ਸ਼੍ਰੋਮਣੀ ਰਾਗੀ ਭਾਈ ਬਲਬੀਰ ਸਿੰਘ ਜੀ ਨੇ ਦੁਨੀਆ ਨੂੰ ਕਿਹਾ ਅਲਵਿਦਾ
ਅੰਮ੍ਰਿਤਸਰ: ਸ਼੍ਰੋਮਣੀ ਰਾਗੀ ਭਾਈ ਬਲਬੀਰ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। 87 ਸਾਲ ਦੀ ਉਮਰ 'ਚ ਭਾਈ ਬਲਬੀਰ ਸਿੰਘ ਜੀ ਨੇ ਆਖਰੀ ਸਾਹ ਲਏ। ਮਿਲੀ ਜਾਣਕਾਰੀ ਮੁਤਾਬਕ ਭਾਈ ਬਲਬੀਰ ਸਿੰਘ ਜੀ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਸਨ, ਜਿਸ ਕਾਰਨ ਅੱਜ ਉਹ ਦੁਨੀਆ ਨੂੰ ਅਲਵਿਦਾ ਕਹਿ ਗਏ।
ਇਸ ਘਟਨਾ ਤੋਂ ਬਾਅਦ ਜਿਥੇ ਪਰਿਵਾਰ 'ਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ, ਉਥੇ ਹੀ ਸ਼੍ਰੋਮਣੀ ਰਾਗੀ ਸਭਾ ਵੱਲੋਂ ਵੀ ਉਹਨਾਂ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਹੋਰ ਪੜ੍ਹੋ: ਕੂੜੇ ਦੀ ਸਾਂਭ-ਸੰਭਾਲ ਲਈ ਇਸ ਧੀ ਨੇ ਤਿਆਰ ਕੀਤਾ ਅਨੋਖਾ ਮਾਡਲ, ਚਤੁਰਫਾ ਹੋ ਰਹੀ ਹੈ ਸ਼ਲਾਘਾ
ਤੁਹਾਨੂੰ ਦੱਸ ਦੇਈਏ ਕਿ ਅੱਜ ਸ਼ਾਮ ਨੂੰ ਗੁ. ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਦੇ ਨੇੜੇ ਸ਼ਮਸ਼ਾਨਘਾਟ 'ਚ ਭਾਈ ਬਲਬੀਰ ਸਿੰਘ ਜੀ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
ਸੰਨ 1933 'ਚ ਜਨਮੇ ਭਾਈ ਬਲਬੀਰ ਸਿੰਘ ਨੇ ਕੀਰਤਨ 'ਚ ਬੁਲੰਦੀਆਂ ਨੂੰ ਛੂਹਿਆ। ਮਿਲੀ ਜਾਣਕਾਰੀ ਮੁਤਾਬਕ ਉਹਨਾਂ ਨੇ ਕਰੀਬ 35 ਸਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਨਿਭਾਈ। ਇਸ ਤੋਂ ਇਲਾਵਾ ਤਖ਼ਤ ਸ੍ਰੀ ਪਟਨਾ ਸਾਹਿਬ, ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ (ਦਿੱਲੀ) 'ਚ ਉਹਨਾਂ ਨੇ ਹਜ਼ੂਰੀ ਰਾਗੀ ਵਜੋਂ ਸੇਵਾ ਕੀਤੀ।
ਇਥੇ ਤੁਹਾਨੂੰ ਦੱਸ ਦੇਈਏ ਕਿ ਭਾਈ ਬਲਬੀਰ ਸਿੰਘ ਨੂੰ ਅਨੇਕਾਂ ਹੀ ਐਵਾਰਡ ਮਿਲੇ। ਉਹਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।
-PTC News