Sun, Sep 8, 2024
Whatsapp

ਇਸ ਦਿਨ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਤੇ ਅਫਸਾਨਾ ਖ਼ਾਨ ਦਾ ਗੀਤ ‘Jandi Vaar’

Reported by:  PTC News Desk  Edited by:  Riya Bawa -- August 25th 2022 01:05 PM -- Updated: August 25th 2022 01:07 PM
ਇਸ ਦਿਨ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਤੇ ਅਫਸਾਨਾ ਖ਼ਾਨ ਦਾ ਗੀਤ ‘Jandi Vaar’

ਇਸ ਦਿਨ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਤੇ ਅਫਸਾਨਾ ਖ਼ਾਨ ਦਾ ਗੀਤ ‘Jandi Vaar’

Moosewala's new song 'Jandi Vaar': ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ (Sidhu Moose Wala) ਅਜੇ ਵੀ ਕਈ ਗੀਤ ਹਨ ਜੋ ਹਾਲੇ ਰਿਲੀਜ਼ ਨਹੀਂ ਹੋਏ। ਬੇਸ਼ਕ ਸਿੱਧੂ ਮੂਸੇਵਾਲਾ ਸਾਡੇ ਵਿਚਕਾਰ ਨਹੀ ਹਨ ਪਰ ਉਸਦਾ ਪਰਿਵਾਰ ਅਤੇ ਪ੍ਰਸ਼ੰਸਕ ਉਸਨੂੰ ਹਰ ਸਮੇਂ ਯਾਦ ਕਰਦੇ ਹਨ। ਅਕਸਰ ਹੀ ਸਿੱਧੂ ਦੇ ਪੁਰਾਣੇ ਵੀਡੀਓ ਅਤੇ ਫੋਟੋਆਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਸਿੱਧੂ ਦੇ ਜਾਣ ਤੋਂ ਬਾਅਦ ਲੋਕ ਉਨ੍ਹਾਂ ਦੇ ਪੁਰਾਣੇ ਗੀਤ ਸੁਣ ਕੇ ਆਪਣੇ ਦਿਲ ਨੂੰ ਸਕੂਨ ਦੇ ਰਹੇ ਸਨ ਪਰ ਹੁਣ ਉਨ੍ਹਾਂ ਪ੍ਰਸ਼ੰਸਕਾਂ ਲਈ ਇਕ ਖੁਸ਼ਖਬਰੀ ਹੈ। ਜਲਦ ਹੀ ਸਿੱਧੂ ਦਾ ਨਵਾਂ ਗੀਤ 'ਜਾਂਦੀ ਵਾਰ' 'Jandi Vaar' ਰਿਲੀਜ਼ ਹੋਵੇਗਾ। Moosewala's new song 'Jandi Vaar ਸਿੱਧੂ ਮੂਸੇਵਾਲਾ ਨੇ ਆਪਣੀ ਭੈਣ ਅਫਸਾਨਾ ਖ਼ਾਨ (Afsana khan) ਦੇ ਨਾਲ ਵੀ ਬਹੁਤ ਹੀ ਇਮੋਸ਼ਨਲ ਗੀਤ ਗਾਇਆ ਹੈ ‘ਜਾਂਦੀ ਵਾਰੀ’ ਇਸ ਗੀਤ ਨੂੰ ਜਲਦ ਹੀ ਰਿਲੀਜ਼ ਕਰਨ ਦਾ ਐਲਾਨ ਸਲੀਮ ਮਾਰਚੈਂਟ ਦੇ ਵੱਲੋਂ ਕੀਤਾ ਗਿਆ ਹੈ। ਸਲੀਮ ਮਾਰਚੈਂਟ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਇਹ ਗੀਤ ਜਲਦ ਹੀ ਰਿਲੀਜ਼ ਹੋਵੇਗਾ ਅਤੇ ਇਹ ਸਭ ਨੂੰ ਭਾਵੁਕ ਕਰ ਦੇਣ ਵਾਲਾ ਗੀਤ ਹੈ।

 
View this post on Instagram
 

A post shared by Salim Merchant (@salimmerchant)

ਇਹ ਵੀ ਪੜ੍ਹੋ:ਜੰਮੂ-ਕਸ਼ਮੀਰ 'ਚ 1 ਘੰਟੇ 'ਚ 2 ਵਾਰ ਲੱਗੇ ਭੂਚਾਲ ਦੇ ਝਟਕੇ ਸਲੀਮ ਮਾਰਚੈਂਟ ਨੇ ਸਿੱਧੂ ਮੂਸੇਵਾਲਾ ਦੇ ਬਾਰੇ ਵੀ ਗੱਲਬਾਤ ਕੀਤੀ ਅਤੇ ਕਿਹਾ ਕਿ ਇਸ ਗੀਤ ਤੋਂ ਜੋ ਵੀ ਕਮਾਈ ਹੋਵੇਗੀ ਉਸ ਦਾ ਇੱਕ ਹਿੱਸਾ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਦਿੱਤਾ ਜਾਵੇਗਾ। ਕਿਹਾ ਜਾ ਰਿਹਾ ਹੈ ਕਿ ਸਿੱਧੂ ਦਾ ਨਵਾਂ ਗੀਤ 'ਜਾਂਦੀ ਵਾਰ' 2 ਸਤੰਬਰ ਨੂੰ ਰਿਲੀਜ਼ ਕੀਤਾ ਜਾਵੇਗਾ। Weapons used to kill <a href=Sidhu Moosewala supplied to shooters from 'across border'" /> ਗਾਇਕ ਦੇ ਪ੍ਰਸ਼ੰਸਕ ਵੀ ਇਸ ਗੀਤ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੇ ਨਾਲ ਹੀ ਗਾਇਕ ਨੂੰ ਯਾਦ ਕਰਕੇ ਭਾਵੁਕ ਵੀ ਹੋ ਰਹੇ ਹਨ। ਸਿੱਧੂ ਮੂਸੇਵਾਲਾ ਦਾ ਕਤਲ ਬੀਤੀ 29 ਮਈ ਨੂੰ ਹੋਇਆ ਸੀ। -PTC News

Top News view more...

Latest News view more...

PTC NETWORK