ਸਿੱਧੂ ਮੂਸੇਵਾਲਾ ਕਤਲ ਕਾਂਡ : ਕੇਕੜਾ, ਮੋਨੂੰ ਡਾਗਰ, ਪਵਨ ਤੇ ਨਸੀਬ ਖ਼ਾਨ ਨੂੰ ਪੁਲਿਸ ਰਿਮਾਂਡ 'ਤੇ ਭੇਜਿਆ
ਮਾਨਸਾ : ਮਾਨਸਾ ਪੁਲਿਸ ਨੇ ਅੱਜ ਸਿੱਧੂ ਮੂਸੇਵਾਲਾ ਕਾਤਲ ਮਾਮਲੇ 'ਚ 9 ਵਿਅਕਤੀਆਂ ਨੂੰ ਮਾਨਸਾ ਦੀ ਅਦਾਲਤ 'ਚ ਪੇਸ਼ ਕੀਤਾ। ਇਨ੍ਹਾਂ 'ਚੋਂ ਮਨਪ੍ਰੀਤ ਮੰਨਾ, ਮਨਪ੍ਰੀਤ ਭਾਊ, ਸਾਰਜ ਮਿੰਟੂ, ਪ੍ਰਭਦੀਪ ਪੱਬੀ ਤੇ ਚਰਨਜੀਤ ਚੇਤਨ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੰਦੀਪ ਕੇਕੜਾ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ। ਇਸ ਤੋਂ ਇਲਾਵਾ ਮਾਨਸਾ ਪੁਲਿਸ ਨੇ ਫਰੀਦਕੋਟ ਜੇਲ੍ਹ ਵਿੱਚ ਬੰਦ ਮੋਨੂੰ ਡਾਗਰ, ਪਵਨ ਤੇ ਨਸੀਬ ਖ਼ਾਨ ਨੂੰ ਪ੍ਰੋਡਕਸ਼ਨ ਵਾਰੰਟ ਲੈ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਨ੍ਹਾਂ ਦਾ 15 ਜੂਨ ਤੱਕ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਮੂਲੀਅਤ ਦੇ ਸ਼ੱਕ ਵਿੱਚ ਫੜੇ ਗਏ ਮੁਲਜ਼ਮਾਂ ਨੂੰ ਪੁਖਤਾ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਮਾਨਸਾ ਪੁਲਿਸ ਨੇ ਅੱਜ ਸਿੱਧੂ ਮੂਸੇਵਾਲਾ ਕਾਤਲ ਮਾਮਲੇ 'ਚ 9 ਵਿਅਕਤੀਆਂ ਨੂੰ ਮਾਨਸਾ ਦੀ ਅਦਾਲਤ 'ਚ ਪੇਸ਼ ਕੀਤਾ, ਜਿਨ੍ਹਾਂ 'ਚੋਂ ਮਨਪ੍ਰੀਤ ਮੰਨਾ, ਮਨਪ੍ਰੀਤ ਭਾਉ, ਸਾਰਜ ਮਿੰਟੂ, ਪ੍ਰਭਦੀਪ ਪੱਬੀ ਤੇ ਚਰਨਜੀਤ ਚੇਤਨ ,ਸੰਦੀਪ ਕੇਕੜਾ ਨੂੰ ਅਦਾਲਤ ਨੇ 4 ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ। ਫਰੀਦਕੋਟ ਜੇਲ੍ਹ ਵਿੱਚ ਬੰਦ ਮੋਨੂੰ ਡਾਂਗਰ ਪਵਨ ਤੇ ਨਸੀਬ ਖਾਨ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਹਨ, ਜਿਨ੍ਹਾਂ ਦਾ 15 ਜੂਨ ਤੱਕ ਪੁਲਸ ਰਿਮਾਂਡ ਦਿੱਤਾ ਗਿਆ ਹੈ। ਕਾਬਿਲੇਗੌਰ ਹੈ ਕਿ ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਕਾਂਗਰਸੀ (Congress) ਆਗੂ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ 'ਤੇ ਗੋਲੀਬਾਰੀ ਹੋਈ ਸੀ। ਇਸ ਵਿੱਚ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਸਨ। ਸਿੱਧੂ ਮੂਸੇਵਾਲਾ ਦੇ ਦੋ ਹੋਰ ਸਾਥੀ ਵੀ ਗੰਭੀਰ ਜ਼ਖ਼ਮੀ ਹੋ ਗਏ ਸਨ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੇ ਕਾਂਗਰਸ ਦੀ ਟਿਕਟ 'ਤੇ ਮਾਨਸਾ ਤੋਂ ਵਿਧਾਇਕ ਦੀ ਚੋਣ ਲੜੀ ਸੀ। ਸਿੱਧੂ ਮੂਸੇਵਾਲਾ ਜਵਾਹਰਕੇ ਰੋਡ 'ਤੇ ਆਪਣੇ ਸਾਥੀਆਂ ਨਾਲ ਗੱਡੀ ਵਿੱਚ ਜਾ ਰਿਹਾ ਸੀ ਕਿ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ ਸੀ। ਕਥਿਤ ਦੋਸ਼ੀਆਂ ਵੱਲੋਂ ਕਾਫੀ ਜ਼ਿਆਦਾ ਫਾਇਰਿੰਗ ਕਤੀ ਗਈ ਸੀ। ਜਿਨ੍ਹਾਂ ਵਿਚੋਂ ਇੱਕ ਗੋਲੀ ਮੂਸੇਵਾਲਾ ਦੇ ਢਿੱਡ ਵਿੱਚ ਜਾ ਲੱਗੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਮਲੇ ਵਿੱਚ ਸਿੱਧੂ ਮੂਸੇਵਾਲਾ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਦਾਖਲ ਕਰ ਦਿੱਤਾ ਗਿਆ ਸੀ। ਇਸ ਕਤਲ ਤੋਂ ਬਾਅਦ ਪੁਲਿਸ ਨੇ ਕਈ ਥਾਈਂ ਛਾਪੇਮਾਰੀ ਕੀਤੀ ਅਤੇ ਕਈ ਅਪਰਾਧੀਆਂ ਨੂੰ ਹਿਰਾਸਤ ਵਿੱਚ ਲਿਆ ਹੋਇਆ। ਇਹ ਵੀ ਪੜ੍ਹੋ : ਸ਼ਰਾਬ 'ਚ ਟੱਲੀ ਪੁਲਿਸ ਮੁਲਾਜ਼ਮ ਨੇ ਮੋਟਰਸਾਈਕਲ 'ਤੇ ਗੱਡੀ ਚੜਾਈ, ਪਿਓ-ਪੁੱਤ ਗੰਭੀਰ