ਸਿੱਧੂ ਮੂਸੇਵਾਲਾ ਕਤਲ ਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਤਿਹਾੜ ਜੇਲ੍ਹ ਤੋਂ ਮਾਨਸਾ ਲੈ ਕੇ ਪੁੱਜੀ ਪੁਲਿਸ
ਮਾਨਸਾ : ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਲਗਾਤਾਰ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ। ਬੇਸ਼ੱਕ ਸਿੱਧੂ ਮੂਸੇਵਾਲੇ ਦਾ ਕਤਲ ਹੋਏ ਅੱਜ ਪੂਰਾ ਇੱਕ ਮਹੀਨਾ ਹੋ ਚੁੱਕਿਆ ਹੈ ਪਰ ਲੋਕ ਅਜੇ ਵੀ ਇਨਸਾਫ ਦੀ ਉਡੀਕ ਵਿੱਚ ਹਨ। ਮਾਨਸਾ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਹੁਣ ਤੱਕ 14 ਗ੍ਰਿਫ਼ਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ। ਜਿਨ੍ਹਾਂ ਵਿੱਚੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਮੁੱਖ ਸਾਜ਼ਿਸ਼ਕਰਤਾ ਸਮੇਤ ਇਸ ਮਾਮਲੇ ਵਿੱਚ ਰੈਕੀ ਕਰਨ ਵਾਲੇ ਜਾਂ ਸ਼ੂਟਰਾਂ ਨੂੰ ਪਨਾਹ ਦੇਣ ਵਾਲੇ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਜ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਲਿਆਂਦਾ ਗਿਆ ਹੈ ਅਤੇ ਜੱਗੂ ਭਗਵਾਨਪੁਰੀਆ ਨੂੰ ਮਾਨਸਾ ਦੇ ਸੀਆਈਏ ਸਟਾਫ ਵਿੱਚ ਰੱਖਿਆ ਗਿਆ ਹੈ। ਜੱਗੂ ਭਗਵਾਨਪੁਰੀਆ ਨੂੰ ਮਾਨਸਾ ਲਿਆਉਣ ਸਮੇਂ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਪੂਰੇ ਇਲਾਕੇ ਨੂੰ ਪੁਲਿਸ ਛਾਉਣੀ ਵਿੱਚ ਬਦਲਿਆ ਹੋਇਆ ਸੀ। ਮਾਨਸਾ ਪੁਲਿਸ ਸਿੱਧੂ ਮੂਸੇ ਵਾਲਾ ਕਾਤਲ ਮਾਮਲੇ 'ਚ ਸਖ਼ਤ ਸੁਰੱਖਿਆ ਪ੍ਰਬੰਧਾਂ ਵਿੱਚ ਮਾਨਸਾ ਵਿਖੇ ਜੱਗੂ ਭਗਵਾਨਪੁਰੀਆ ਨੂੰ ਮਾਨਸਾ ਦੇ ਸੀ.ਆਈ ਸਟਾਫ਼ ਨੇ ਬੰਦ ਕਰ ਦਿੱਤਾ ਹੈ, ਜਿਸ ਨੂੰ ਸਵੇਰੇ ਮੈਡੀਕਲ ਕਰਵਾਉਣ ਤੋਂ ਬਾਅਦ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਜੱਗੂ ਭਗਵਾਨਪੁਰੀਆ ਰਿਮਾਂਡ ਲੈਣ ਤੋਂ ਬਾਅਦ ਸਿੱਧੂ ਮੂਸੇਵਾਲਾ ਕਤਲ ਮਾਮਲੇ ਨਾਲ ਸੰਬੰਧਿਤ ਪੁੱਛਗਿੱਛ ਕੀਤੀ ਜਾਵੇਗੀ। ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਸੂਤਰਾਂ ਦੇ ਵਿੱਚ ਦੋ ਜੱਗੂ ਭਗਵਾਨਪੁਰੀਆ ਗੈਂਗ ਦੇ ਸ਼ੂਟਰ ਸ਼ਾਮਲ ਸਨ, ਜਿਸ ਕਾਰਨ ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਲਈ ਪੰਜਾਬ ਪੁਲਿਸ ਤਿਹਾੜ ਜੇਲ੍ਹ ਤੋਂ ਮਾਨਸਾ ਲੈ ਕੇ ਪਹੁੰਚੀ ਹੈ। ਅੱਜ ਦੇਰ ਰਾਤ ਜੱਗੂ ਭਗਵਾਨਪੁਰੀਆ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਈ। ਦੱਸਣਯੋਗ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਕਤਲ ਮਾਮਲੇ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਤੋਂ ਪਹਿਲਾਂ ਵੀ ਪੁੱਛਗਿੱਛ ਕੀਤੀ ਗਈ ਸੀ। ਜਿਸ ਵਿੱਚ ਉਸਨੇ ਦੱਸਿਆ ਕਿ ਤਿਹਾੜ ਜੇਲ੍ਹ ਵਿੱਚ ਉਹ ਅਤੇ ਲਾਰੈਂਸ ਕੈਨੇਡੀਅਨ ਗੈਂਗਸਟਰ ਗੋਲਡੀ ਬਰਾੜ ਨਾਲ ਗੱਲਬਾਤ ਕਰਦੇ ਸਨ। ਹਾਲਾਂਕਿ, ਬਾਅਦ ਵਿੱਚ ਉਸਦੀ ਬੈਰਕ ਬਦਲ ਦਿੱਤੀ ਗਈ ਸੀ। ਉਸ ਤੋਂ ਬਾਅਦ ਉਸ ਨੂੰ ਨਹੀਂ ਪਤਾ ਕਿ ਅੱਗੇ ਕੀ ਹੋਇਆ। ਮੁਸੇਵਾਲਾ ਕਤਲਕਾਂਡ ਨੂੰ ਲੈ ਕੇ AGTF ਚੀਫ਼, ADGP ਪ੍ਰਮੋਦ ਬਾਨ ਨੇ PHQ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਖੁਲਾਸੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਤਮਾਮ ਤਫ਼ਤੀਸ਼ ਦੌਰਾਨ ਪਤਾ ਲੱਗਾ ਕਿ ਕੌਣ ਗੈਂਗਸਟਰਾਂ ਨੂੰ ਪਾਲ ਰਿਹਾ ਹੈ। ਕੌਣ ਇਨ੍ਹਾਂ ਨੂੰ ਹਥਿਆਰ, ਸ਼ੂਟਰ ਅਤੇ ਪੈਸਾ ਮੁਹੱਈਆ ਕਰਵਾ ਰਿਹਾ ਹੈ। -PTC News ਇਹ ਵੀ ਪੜ੍ਹੋ : ਅੱਜ ਬਾਅਦ ਦੁਪਹਿਰ ਦੀ ਮੀਟਿੰਗ 'ਚ ਡਿਪਟੀ ਸਪੀਕਰ ਦੀ ਹੋਵੇਗੀ ਚੋਣ