ਸਿੱਧੂ ਮੂਸੇਵਾਲਾ ਦੇ ਪਿਤਾ ਨੇ ਬਣਾਇਆ 'Twitter' ਅਕਾਊਂਟ, ਤੇਜ਼ੀ ਨਾਲ ਵੱਧ ਰਹੇ 'Followers'
#Justice For SidhuMooseWala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਇੱਕ ਹਫ਼ਤੇ ਵਿੱਚ ਇਨਸਾਫ਼ ਨਾ ਦਿੱਤਾ ਗਿਆ ਤਾਂ ਉਹ ਸੜਕਾਂ 'ਤੇ ਕੈਂਡਲ ਮਾਰਚ ਕੱਢਣਗੇ। ਇਸ ਵਿਚਕਾਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਇਨਸਾਫ਼ ਦੀ ਲੜਾਈ ਹੁਣ ਸੜਕਾਂ 'ਤੇ ਹੀ ਨਹੀਂ ਸਗੋਂ ਸੋਸ਼ਲ ਮੀਡੀਆ 'ਤੇ ਵੀ ਲੜੀ ਜਾਵੇਗੀ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਟਵਿੱਟਰ 'ਤੇ (Balkaur Singh twitter account) ਆਪਣਾ ਅਕਾਊਂਟ ਬਣਾਇਆ ਹੈ ਜਿਸ 'ਚ ਫਾਲੋਅਰਜ਼ Followers ਤੇਜ਼ੀ ਨਾਲ ਵਧ ਰਹੇ ਹਨ।
ਬਲਕੌਰ ਸਿੰਘ ਨੇ 2 ਦਿਨ ਪਹਿਲਾਂ ਕਿਹਾ ਕਿ ਉਨ੍ਹਾਂ ਨੇ ਸਰਕਾਰ ਨੂੰ ਕਾਫੀ ਸਮਾਂ ਦਿੱਤਾ ਹੈ। ਹੁਣ ਸਾਨੂੰ ਲੜਨਾ ਪਵੇਗਾ। ਦੂਜੇ ਪਾਸੇ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਸਰਕਾਰ ਸਾਡੀ ਮਰਿਆਦਾ ਦਾ ਫਾਇਦਾ ਉਠਾ ਰਹੀ ਹੈ। ਉਹ ਹੁਣ ਸੜਕਾਂ 'ਤੇ ਬੈਠਾਂਗੇ।
ਇਹ ਵੀ ਪੜ੍ਹੋ:ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
ਹੁਣ ਤੱਕ ਫੈਨਜ਼ ਸਿੱਧੂ ਮੂਸੇਵਾਲਾ ਦੇ ਇਨਸਾਫ ਲਈ ਸੋਸ਼ਲ ਮੀਡੀਆ 'ਤੇ ਜੰਗ ਲੜ ਰਹੇ ਸਨ। ਮੂਸੇਵਾਲਾ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਕਈ ਹੈਸ਼ਟੈਗ ਚਲਾਏ ਜਾ ਰਹੇ ਹਨ। ਮੂਸੇਵਾਲਾ ਦੇ ਪਿਤਾ ਅਜੇ ਵੀ ਪੁੱਤਰ ਦੇ ਅਧਿਕਾਰਤ ਖਾਤੇ ਤੋਂ ਆਪਣੀ ਗੱਲ ਰੱਖ ਰਹੇ ਹਨ। ਹੁਣ ਉਹ ਆਪਣੇ ਅਕਾਊਂਟ ਰਾਹੀਂ ਪ੍ਰਸ਼ੰਸਕਾਂ ਨਾਲ ਸਿੱਧੀ ਗੱਲ ਕਰਨਗੇ।
Sidhu Moosewala Father Balkaur Singh, Balkaur Singh twitter account" width="750" height="390" />
ਮੂਸੇਵਾਲਾ ਦੇ ਕਾਤਲਾਂ ਨੂੰ ਇਨਸਾਫ਼ ਦਿਵਾਉਣ ਲਈ ਅਗਲੇ ਸੰਘਰਸ਼ ਦੀ ਜਾਣਕਾਰੀ ਵੀ ਇਸ ਟਵਿੱਟਰ ਅਕਾਊਂਟ ਰਾਹੀਂ ਦੇਣਗੇ। ਮੂਸੇਵਾਲਾ ਦੇ ਪਿਤਾ ਨੇ ਵੀ ਇੰਸਟਾਗ੍ਰਾਮ 'ਤੇ ਇਕ ਖਾਤਾ ਬਣਾਇਆ ਹੋਇਆ ਹੈ ਤੇ ਇਸਦਾ ਨਾਂਅ---‘Sardar Balkaur Singh Sidhu @iBalkaurSidhu ਹੈ।
ਬੀਤੇ ਦਿਨੀ ਸਿੱਧੂ ਮੂਸੇਵਾਲਾ ਦੇ ਕੁਝ ਪ੍ਰਸ਼ੰਸਕ ਉਨ੍ਹਾਂ ਦੀ ਮਾਨਸਾ ਸਥਿਤ ਰਿਹਾਇਸ਼ 'ਤੇ ਦੁੱਖ ਪ੍ਰਗਟ ਕਰਨ ਪਹੁੰਚੇ। ਇਸ ਦੌਰਾਨ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਕਿਹਾ ਕਿ ਅਸੀਂ ਇੱਕ ਹਫ਼ਤਾ ਉਡੀਕ ਕਰਾਂਗੇ। ਜੇਕਰ ਸਰਕਾਰ ਅਤੇ ਪੁਲਿਸ ਨੇ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਉਹ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਸੜਕਾਂ 'ਤੇ ਉਤਰਨ ਲਈ ਮਜਬੂਰ ਹੋਵਾਂਗੇ।
-PTC News