ਸਿੱਧੂ ਦਾ ਕਾਂਗਰਸ ਲੀਡਰਸ਼ਿਪ 'ਤੇ ਤਿੱਖਾ ਹਮਲਾ ਕਿਹਾ "ਪੰਜਾਬ ਲਈ ਕਮਜ਼ੋਰ ਮੁੱਖ ਮੰਤਰੀ ਚਾਹੁੰਦੇ ਹਨ"
ਅੰਮ੍ਰਿਤਸਰ: ਕਾਂਗਰਸ ਦੀ ਸਿਖਰਲੀ ਲੀਡਰਸ਼ਿਪ 'ਤੇ ਸਪੱਸ਼ਟ ਤੌਰ 'ਤੇ ਚੁਟਕੀ ਲੈਂਦਿਆਂ ਪੰਜਾਬ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਕਿਹਾ ਕਿ "ਸਿਖਰ 'ਤੇ ਲੋਕ" ਇੱਕ ਕਮਜ਼ੋਰ ਮੁੱਖ ਮੰਤਰੀ ਚਾਹੁੰਦੇ ਹਨ ਜੋ ਉਨ੍ਹਾਂ ਦੀਆਂ ਧੁਨਾਂ 'ਤੇ ਨੱਚੇ।
ਇਹ ਵੀ ਪੜ੍ਹੋ: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਸੋਨੀਆ ਗਾਂਧੀ ਹੋਣਗੇ ਕਾਂਗਰਸ ਦੇ ਸਟਾਰ ਪ੍ਰਚਾਰਕ
ਇਹ ਉਦੋਂ ਹੋਇਆ ਜਦੋਂ ਕਾਂਗਰਸ ਪਾਰਟੀ 6 ਫਰਵਰੀ ਨੂੰ ਪੰਜਾਬ ਵਿੱਚ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨ ਜਾ ਰਹੀ ਹੈ। ਸਿੱਧੂ ਨੇ ਅੱਗੇ ਕਿਹਾ ਕਿ ਇੱਕ ਚੰਗੇ ਮੁੱਖ ਮੰਤਰੀ ਨੂੰ ਚੁਣਨਾ ਪੰਜਾਬ ਦੇ ਵੋਟਰਾਂ ਦੇ ਹੱਥ ਵਿੱਚ ਹੈ।
ਸਮਰਥਕਾਂ ਦੀ ਨਾਅਰੇਬਾਜ਼ੀ ਦੌਰਾਨ ਸਿੱਧੂ ਨੇ ਆਪਣੇ ਬਿਆਨ ਵਿੱਚ ਕਿਹਾ ਕਿ "ਜੇਕਰ ਨਵਾਂ ਪੰਜਾਬ ਬਣਾਉਣਾ ਹੈ ਤਾਂ ਇਹ ਮੁੱਖ ਮੰਤਰੀ ਦੇ ਹੱਥ ਵਿੱਚ ਹੈ। ਤੁਹਾਨੂੰ ਇਸ ਵਾਰ ਮੁੱਖ ਮੰਤਰੀ ਦੀ ਚੋਣ ਕਰਨੀ ਪਵੇਗੀ। ਸਿਖਰ 'ਤੇ ਲੋਕ ਇੱਕ ਕਮਜ਼ੋਰ ਮੁੱਖ ਮੰਤਰੀ ਚਾਹੁੰਦੇ ਹਨ ਜੋ ਉਨ੍ਹਾਂ ਦੀਆਂ ਧੁਨਾਂ 'ਤੇ ਨੱਚ ਸਕੇ। ਕੀ ਤੁਸੀਂ ਅਜਿਹਾ ਮੁੱਖ ਮੰਤਰੀ ਚਾਹੁੰਦੇ ਹੋ।"
ਆਗਾਮੀ ਪੰਜਾਬ ਚੋਣਾਂ ਲਈ ਚੰਨੀ ਨੇ ਵੀਰਵਾਰ ਨੂੰ ਦੱਸਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਨਾਂ ਦਾ ਐਲਾਨ 6 ਫਰਵਰੀ ਨੂੰ ਕੀਤਾ ਜਾਵੇਗਾ।
ਉਥੇ ਹੀ ਦੂਜੇ ਪਾਸੇ ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਚਿਹਰਾ ਨਹੀਂ ਹੋਣਗੇ।
ਦੱਸਣਯੋਗ ਹੈ ਕਿ ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸੰਯੁਕਤ ਅਕਾਲੀ ਦਲ ਮਿਲ ਕੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਲੜ ਰਹੀਆਂ ਹਨ।
ਸੂਤਰਾਂ ਦਾ ਕਹਿਣਾ ਹੈ ਕਿ ਭਾਜਪਾ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਚਿਹਰਾ ਨਹੀਂ ਬਣਾਉਣਾ ਚਾਹੁੰਦੇ ਹਨ। ਇਹ ਵੀ ਜ਼ਿਕਰਯੋਗ ਹੈ ਕਿ ਇਸ ਗੱਠਜੋੜ ਵਿੱਚ ਸਭ ਤੋਂ ਵੱਧ ਸੀਟਾਂ 'ਤੇ ਭਾਜਪਾ ਦੇ ਉਮੀਦਵਾਰ ਹੀ ਚੋਣ ਲੜ ਰਹੇ ਹਨ।
ਪੰਜਾਬ ਦੀਆਂ 117 ਸੀਟਾਂ ਵਿੱਚੋਂ 65 ਸੀਟਾਂ 'ਤੇ ਭਾਜਪਾ ਦੇ ਉਮੀਦਵਾਰ, 37 ਸੀਟਾਂ 'ਤੇ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰ ਅਤੇ 15 ਸੀਟਾਂ 'ਤੇ ਸੰਯੁਕਤ ਅਕਾਲੀ ਦਲ ਦੇ ਉਮੀਦਵਾਰ ਚੋਣ ਲੜ ਰਹੇ ਹਨ।
ਇਹ ਵੀ ਪੜ੍ਹੋ: 75% ਰਾਖਵੇਂਕਰਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਪਹੁੰਚੀ ਹਰਿਆਣਾ ਸਰਕਾਰ, 7 ਫਰਵਰੀ ਨੂੰ ਹੋਵੇਗੀ ਸੁਣਵਾਈ
ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
-PTC News