ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਡੀਸੀ ਦਫਤਰ ਦਾ ਘਿਰਾਓ
ਅੰਮ੍ਰਿਤਸਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਸੂਬੇ ਭਰ ਵਿੱਚ ਡਿਪਟੀ ਕਮਿਸ਼ਨਰ ਦਫਤਰਾਂ ਦੇ ਬਾਹਰ ਧਰਨੇ ਦਿੱਤੇ ਗਏ। ਇਸ ਤਹਿਤ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਬੰਧਕੀ ਦਫਤਰ ਦੇ ਬਾਹਰ ਵਿਸ਼ਾਲ ਧਰਨਾ ਦੇ ਕੇ ਕੇਂਦਰ ਅਤੇ ਸੂਬਾ ਸਰਕਾਰਾਂ ਖਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਪੰਜਾਬ ਸਰਕਾਰ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਜਲਦ ਤੋਂ ਜਲਦ ਮੰਗਾਂ ਪੂਰੀਆਂ ਕਰਨ ਲਈ ਕਿਹਾ। ਕਿਸਾਨ ਆਗੂਆਂ ਅਨੁਸਾਰ ਕੇਂਦਰ ਸਰਕਾਰ ਨੇ ਦਿੱਲੀ ਧਰਨੇ ਦੌਰਾਨ ਐੱਮਐਸਪੀ ਗਰੰਟੀ ਅਤੇ ਲਖੀਮਪੁਰ ਖੀਰੀ ਦੇ ਮੁਲਜ਼ਮਾਂ ਨੂੰ ਸਜ਼ਾ ਦੇਣ ਸਮੇਤ ਕੋਈ ਵਾਅਦਾ ਪੂਰਾ ਨਹੀਂ ਕੀਤਾ ਉਧਰ ਬਦਲਾਅ ਵਜੋਂ ਹੋਂਦ ਵਿੱਚ ਆਈ ਸੂਬਾ ਸਰਕਾਰ ਵੀ ਵਾਅਦਿਆਂ ਤੋਂ ਮੁਕਰਦੀ ਨਜ਼ਰ ਆ ਰਹੀ ਹੈ। ਨਸ਼ਿਆਂ ਦਾ ਖਾਤਮਾ, ਲਾਅ ਐਂਡ ਆਰਡਰ, ਬੇਰੁਜ਼ਗਾਰੀ ਅਤੇ ਗੰਨੇ ਦੇ ਬਕਾਇਆ ਸਮੇਤ ਇਕ ਵੀ ਮੁਸ਼ਕਲ ਹੱਲ ਨਹੀਂ ਹੋਈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮੰਗਾਂ ਨਾ ਮੰਨੇ ਜਾਣ ਉਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਲਈ ਪੰਜਾਬ ਵਿੱਚ ਛਾਏ ਬਿਜਲੀ ਸੰਕਟ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਤੇ ਖੇਤੀ ਮੋਟਰਾਂ ਨੂੰ ਅੱਠ ਘੰਟੇ ਤੇ ਘਰੇਲੂ ਸਪਲਾਈ 24 ਘੰਟੇ ਨਿਰਵਿਘਨ ਦੇਣ ਦੀ ਮੰਗ ਕੀਤੀ। ਪੰਜਾਬ ਦੇ ਬਿਜਲੀ ਸੰਕਟ ਤੇ ਹੋਰ ਕਿਸਾਨੀ ਮਸਲਿਆਂ ਸਬੰਧੀ ਜਿਵੇਂ ਕਿਸਾਨਾਂ-ਮਜ਼ਦੂਰਾਂ ਦਾ ਕਰਜ਼ਾ ਖ਼ਤਮ ਕਰਾਉਣ, ਕਣਕ ਉੱਤੇ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਤੇ ਹੋਰ ਮੰਗਾਂ ਨੂੰ ਲੈ ਕੇ ਤਿੱਖੇ ਸੰਘਰਸ਼ ਦੀ ਰੂਪ-ਰੇਖਾ ਉਲ਼ੀਕੀ ਸੀ। ਇਹ ਵੀ ਪੜ੍ਹੋ : ਅਦਾਲਤ ਨੇ ਮੁੜ ਪਰਵਾਨਾ ਨੂੰ 4 ਦਿਨ ਦੇ ਰਿਮਾਂਡ 'ਤੇ ਭੇਜਿਆ