ਭੁਲੱਥ ਵਿਖੇ ਸ਼੍ਰੋਮਣੀ ਅਕਾਲੀ ਦਲ ਦਾ 'ਕੈਪਟਨ ਸਰਕਾਰ' ਖ਼ਿਲਾਫ਼ ਹੱਲਾ-ਬੋਲ
ਅੱਜ ਦੀ ਭੁਲੱਥ ਵਿਖੇ ਰੱਖੀ 'ਪੰਜਾਬ ਮੰਗਦਾ ਜੁਆਬ' ਰੈਲੀ ਨੇ ਸਪੱਸ਼ਟ ਕਰ ਦਿੱਤਾ ਕਿ ਝੂਠ ਦੀ ਬੁਨਿਆਦ 'ਤੇ ਟਿਕੀ ਪੰਜਾਬ ਦੀ ਕਾਂਗਰਸ ਸਰਕਾਰ ਕੁਝ ਕੁ ਹੀ ਦਿਨਾਂ ਦੀ ਮਹਿਮਾਨ ਹੈ, ਅਤੇ ਇਸ ਰੈਲੀ ਦੇ ਪ੍ਬੰਧ ਲਈ ਜਿੱਥੇ ਪਾਰਟੀ ਲੀਡਰਸ਼ਿਪ ਤੇ ਵਰਕਰ ਵਧਾਈ ਦੇ ਪਾਤਰ ਹਨ। ਇਹ ਕਹਿਣਾ ਹੈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਦਾ, ਜਿੰਨਾ ਦੀ ਅਗਵਾਈ ਹੇਠ 'ਪੰਜਾਬ ਮੰਗਦਾ ਜੁਆਬ' ਤਹਿਤ ਭੁਲੱਥ ਵਿਖੇ ਰੈਲੀ ਕੀਤੀ ਗਈ ਜਿਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਪਾਰਟੀ ਦੇ ਪਿਛਲੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਦੇ ਚਿੱਠੇ ਫੋਲੇ ਜਾ ਰਹੇ ਹਨ।
Also Read | India reports more than 1 lakh coronavirus cases, breaks all records of single-day spike
ਇਸ ਸਬੰਧੀ ਅੱਜ 5 ਅਪ੍ਰੈਲ ਨੂੰ ਦਾਣਾ ਮੰਡੀ ਨਡਾਲਾ, ਵਿਚ ਬੀਬੀ ਜਗੀਰ ਕੌਰ,ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਸਬੰਧੀ ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਰੈਲੀ ਨੂੰ ਸੰਬੋਧਨ ਕੀਤਾ ।ਇਸ ਮੌਕੇ ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਪੁੱਠੀ ਗਿਣਤੀ ਸ਼ੁਰੂ ਕਰ ਦਿਤੀ ਹੈ ।
Also Read | FCI Bachao Divas: Farmers across India protest outside FCI offices
ਉਨ੍ਹਾਂ ਤੋਂ ਇਲਾਵਾ ਹੋਰ ਪਾਰਟੀ ਲੀਡਰਸ਼ਿਪ ਵੀ ਪਹੁੰਚ ਰਹੀ ਹੈ। ਉਨ੍ਹਾਂ ਆਖਿਆ ਕਿ ਕੈਪਟਨ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਨੇ 4 ਸਾਲਾਂ ’ਚ ਲੋਕਾਂ ਨੂੰ ਸਿਵਾਏ ਲਾਰਿਆਂ ਅਤੇ ਝੂਠ ਦੇ ਕੁਝ ਨਹੀਂ ਦਿੱਤਾ।
ਝੂਠੀਆਂ ਸਹੂੰ ਖਾ ਕੇ ਝੂਠ ਦੇ ਸਹਾਰੇ ਹੀ ਸਰਕਾਰ ਚਲਾਈ ਗਈ ਹੈ। ਹੁਣ 1 ਸਾਲ ਰਹਿੰਦੀਆਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਉਨ੍ਹਾਂ ਆਖਿਆ ਹੁਣ ਪੰਜਾਬ ਦੇ ਲੋਕ ਇਸ ਸਰਕਾਰ ਨੂੰ ਚਲਦਾ ਕਰਨ ਲਈ ਉਤਾਵਲੇ ਹਨ। 2022 ਵਿਚ ਫਿਰ ਅਕਾਲੀ ਦਲ ਦੀ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਰੈਲੀ ’ਚ ਵੱਧ-ਚੜ੍ਹ ਕੇ ਹਿੱਸਾ ਲੈਣ।