SYL ਦੇ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਬਿਆਨ, 'ਜਾਗੋ ਪੰਜਾਬ' ਮੁਹਿੰਮ ਕਰਾਂਗੇ ਸ਼ੁਰੂ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦਾ ਕਹਿਣਾ ਹੈ ਕਿ ਹਰਿਆਣਾ ਵਿੱਚ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰਿਆਣਾ ਦੇ ਹੱਕ ਵਿੱਚ ਭੁਗਤਣ ਨਾਲ ਪੰਜਾਬੀਆਂ ਨਾਲ ਧੋਖਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਪ੍ਰਭਾਰੀ ਸੁਸ਼ੀਲ ਗੁਪਤਾ ਨੇ ਵੀ ਪੰਜਾਬ ਦੇ ਪਾਣੀ ਉੱਤੇ ਹਰਿਆਣਾ ਦੀ ਵਕਾਲਤ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬੀਆਂ ਨੇ ਕੇਜਰੀਵਾਲ ਉੱਤੇ ਭਰੋਸਾ ਕੀਤਾ ਸੀ ਪਰ ਉਨ੍ਹਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਵਿੱਚ ਪੇਸ਼ੀ ਦੌਰਾਨ ਕੋਈ ਸੀਨੀਅਰ ਵਕੀਲ ਦਾ ਪ੍ਰਬੰਧ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਪਾਰਟੀ ਦਾ ਪੂਰਾ ਸਟੈਂਡ ਸਪੱਸ਼ਟ ਹੈ। ਉਨ੍ਹਾਂ ਨੇ ਕਿਹਾ ਹੈ ਕਿ ਐਸਵਾਈਐਲ ਦੀ ਸੁਣਵਾਈ ਉੱਤੇ ਪੰਜਾਬ ਸਰਕਾਰ ਦਾ ਐਡਵੋਕਟੇ ਜਨਰਲ ਵੀ ਨਹੀਂ ਪੁਹੰਚਿਆਂ। ਉਨ੍ਹਾਂ ਨੇ ਕਿਹਾ ਹੈ ਕਿ ਐਸਵਾਈਐਲ ਦਾ ਮੁੱਦਾ ਉੱਤੇ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਲਈ ਲੜ੍ਹਦਾ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਰਿਪੇਰੀਅਨ ਕਾਨੂੰਨ ਮੁਤਾਬਿਕ ਹੀ ਫੈਸਲਾ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕਰਦੇ ਹਾਂ ਕਿ ਸਰਵਪਾਰਟੀ ਦੀ ਮੀਟਿੰਗ ਬੁਲਾ ਕੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਨੇ ਸਥਿਤੀ ਸਪੱਸ਼ਟ ਨਾ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਨੂੰ ਲਾਮਬੰਦ ਕਰੇਗਾ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਐਸਵਾਈਐਲ ਲਈ ਫਿਰ ਲੜਾਈ ਲੜੇਗਾ। ਉਨ੍ਹਾਂ ਨੇ ਕਿਹਾ ਹੈ ਕਿ ਸੀਐਮ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ ਕਿ ਉਹ ਪੰਜਾਬੀਆਂ ਨਾਲ ਹੈ ਜਾਂ ਗੈਰ ਪੰਜਾਬੀਆਂ ਲਈ।ਉਨ੍ਹਾਂ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਵੱਲੋਂ ਦਿੱਤੇ ਸਮੇਂ ਵਿਚਕਾਰ ਮੀਟਿੰਗ ਨਾ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਜਾਗੋ ਪੰਜਾਬ ਮੁਹਿੰਮ ਸ਼ੁਰੂ ਕਰੇਗਾ। ਡਾ.ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਐਸਵਾਈਐਲ ਨਹਿਰ ਨੂੰ ਲੈ ਕੇ ਲੜਾਈ ਲੜੀ। ਉਨ੍ਹਾਂ ਨੇ ਕਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਾਣੀ ਦੀ ਇਕ ਵੀ ਬੂੰਦ ਬਾਹਰ ਨਹੀਂ ਜਾਣ ਦਿੱਤਾ। ਉਨ੍ਹਾਂ ਨੇ ਕਿਹਾ ਹੈ ਕਿ ਹੁਣ ਫਿਰ ਪੰਜਾਬ ਖਤਰਨਾਕ ਸਥਿਤੀ ਵੱਲ ਪਹੁੰਚ ਗਿਆ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਿਥੇ ਮੁੱਖ ਮੰਤਰੀ ਭਗਵੰਤ ਮਾਨ ਸੌਦੇਬਾਜ਼ੀ ਵਾਸਤੇ ਤਿਆਰ ਹਨ, ਉਥੇ ਹੀ ਆਪ ਵਿਧਾਇਕਾਂ ਨੂੰ ਇਸ ਅਹਿਮ ਮਾਮਲੇ ’ਤੇ ਸਟੈਂਡ ਸਪਸ਼ਟ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਆਪ ਨੂੰ ਵੱਡਾ ਬਹੁਮਤ ਦਿੱਤਾ ਹੈ ਤੇ ਇਸਦੇ 92 ਵਿਧਾਇਕ ਚੁਣੇ ਹਨ। ਉਹਨਾਂ ਕਿਹਾ ਕਿ ਇਹ ਵਿਧਾਇਕ ਲੋਕਾਂ ਨੂੰ ਜਵਾਬਦੇਹ ਹਨ ਅਤੇ ਇਹਨਾਂ ਨੂੰ ਆਪ ਅਤੇ ਸ੍ਰੀ ਭਗਵੰਤ ਮਾਨ ਦੇ ਨੌਕਰਾਂ ਵਾਂਗ ਵਿਹਾਰ ਨਹੀਂ ਕਰਨਾ ਚਾਹੀਦਾ ਬਲਕਿ ਪੰਜਾਬੀਆਂ ਦੀ ਆਵਾਜ਼ ਬਣਨਾ ਚਾਹੀਦਾ ਹੈ। ਇਹਨਾਂ ਆਗੂਆਂ ਨੇ ਮੁੱਖ ਮੰਤਰੀ ਨੁੰ ਚੇਤਾਵਨੀ ਦਿੱਤੀ ਕਿ ਉਹ ਇਤਿਹਾਸ ਨਾ ਦੁਹਰਾਉਣ ਜਿਸ ਨਾਲ ਸੂਬੇ ਵਿਚ ਬੇਚੈਨੀ ਪੈਦਾ ਹੋਵੇਗੀ। ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਦਰਬਾਰਾ ਸਿੰਘ ਨੇ ਇੰਦਰਾ ਗਾਂਧੀ ਅੱਗੇ ਸਮਰਪਣ ਕਰ ਦਿੱਤਾ ਸੀ ਜਿਸ ਨਾਲ ਐਸ ਵਾਈ ਐਲ ਨਹਿਰ ਤਿਆਰ ਕਰਨ ਦਾ ਆਧਾਰ ਤਿਆਰ ਹੋਇਆ ਤੇ ਫਿਰ ਬੇਚੈਨੀ ਪੈਦਾ ਹੋਈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸ੍ਰੀ ਭਗਵੰਤ ਮਾਨ ਵੀ ਅਰਵਿੰਦ ਕੇਜਰੀਵਾਲ ਦੇ ਉਸੇ ਤਰੀਕੇ ਦਬਾਅ ਹੇਠ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕੀਤਾ ਹੈ ਕਿ ਐਸਵਾਈਐਲ ਨਹਿਰ ਮੇਰੀ ਲਾਸ਼ ਉੱਤੇ ਹੀ ਬਣ ਸਕਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਣੀ ਦੀ ਇਕ ਵੀ ਬੂੰਦ ਨਹਿਰ ਵਿੱਚ ਨਹੀਂ ਵਹਿਣ ਦਿਆਗਾ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਮੁੱਦਿਆ ਲਈ ਲੜਦਾ ਆਇਆ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋ ਪੰਜਾਬ ਦੇ ਪਾਣੀਆ ਲਈ ਹਮੇਸ਼ਾ ਲੜਦਾ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਗਵੰਤ ਮਾਨ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਆਪਣਾ ਸਟੈਂਡ ਨਹੀ ਕਰ ਰਿਹਾ ਹੈ। ਇਹ ਵੀ ਪੜ੍ਹੋ:ਮਾਨਚੈਸਟਰ 'ਚ ਸਿੱਖ ਪ੍ਰਚਾਰਕ 'ਤੇ ਹਮਲੇ ਮਗਰੋਂ ਮੁਲਜ਼ਮ ਗ੍ਰਿਫਤਾਰ, ਵੀਡੀਓ ਹੋਈ ਵਾਇਰਲ -PTC NewsThe #SYLCanal can be built only on my dead body. As the chief servant of @Akali_Dal_, the army which has led the fight for Punjab’s interests from the front, I am honour bound to ensure that not a drop of water flows through SYL canal. 1/3 pic.twitter.com/5C6vr4KHHw — Sukhbir Singh Badal (@officeofssbadal) September 9, 2022