Wed, Nov 13, 2024
Whatsapp

ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਨੌਜਵਾਨਾਂ ਨੂੰ ਪੱਗ ਬੰਨ੍ਹਣ ਦੀ ਕੀਤੀ ਅਪੀਲ

Reported by:  PTC News Desk  Edited by:  Ravinder Singh -- June 08th 2022 07:21 AM
ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਨੌਜਵਾਨਾਂ ਨੂੰ ਪੱਗ ਬੰਨ੍ਹਣ ਦੀ ਕੀਤੀ ਅਪੀਲ

ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਨੌਜਵਾਨਾਂ ਨੂੰ ਪੱਗ ਬੰਨ੍ਹਣ ਦੀ ਕੀਤੀ ਅਪੀਲ

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹੁਣ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ 8 ਜੂਨ ਯਾਨੀ ਅੱਜ ਮਾਨਸਾ ਦੀ ਬਾਹਰਲੀ ਅਨਾਜ ਮੰਡੀ ਵਿਖੇ ਹੋਵੇਗੀ। ਸਿੱਧੂ ਦੀ ਅੰਤਿਮ ਅਰਦਾਸ ਲੋਕ ਦੇਰ ਰਾਤ ਤੋਂ ਪੁੱਜਣੇ ਸ਼ੁਰੂ ਹੋ ਗਏ ਸਨ। ਵੱਡੀ ਗਿਣਤੀ ਵਿੱਚ ਸਿੱਧੂ ਮੂਸੇਵਾਲਾ ਦੇ ਫੈਨਸ ਪੁੱਜਣ ਦੀ ਉਮੀਦ ਹੈ। ਪੁਲਿਸ ਪ੍ਰਸ਼ਾਸਨ ਨੇ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਇਹ ਜਾਣਕਾਰੀ ਦਿੱਤੀ ਸੀ। ਉਨ੍ਹਾਂ ਸਿੱਧੂ ਦੇ ਫੈਨਸ ਨੂੰ ਅੰਤਿਮ ਅਰਦਾਸ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਨੌਜਵਾਨਾਂ ਨੂੰ ਪੱਗ ਬੰਨ੍ਹਣ ਦੀ ਕੀਤੀ ਅਪੀਲਇਸ ਦਿਨ ਸਾਰੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਦਸਤਾਰ ਸਜਾ ਕੇ ਸਿੱਧੂ ਨੂੰ ਸ਼ਰਧਾਂਜਲੀ ਦੇਣ ਪਹੁੰਚਣ ਕਿਉਂਕਿ ਇਹ ਉਸ ਗਾਇਕ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਜਿਸ ਨੂੰ ਆਪਣੀ ਵਿਰਾਸਤ 'ਤੇ ਮਾਣ ਸੀ। ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਵੀ ਪੱਗ ਬੰਨ੍ਹਦੇ ਸਨ ਤੇ ਉਹ ਆਪਣੇ ਗੀਤਾਂ ਵਿੱਚ ਵੀ ਦਸਤਾਰ ਦੇ ਨਾਲ ਹੀ ਨਜ਼ਰ ਆਉਂਦੇ ਸੀ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਸਰਕਾਰ 'ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ, ਕਿਉਂਕਿ ਪੰਜਾਬ ਸਰਕਾਰ ਵੱਲੋਂ ਸੁਰੱਖਿਆ 'ਚ ਕਟੌਤੀ ਦੇ ਦੂਜੇ ਦਿਨ ਹੀ ਸਿੱਧੂ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਨੌਜਵਾਨਾਂ ਨੂੰ ਪੱਗ ਬੰਨ੍ਹਣ ਦੀ ਕੀਤੀ ਅਪੀਲ ਇਸ ਕਤਲ ਨਾਲ ਸਬੰਧਤ ਕਈ ਵੀਡੀਓਜ਼ ਸਾਹਮਣੇ ਆ ਰਹੀਆਂ ਹਨ ਤੇ ਇਸ ਕਤਲ ਵਿੱਚ ਸ਼ਾਮਲ 8 ਸ਼ੂਟਰਾਂ ਦੀ ਪਛਾਣ ਹੋ ਚੁੱਕੀ ਹੈ। ਇਹ ਸਾਰੇ ਸ਼ੂਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਦੱਸੇ ਜਾ ਰਹੇ ਹਨ, ਬਿਸ਼ਨੋਈ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਵੀ ਲਈ ਹੈ। ਪੁਲੀਸ ਨੇ ਅੱਠ ਵਿਅਕਤੀਆਂ ਦੀ ਪਛਾਣ ਕਰ ਲਈ ਹੈ ਜਿਨ੍ਹਾਂ ਵਿੱਚੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਨੌਜਵਾਨਾਂ ਨੂੰ ਪੱਗ ਬੰਨ੍ਹਣ ਦੀ ਕੀਤੀ ਅਪੀਲ ਇਸ ਕਤਲੇਆਮ ਵਿੱਚ ਪੰਜਾਬ ਤੋਂ ਪੁਣੇ ਤੱਕ ਤਾਰ ਜੁੜੇ ਹਨ। ਮੂਸੇਵਾਲਾ ਕਤਲੇਆਮ ਨਾਲ ਸਬੰਧਤ ਸ਼ੂਟਰਾਂ ਨੂੰ ਫੜਨ ਲਈ ਦਿੱਲੀ, ਪੰਜਾਬ, ਹਰਿਆਣਾ ਤੇ ਰਾਜਸਥਾਨ ਵਿੱਚ ਤੇਜ਼ੀ ਨਾਲ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਜਿਨ੍ਹਾਂ ਅੱਠ ਸ਼ੂਟਰਾਂ ਦੀ ਪਛਾਣ ਕੀਤੀ ਹੈ, ਉਨ੍ਹਾਂ ਵਿੱਚੋਂ ਦੋ ਸ਼ੂਟਰ ਮਹਾਰਾਸ਼ਟਰ, ਦੋ ਹਰਿਆਣਾ, ਤਿੰਨ ਪੰਜਾਬ ਅਤੇ ਇੱਕ ਰਾਜਸਥਾਨ ਦੇ ਹਨ। ਮਹਾਰਾਸ਼ਟਰ ਦੇ ਰਹਿਣ ਵਾਲੇ ਦੋਵਾਂ ਸ਼ੂਟਰਾਂ ਦੀ ਪਛਾਣ ਹੋ ਗਈ ਹੈ, ਦੋਵੇਂ ਪੁਣੇ ਦੇ ਰਹਿਣ ਵਾਲੇ ਹਨ। ਪੁਲਿਸ ਨੇ ਦੋਵਾਂ ਦਾ ਨਾਂ ਸੌਰਭ ਮਹਾਕਾਲ ਤੇ ਸੰਤੋਸ਼ ਜਾਧਵ ਦੱਸਿਆ ਹੈ ਤੇ ਦੋਵਾਂ ਦੀ ਤਸਵੀਰ ਵੀ ਜਾਰੀ ਕੀਤੀ ਹੈ। ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ ਸਾਰੇ 424 ਵੀਆਈਪੀਜ਼ ਦੀ ਸੁਰੱਖਿਆ ਬਹਾਲ ਕੀਤੀ


Top News view more...

Latest News view more...

PTC NETWORK