ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ, ਕਿਹਾ-ਗੋਲੀ ਦਾ ਬਦਲਾ ਗੋਲੀ
ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਅੱਜ ਆਪਣੇ ਘਰ ਵਿੱਚ ਗੱਲਬਾਤ ਕਰਦਿਆਂ ਕਿਹਾ ਕਿ ਗੋਲੀ ਦਾ ਬਦਲਾ ਗੋਲੀ ਹੋਣੀ ਚਾਹੀਦੀ ਹੈ ਕਿਉਂਕਿ 100 ਦੇ ਕਰੀਬ ਕੇਸ ਦਰਜ ਹੋਣ ਦੇ ਬਾਵਜੂਦ ਵੀ ਐਨਕਾਊਂਟਰ ਕਿਉਂ ਨਹੀਂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦਾ ਐਨਕਾਊਟਰ ਨਾ ਕੀਤਾ ਗਿਆ ਤਾਂ ਫਿਰ ਸਾਨੂੰ ਮਰਨਾ ਪਵੇਗਾ। ਸਰਕਾਰ ਵੱਲੋ ਗੈਗਸਟਰਾਂ ਨੂੰ ਸੁਰੱਖਿਆ ਦਿੱਤੀ ਜਾ ਰਹੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਮੈਨੂੰ ਵੀ ਧਮਕੀਆਂ ਮਿਲ ਰਹੀਆ ਹਨ। ਉਨ੍ਹਾਂ ਕਿਹਾ ਹੈ ਕਿ ਪੁੱਤਰ ਦੇ ਕੇਸ ਵਿੱਚ ਪੈਰਵਾਈ ਕਰਨ ਉੱਤੇ ਧਮਕੀਆ ਮਿਲ ਰਹੀਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਗੈਂਗਸਟਰ ਗੋਲਡੀ ਬਰਾੜ ਨੂੰ ਪੰਜਾਬ ਕਿਉਂ ਨਹੀਂ ਲਿਆਦਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਇੰਨ੍ਹੀ ਸਕਿਉਰਿਟੀ ਕਿਓ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੇਰੇ ਪੁੱਤ ਨੂੰ ਮਾਰਨ ਵਾਲਿਆ ਲਈ ਸਿਰਫ਼ ਗੋਲੀ ਦਾ ਬਦਲਾ ਗੋਲੀ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਮਰਨਗੇ ਜਾਂ ਅਸੀਂ ਮਰਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਗੁੰਡਾਗਰਦੀ ਅਤੇ ਰਾਜਨੀਤੀ ਦਾ ਗੱਠਜੋੜ ਹੈ, ਜਿਸ ਦੀ ਭੇਂਟ ਸਿੱਧੂ ਚੜਿਆ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਦੇ ਵਿੱਚ ਬੈਠੇ ਸਿੱਧੂ ਦੀ ਸਾਜ਼ਿਸ਼ ਰਚਣ ਵਾਲੇ ਅਜੇ ਤੱਕ ਪੁਲਿਸ ਦੀ ਗ੍ਰਿਫ਼ਤ ਚੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਿੱਧੂ ਦੇ ਅਸਲ ਕਾਤਲ ਗ੍ਰਿਫ਼ਤਾਰ ਨਹੀਂ ਕੀਤੇ ਜਾਂਦੇ ਉਦੋਂ ਤੱਕ ਇਨਸਾਫ਼ ਨਹੀਂ ਮਿਲੇਗਾ। ਬੀਤੇ ਦਿਨੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਫਰਾਰ ਸ਼ਾਰਪ ਸ਼ੂਟਰ ਦੀਪਕ ਮੁੰਡੀ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਦੀਪਕ ਮੁੰਡੀ, ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੂੰ ਨੇਪਾਲ ਪੁਲਿਸ ਨੇ ਨੇਪਾਲ-ਭਾਰਤ ਬਾਰਡਰ ਤੋਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਲਿਆਂਦਾ ਗਿਆ। ਤਿੰਨਾਂ ਮੁਲਜ਼ਮਾਂ ਦਾ ਮੈਡੀਕਲ ਕਰਵਾ ਕੇ ਕੋਰਟ ਵਿੱਚ ਪੇਸ਼ ਕੀਤਾ। ਕੋਰਟ ਨੇ ਦੀਪਕ ਮੁੰਡੀ ਨੂੰ 6 ਦਿਨ ਦੇ ਰਿਮਾਂਡ ਉੱਤੇ ਭੇਜ ਦਿੱਤਾ ਹੈ। ਰਿਮਾਂਡ ਖਤਮ ਹੋਣ ਤੋਂ ਬਾਅਦ 17 ਸਤੰਬਰ ਨੂੰ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਇਹ ਵੀ ਪੜ੍ਹੋ:ਸਿੱਧੂ ਮੂਸੇਵਾਲਾ ਕੇਸ 'ਚ DGP ਪੰਜਾਬ ਦੇ ਵੱਡੇ ਖੁਲਾਸੇ -PTC News