਿੰਘ ਢੀਂਡਸਾ, ਜਸਟਿਸ ਨਿਰਮਲ ਸਿੰਘ, ਜਥੇਦਾਰ ਰਣਜੀਤ ਸਿੰਘ ਤਲਵੰਡੀ, ਜਗਦੀਸ਼ ਸਿੰਘ ਗਰਚਾ, ਗੁਰਚਰਨ ਸਿੰਘ ਚੰਨੀ, ਸੁਖਵੰਤ ਸਿੰਘ ਸਰਾਓ, ਤੇਜਿੰਦਰਪਾਲ ਸਿੰਘ ਸੰਧੂ, ਮਨਜੀਤ ਸਿੰਘ ਭੋਮਾ, ਰਣਧੀਰ ਸਿੰਘ ਰੱਖੜਾ, ਸਤਵਿੰਦਰਪਾਲ ਸਿੰਘ ਢੱਟ ਅਤੇ ਗੁਰਿੰਦਰ ਸਿੰਘ ਬਾਜਵਾ ਸਮੇਤ 12 ਨਾਂਅ ਸ਼ਾਮਿਲ ਹਨ। ਜੋ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰਾਂ ਦੇ ਪੱਖ ਵਿੱਚ ਚੋਣ ਪ੍ਰਚਾਰ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਕੋਰੋਨਾ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਨੂੰ ਪੂਰੀ ਤਰ੍ਹਾਂ ਪਾਲਨ ਕੀਤਾ ਜਾ ਰਿਹਾ ਹੈ ਅਤੇ ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਉਪਰੋਕਤ ਸਟਾਰ ਪ੍ਰਚਾਰਕ ਚੋਣ ਕਮਿਸ਼ਨ ਵੱਲੋਂ ਜਾਰੀ ਆਦੇਸ਼ਾਂ ਦਾ ਪੂਰੀ ਤਰ੍ਹਾਂ ਪਾਲਨ ਕਰਦੇ ਹੋਏ ਉਮੀਦਵਾਰਾਂ ਲਈ ਪ੍ਰਚਾਰ ਕਰਨਗੇ। ਇਹ ਵੀ ਪੜ੍ਹੋ:ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਦੌਰਾਨ ਨਕਦੀ ਨੂੰ ਲੈ ਕੇ ਜਾਣ ਬਾਰੇ ਦਿਸ਼ਾ ਨਿਰਦੇਸ਼ ਕੀਤੇ ਜਾਰੀ -PTC News