ਸਿੱਧੂ ਮੂਸੇਵਾਲਾ ਕਤਲ ਮਾਮਲਾ: ਸਚਿਨ ਥਾਪਨ ਅਜ਼ਰਬਾਈਜਾਨ 'ਚ ਗ੍ਰਿਫਤਾਰ, ਅਨਮੋਲ ਬਿਸ਼ਨੋਈ ਨੂੰ ਕੀਤਾ ਟਰੇਸ
ਚੰਡੀਗੜ੍ਹ: ਪੰਜਾਬੀ ਗਾਈਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਨੇ ਮੁਲਜ਼ਮ ਸਾਚਿਨ ਥਾਪਨ ਅਤੇ ਅਨਮੋਲ ਬਿਸ਼ਨੋਈ ਦੇ ਟਿਕਾਣਿਆਂ ਦਾ ਪਤਾ ਲਗਾਇਆ ਹੈ। ਮੁਲਜ਼ਮ ਸਚਿਨ ਥਾਪਨ ਅਜ਼ਰਬਾਈਜਾਨ ਤੋਂ ਗ੍ਰਿਫ਼ਤਾਰ ਕੀਤਾ ਹੈ। ਅਨਮੋਲ ਬਿਸ਼ਨੋਈ ਨੂੰ ਟਰੇਸ ਕੀਤਾ ਹੈ ਜੋ ਕਿ ਕੀਨੀਆ ਵਿੱਚ ਹਨ ਪਰ ਇਸ ਦੀ ਕਿਸੇ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ ਹੈ। ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੁੰ ਗ੍ਰਿਫਤਾਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਿੱਧੂ ਮੂਸੇਵਾਲਾ ਦੇ ਕਤਲ ਹੋਣ ਤੋਂ ਪਹਿਲਾਂ ਹੀ ਇਹ ਭਾਰਤ ਤੋਂ ਬਾਹਰ ਚੱਲੇ ਗਏ ਸਨ। ਵਿਦੇਸ਼ ਮੰਤਰਾਲੇ ਨੇ ਦੋਵਾਂ ਮੁਲਜ਼ਮਾਂ ਬਾਰੇ ਸਾਰੇ ਵੇਰਵੇ ਮੰਗੇ ਹਨ ਜਿਸ ਵਿੱਚ ਉਨ੍ਹਾਂ ਦੇ ਅਪਰਾਧਿਕ ਰਿਕਾਰਡ ਅਤੇ ਗ੍ਰਿਫਤਾਰੀ ਵਾਰੰਟ ਆਦਿ ਸ਼ਾਮਲ ਹਨ।
ਦੱਸ ਦੇਈਏ ਕਿ ਮੂਸੇਵਾਲਾ ਦੀ ਇਸ ਸਾਲ 29 ਮਈ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਹਾਵਰਕੇ ਵਿਖੇ ਉਸ ਵੇਲੇ ਗੋਲੀ ਮਾਰ ਕੇ ਕਤਲ ਕੀਤਾ ਗਿਆ ਸੀ ਜਦੋਂ ਉਹ ਆਪਣੀ ਗੱਡੀ ਵਿੱਚ ਜਾ ਰਿਹਾ ਸੀ। ਬਾਅਦ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਕੈਨੇਡਾ ਰਹਿੰਦੇ ਸਾਥੀ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।
ਇਹ ਵੀ ਪੜ੍ਹੋ:ਦੀਵਾਲੀ ਤੱਕ ਦੇਸ਼ 'ਚ Jio ਲਾਂਚ ਕਰੇਗਾ 5G ਮੋਬਾਈਲ ਸਰਵਿਸ
-PTC News