ਡੇਰਾ ਬਾਬਾ ਨਾਨਕ ਵਿਖੇ ਬੀਐਸਐਫ ਅਤੇ ਨਸ਼ਾ ਤਸਕਰਾਂ ਵਿਚਕਾਰ ਗੋਲੀਬਾਰੀ, 1 ਜਵਾਨ ਫੱਟੜ
ਗੁਰਦਸਪੁਰ: ਬਾਰਡਰ ਸਕਿਉਰਿਟੀ ਫੋਰਸ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ 89 ਬਟਾਲੀਅਨ ਦੀ ਬੀ.ਓ.ਪੀ ਚੰਦੂ ਵਡਾਲਾ ਵਿਖੇ ਅੱਜ ਤੜਕਸਾਰ ਸੰਘਣੀ ਧੁੰਦ ਦੌਰਾਨ ਬੀਐਸਐਫ ਜਵਾਨਾਂ ਅਤੇ ਨਸ਼ਾ ਤਸਕਰਾਂ ਦਰਮਿਆਨ ਮੁੱਠਭੇੜ ਦੀ ਖ਼ਬਰ ਸਾਹਮਣੇ ਆਈ ਹੈ। ਇਹ ਵੀ ਪੜ੍ਹੋ: ਪੰਜਾਬ 'ਚ 24 ਘੰਟਿਆਂ ਵਿੱਚ 4189 ਨਵੇਂ ਮਾਮਲੇ ਦਰਜ, 45 ਦੀ ਮੌਤ ਜਿਸ ਦੌਰਾਨ ਬੀਐਸਐਫ ਦਾ ਜਵਾਨ ਗੋਲੀ ਲੱਗਣ ਕਾਰਨ ਫੱਟੜ ਹੋ ਗਿਆ, ਹਾਸਿਲ ਜਾਣਕਾਰੀ ਮੁਤਾਬਕ ਘੰਬੀਰ ਰੂਪ ਨਾਲ ਜ਼ਖਮੀ ਜਵਾਨ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਐਸਐਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਅੱਜ ਸਵਾ ਪੰਜ ਵਜੇ ਦੇ ਕਰੀਬ ਚੰਦੂ ਵਡਾਲਾ ਪੋਸਟ ਦੇ ਜਵਾਨਾ ਸਰਹੱਦ ਤੇ ਸੰਘਣੀ ਧੁੰਦ ਦੌਰਾਨ ਹਿਲਜੁਲ ਵੇਖੀ ਗਈ। ਇਸ ਦੌਰਾਨ ਪਾਕਿ ਤਸਕਰਾਂ ਅਤੇ ਬੀਐਸਐਫ ਜਵਾਨਾਂ ਦੌਰਾਨ ਹੋਈ ਮੁੱਠਭੇੜ ਦੌਰਾਨ ਬੀਐਸਐਫ ਦੇ ਜਵਾਨ ਗਿਆਨ ਚੰਦ ਦੇ ਸਿਰ ਤੇ ਗੋਲੀ ਲੱਗਣ ਕਾਰਨ ਉਹ ਗੰਭੀਰ ਰੂਪ ਨਾਲ ਫੱਟੜ ਹੋ ਗਿਆ। ਦਨਯੋਗ ਹੈ ਕਿ ਇਸ ਕਾਰਵਾਈ ਮਗਰੋਂ ਬੀਐਸਐਫ ਜਵਾਨਾਂ ਨੇ 49 ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਹੈ। ਇਹ ਵੀ ਪੜ੍ਹੋ: ਭਾਰਤ ਵਿੱਚ ਕੋਵਿਡ-19 ਦੇ 2,51,209 ਨਵੇਂ ਕੇਸ ਦਰਜ, ਰੋਜ਼ਾਨਾ ਸਕਾਰਾਤਮਕਤਾ ਦਰ 15.88 ਫੀਸਦੀ ਉਨ੍ਹਾਂ ਦਾ ਕਹਿਣਾ ਹੈ ਕਿ ਸੰਘਣੀ ਧੁੰਦ ਦੌਰਾਨ ਵੀ ਤਲਾਸ਼ੀ ਅਭਿਆਨ ਜਾਰੀ ਹੈ। - PTC News