ਸਿੱਧੂ ਮੂਸੇਵਾਲੇ ਦੇ ਪਰਿਵਾਰ ਦੀ ਪ੍ਰਸ਼ੰਸਕਾਂ ਨੂੰ ਗੁਜ਼ਾਰਿਸ਼ 'ਕਿਰਪਾ ਕਰਕੇ ਸਿਰਫ਼ ਐਤਵਾਰ ਨੂੰ ਹੀ ਆਓ ਮਿਲਣ'
ਸਿੱਧੂ ਮੂਸੇਵਾਲਾ ਕਤਲਕਾਂਡ: ਪੰਜਾਬੀ ਮਿਊਜ਼ਿਕ ਜਗਤ ਦੇ ਬੁਲੰਦ ਆਵਾਜ਼ ਦੇ ਮਾਲਿਕ ਸਿੱਧੂ ਮੂਸੇਵਾਲਾ ਜਿਨ੍ਹਾਂ ਦਾ ਬੀਤੀ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਅਤੇ ਪ੍ਰਸ਼ੰਸਕ ਹਾਲੇ ਤੱਕ ਵੱਡੇ ਸਦਮੇ ‘ਚ ਹਨ। ਇਹ ਵੀ ਪੜ੍ਹੋ: ਸੰਗਰੂਰ ਪੁਲਿਸ ਵੱਲੋਂ ਐਸਜੇਐਫ਼ ਦੇ ਗੁਰਪਤਵੰਤ ਪਨੂੰ ਖ਼ਿਲਾਫ਼ ਵੱਖ ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਉਨ੍ਹਾਂ ਦੇ ਪ੍ਰਸ਼ੰਸਕ ਮਰਹੂਮ ਗਾਇਕ ਦੇ ਘਰ ਪਹੁੰਚ ਕੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਨਾਲ ਦੁੱਖ ਵੰਡਾਉਣ ਦੀ ਕੋਸ਼ਿਸ ਕਰ ਰਹੇ ਹਨ। ਜਿਸ ਦੇ ਅਨੇਕਾਂ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੇ ਹਨ। ਪਰ ਹੁਣ ਸਿੱਧੂ ਮੂਸੇਵਾਲਾ ਦੀ ਟੀਮ ਨੇ ਇੱਕ ਪੋਸਟ ਪਾ ਕੇ ਪ੍ਰਸ਼ੰਸਕਾਂ ਨੂੰ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣ ਦਾ ਦਿਨ ਨਿਰਧਾਰਿਤ ਕਰ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਆਫ਼ਿਸਿਅਲ ਇੰਸਟਾਗ੍ਰਾਮ ਅਕਾਉਂਟ ਉੱਤੇ ਸਿੱਧੂ ਦੀ ਟੀਮ ਵੱਲੋਂ ਇੱਕ ਪੋਸਟ ਵੀ ਸਾਂਝੀ ਕੀਤੀ ਗਈ ਹੈ। ਜਿਸ 'ਚ ਲਿਖਿਆ ਹੈ ਕਿ "ਸਭ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣਾ ਚਾਹੁੰਦੇ ਹਨ..ਸੋ ਕਿਰਪਾ ਕਰਕੇ ਸਿੱਧੂ ਦੇ ਮਾਪਿਆਂ ਨੂੰ ਐਤਵਾਰ ਵਾਲੇ ਦਿਨ ਹੀ ਮਿਲਣ ਆਓ...ਉਨ੍ਹਾਂ ਨੂੰ ਆਰਾਮ ਦੀ ਜ਼ਰੂਰਤ ਹੈ ਤੇ ਉਨ੍ਹਾਂ ਨੂੰ ਕੁਝ ਸਮੇਂ ਚਾਹੀਦਾ ਹੈ ਇਸ ਗ਼ਮ ਤੋਂ ਨਿਕਲਣ ਦੇ ਲਈ..." ਇਹ ਵੀ ਪੜ੍ਹੋ: ਮੋਟਰਸਾਈਕਲ ਚੋਰੀ ਕਰਕੇ ਭੱਜਦਾ ਹੋਇਆ ਟਿੱਪਰ 'ਚ ਜਾ ਵਜਿਆ ਚੋਰ, ਲੋਕਾਂ ਰੱਜ ਕੇ ਫੈਂਟਾ ਚੜ੍ਹਿਆ ਸਿੱਧੂ ਦੀ ਟੀਮ ਨੇ ਇਸ ਪੋਸਟ ਦੇ ਰਾਹੀਂ ਸਾਰੇ ਲੋਕਾਂ ਨੂੰ ਬੇਨਤੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਕੁਝ ਨਿੱਜੀ ਸਮਾਂ ਚਾਹੀਦਾ ਹੈ ਤਾਂ ਜੋ ਉਹ ਇਸ ਦੁੱਖ ਤੋਂ ਉਭਰ ਸਕਣ। ਇਸ ਮੁਸ਼ਕਿਲ ਸਮੇਂ ‘ਚ ਸਾਨੂੰ ਸਾਰਿਆਂ ਨੂੰ ਵੀ ਉਨ੍ਹਾਂ ਦੀ ਉਮਰ ਤੇ ਦੁੱਖ ਨੂੰ ਸਮਝਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸ ਲਈ ਜੇ ਕੋਈ ਵੀ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣਾ ਚਾਹੁੰਦਾ ਹੈ ਤਾਂ ਉਹ ਐਤਵਾਰ ਦੇ ਐਤਵਾਰ ਹੀ ਹੀ ਮੂਸੇਵਾਲਾ ਦੇ ਘਰ ਜਾਣ। -PTC News