ਮਾਈਨਿੰਗ ਦੀ ਡਿਊਟੀ 'ਤੇ ਗਸ਼ਤ ਦੌਰਾਨ ਐਸ.ਐਚ.ਓ.ਦੀ ਸੜਕ ਹਾਦਸੇ 'ਚ ਮੌਤ
ਵਿਧਾਨ ਸਭਾ ਹਲਕਾ ਖੇਮਕਰਨ ਦੇ ਥਾਣਾ ਵਲਟੋਹਾ ਦੇ ਐਸ.ਐਚ.ਓ. ਰਹੇ ਅਤੇ ਹੁਣ ਘਰਿਆਲਾ ਦੇ ਚੌਕੀ ਇੰਚਾਰਜ ਅੰਮ੍ਰਿਤਪਾਲ ਸਿੰਘ ਦੀ ਅੱਜ ਤੜਕਸਾਰ ਪਿੰਡ ਕੈਰੋਂ ਨਜ਼ਦੀਕ ਸੜਕ ਹਾਦਸੇ 'ਚ ਮੌਤ ਹੋ ਗਈ। ਇਸ ਮੰਦਭਾਗੀ ਦੇ ਨਸ਼ਰ ਹੁੰਦੇ ਹੀ ਹਲਕੇ ਦੇ ਪੰਚਾਂ, ਸਰਪੰਚਾਂ ਤੇ ਆਮ ਲੋਕਾਂ ਵਲੋਂ ਸੋਸ਼ਲ ਮੀਡੀਆ ਰਾਹੀਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਪੜ੍ਹੋ ਹੋਰ ਖ਼ਬਰਾਂ : ਆਕਸੀਜਨ ਦਾ ਲੰਗਰ ਲਗਾ ਕੇ ਜ਼ਰੂਰਤਮੰਦਾਂ ਦੀ ਮਦਦ ਕਰ ਰਿਹੈ ਇਹ ਗੁਰਦੁਆਰਾ
ਅੰਮ੍ਰਿਤਪਾਲ ਵਲੋਂ ਪਿਛਲੇ ਸਾਲ ਕੋਰੋਨਾ ਦੌਰਾਨ ਦਿੱਤੀਆਂ ਬਿਹਤਰ ਸੇਵਾਵਾਂ ਨੂੰ ਲੋਕ ਯਾਦ ਕਰਕੇ ਭਾਵੁਕ ਹੁੰਦੇ ਪਾਏ ਗਏ। ਜ਼ਿਕਰਯੋਗ ਹੈ ਕਿ ਥਾਣਾ ਸਦਰ ਪੱਟੀ ਅਧੀਨ ਪੈਂਦੀ ਪੁਲਸ ਚੌਕੀ ਘਰਿਆਲਾ ਦੇ ਇੰਚਾਰਜ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਦੀ ਮੌਤ ਉਸ ਵੇਲੇ ਹੋਈ ਜਦ ਉਹ ਮਾਈਨਿੰਗ ਦੀ ਡਿਊਟੀ ਸਬੰਧੀ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਇਸ ਦੌਰਾਨ ਜਦ ਉਹ ਮਾਹੀ ਪੈਲੇਸ ਦੇ ਨਜ਼ਦੀਕ ਪਹੁੰਚੇ ਤਾਂ ਕਿਸੇ ਤੇਜ਼ ਰਫ਼ਤਾਰ ਵਾਹਨ ਨਾਲ ਉਨ੍ਹਾਂ ਦੀ ਗੱਡੀ ਦੀ ਟੱਕਰ ਹੋ ਗਈ ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ ਅਤੇ ਥੋੜ੍ਹੀ ਦੇਰ ਬਾਅਦ ਉਨ੍ਹਾਂ ਦੀ ਮੌਤ ਹੋ ਗਈ