Wed, Nov 13, 2024
Whatsapp

ਸਿੱਧੂ ਮੂਸੇਵਾਲਾ ਕਤਲ ਮਾਮਲਾ : ਵਿਦੇਸ਼ ਭੱਜਣ ਦੀ ਫਿਰਾਕ 'ਚ ਮੁਲਜ਼ਮ ਜਗਤਾਰ ਸਿੰਘ ਪੁਲਿਸ ਅੜਿਕੇ

Reported by:  PTC News Desk  Edited by:  Pardeep Singh -- October 13th 2022 10:25 AM -- Updated: October 13th 2022 10:31 AM
ਸਿੱਧੂ ਮੂਸੇਵਾਲਾ ਕਤਲ ਮਾਮਲਾ : ਵਿਦੇਸ਼ ਭੱਜਣ ਦੀ ਫਿਰਾਕ 'ਚ ਮੁਲਜ਼ਮ ਜਗਤਾਰ ਸਿੰਘ ਪੁਲਿਸ ਅੜਿਕੇ

ਸਿੱਧੂ ਮੂਸੇਵਾਲਾ ਕਤਲ ਮਾਮਲਾ : ਵਿਦੇਸ਼ ਭੱਜਣ ਦੀ ਫਿਰਾਕ 'ਚ ਮੁਲਜ਼ਮ ਜਗਤਾਰ ਸਿੰਘ ਪੁਲਿਸ ਅੜਿਕੇ

ਅੰਮ੍ਰਿਤਸਰ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ਤੋਂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਜਗਤਾਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਮੁਲਜ਼ਮ ਅੰਮ੍ਰਿਤਸਰ ਏਅਰਪੋਰਟ ਤੋਂ ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਸੀ। ਮੁਲਜ਼ਮ ਜਗਤਾਰ ਸਿੰਘ ਦੁਬਈ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਇਮੀਗ੍ਰੇਸ਼ਨ ਦੀ ਟੀਮ ਨੇ ਉਸ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਜਿਸ ਤੋਂ ਬਾਅਦ ਉਸ ਨੂੰ ਮਾਨਸਾ ਪੁਲਿਸ ਦੇ ਹਵਾਲੇ ਕਰ ਦਿੱਤਾ ਜਾਵੇਗਾ। ਮਾਨਸਾ ਪੁਲਿਸ ਵੱਲੋਂ ਲੁਕ ਆਊਟ ਨੋਟਿਸ ਜਾਰੀ ਕੀਤਾ ਗਿਆ ਸੀ।

ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ  ਦਾ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਇਹ ਵੀ ਪੜ੍ਹੋ:ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਭਾਣਜਾ ਹਨੀ ਦੋਸ਼ੀ ਕਰਾਰ,  1 ਨਵੰਬਰ ਤੋਂ ਹੋਵੇਗੀ ਸੁਣਵਾਈ  -PTC News


Top News view more...

Latest News view more...

PTC NETWORK