ਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ਾਰਪਸ਼ੂਟਰ ਹਰਕਮਲ ਰਾਣੂ ਬਠਿੰਡਾ ਤੋਂ ਗ੍ਰਿਫਤਾਰ
ਬਠਿੰਡਾ : ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬਠਿੰਡਾ ਪੁਲਿਸ ਨੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ੱਕੀ ਦੋਸ਼ੀ ਸ਼ਾਰਪਸ਼ੂਟਰ ਹਰਕਮਲ ਰਾਣੂ ਨੂੰ ਗ੍ਰਿਫਤਾਰ ਕੀਤਾ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਮੁਲਜ਼ਮ ਹਰਕਮਲ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਬਠਿੰਡਾ ਸ਼ਹਿਰ ਦੇ ਵਾਸੀ ਰਾਣੂ ਦੇ ਪਰਿਵਾਰ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਹਰਕਮਲ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਵਿੱਚ ਪੁਲਿਸ ਨੇ ਸ਼ਾਰਪ ਸ਼ੂਟਰ ਹਰਕਮਲ ਰਾਣੂ ਹਿਰਾਸਤ 'ਚ ਲਿਆ ਹੈ। ਪਰਿਵਾਰ ਨੇ ਉਸਨੂੰ ਪੁਲਿਸ ਦੇ ਹਵਾਲੇ ਕੀਤਾ। ਜਾਣਕਾਰੀ ਅਨੁਸਾਰ ਬਠਿੰਡਾ ਦੇ ਰਹਿਣ ਵਾਲੇ ਚਰਨਜੀਤ ਸਿੰਘ ਉਰਫ਼ ਚੇਤਨ ਸੰਧੂ 'ਤੇ ਸਿੱਧੂ ਮੂਸੇ ਵਾਲਾ ਕਤਲ ਕਾਂਡ ਦਾ ਮੁਲਜ਼ਮ ਹੈ। ਉਸਦੇ ਘਰ ਵਿੱਚ ਤਾਲਾ ਲੱਗਿਆ ਹੋਇਆ ਅਤ ਗੁਆਂਢ ਵਿੱਚ ਕੰਮ ਕਰਦੇ ਕੁਝ ਲੋਕਾਂ ਨੇ ਦੱਸਿਆ ਕਿ ਕੱਲ੍ਹ ਪੁਲਿਸ ਘਰ ਆਈ ਸੀ , ਪਰ ਉਨ੍ਹਾਂ ਦੇ ਘਰ 'ਚ ਕੋਈ ਨਜ਼ਰ ਨਹੀਂ ਆ ਰਿਹਾ, ਘਰ ਦਾ ਦਰਵਾਜ਼ਾ ਬੰਦ ਹੈ। ਪਹਿਲਾਂ ਪੁਲਿਸ ਨੇ ਕੇਸ਼ਵ ਅਤੇ ਹਰਕਮਲ ਰਾਣੂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਹੁਣ ਕੇਸ਼ਵ ਦਾ ਦੋਸਤ ਚੇਤਨ ਵੀ ਪੁਲਿਸ ਦੀ ਹਿਰਾਸਤ ਵਿੱਚ ਹੈ ਅਤੇ ਕੇਤਨ ਦੇ ਘਰ ਦਾ ਦਰਵਾਜ਼ਾ ਬੰਦ ਨਜ਼ਰ ਆ ਰਿਹਾ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਸੁਲਝਾਉਣ ਲਈ ਪੁਲਿਸ ਵੱਡੇ ਪੱਧਰ ਉਤੇ ਛਾਪੇਮਾਰੀ ਕਰ ਰਹੀ ਹੈ ਅਤੇ ਪੁਲਿਸ ਦੀਆਂ ਟੀਮਾਂ ਪੂਰੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਛਾਪੇਮਾਰੀ ਕਰ ਰਹੀ ਹੈ ਅਤੇ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਦੀ ਹਵਾਲਗੀ ਲਈ ਪ੍ਰਕਿਰਿਆ ਆਰੰਭ ਕਰ ਦਿੱਤੀ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਇਸ ਗਰੁੱਪ ਦੇ ਗੁਰਗਿਆਂ ਉਤੇ ਸਖਤੀ ਕੀਤੀ ਹੋਈ ਹੈ। ਇਸ ਤੋਂ ਇਲਾਵਾ ਬੰਬੀਹਾ ਗਰੁੱਪ ਦੇ ਦੋ ਗੁਰਗਿਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਇਹ ਵੀ ਪੜ੍ਹੋ : ਦੇਸ਼ 'ਚ ਫਿਰ ਵਧੇ ਕੋਰੋਨਾ ਦੇ ਮਾਮਲੇ, 7584 ਨਵੇਂ ਕੇਸ ਆਏ ਸਾਹਮਣੇ