Thu, Nov 28, 2024
Whatsapp

ਵਿਸਾਖੀ ਮਨਾਉਣ ਪਾਕਿਸਤਾਨ ਗਏ ਸਿੱਖ ਦੀ ਹਾਰਟ ਅਟੈਕ ਨਾਲ ਹੋਈ ਮੌਤ

Reported by:  PTC News Desk  Edited by:  Riya Bawa -- April 14th 2022 09:56 AM
ਵਿਸਾਖੀ ਮਨਾਉਣ ਪਾਕਿਸਤਾਨ ਗਏ ਸਿੱਖ ਦੀ ਹਾਰਟ ਅਟੈਕ ਨਾਲ ਹੋਈ ਮੌਤ

ਵਿਸਾਖੀ ਮਨਾਉਣ ਪਾਕਿਸਤਾਨ ਗਏ ਸਿੱਖ ਦੀ ਹਾਰਟ ਅਟੈਕ ਨਾਲ ਹੋਈ ਮੌਤ

ਕਰਨਾਲ: ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿੱਚ ਇੱਕ ਸਿੱਖ ਬਜ਼ੁਰਗ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਿਸ਼ਾਬਰ ਸਿੰਘ (83) ਵਾਸੀ ਘਰੌਂਡਾ, ਕਰਨਾਲ, ਹਰਿਆਣਾ ਵਜੋਂ ਹੋਈ ਹੈ। ਕਾਗਜ਼ੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਸ਼ਾਮ ਨੂੰ ਨਿਸ਼ਾਬਰ ਸਿੰਘ ਦੀ ਲਾਸ਼ ਪਾਕਿਸਤਾਨ ਤੋਂ ਅਟਾਰੀ ਸਰਹੱਦ ਰਾਹੀਂ ਭਾਰਤ ਭੇਜ ਦਿੱਤੀ ਗਈ।  ਵਿਸਾਖੀ ਮਨਾਉਣ ਪਾਕਿਸਤਾਨ ਗਏ ਸਿੱਖ ਦੀ ਹਾਰਟ ਅਟੈਕ ਨਾਲ ਹੋਈ ਮੌਤ ਮਿਲੀ ਜਾਣਕਾਰੀ ਅਨੁਸਾਰ ਭਾਰਤੀ ਸਿੱਖ ਸ਼ਰਧਾਲੂ ਨਸ਼ਾਬਰ ਸਿੰਘ ਪੁੱਤਰ ਕਾਕਾ ਸਿੰਘ ਬਰਸਾਤ ਕਰਨਾਲ ਹਰਿਆਣਾ ਜੋ ਕਿ 12 ਅਪ੍ਰੈਲ ਨੂੰ ਭਾਰਤੀ ਸਿੱਖ ਸ਼ਰਧਾਲੂਆਂ ਨਾਲ ਸ਼ਾਮਲ ਹੋ ਕੇ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਉਣ ਲਈ ਰੇਲ ਗੱਡੀ ਰਾਹੀਂ ਜਾ ਰਿਹਾ ਸੀ ਕਿ ਰਸਤੇ ਵਿਚ ਆਉਂਦੇ ਰੇਲਵੇ ਸਟੇਸ਼ਨ ਰਾਵਲਪਿੰਡੀ ਵਿਖੇ 12 ਅਪਰੈਲ ਦੀ ਰਾਤ ਨੂੰ ਕਰੀਬ 11 ਵਜੇ ਦਿਲ ਦਾ ਦੌਰਾ ਪੈ ਗਿਆ ਤੇ ਮੌਕੇ ਤੇ ਹੀ ਮੌਤ ਹੋ ਗਈ।  ਵਿਸਾਖੀ ਮਨਾਉਣ ਪਾਕਿਸਤਾਨ ਗਏ ਸਿੱਖ ਦੀ ਹਾਰਟ ਅਟੈਕ ਨਾਲ ਹੋਈ ਮੌਤ ਇਹ ਵੀ ਪੜ੍ਹੋ: Vaisakhi 2022: ਅੱਜ ਹੈ ਵਿਸਾਖੀ ਦਾ ਤਿਉਹਾਰ, ਜਾਣੋ ਕਿਉਂ ਮਨਾਇਆ ਜਾਂਦਾ ਤੇ ਕੀ ਹੈ ਇਸ ਦਾ ਮਹੱਤਵ ਲਾਹੌਰ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਦੇ ਕੇਅਰ ਟੇਕਰ ਜਨਾਬ ਅਜ਼ਰਤ ਅੱਬਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਰਤਕ ਸ਼ਰਧਾਲੂ ਨਿਸ਼ਾਬਾਰ ਸਿੰਘ ਜਿਸ ਦੀ ਰਾਵਲਪਿੰਡੀ ਰੇਲਵੇ ਸਟੇਸ਼ਨ ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ ਜਿਨ੍ਹਾਂ ਦੀ ਮਿਰਤਕ ਦੇਹ ਅੱਜ ਸਵੇਰੇ ਲਾਹੌਰ ਦੇ ਮਿਓ ਹਸਪਤਾਲ ਵਿਖੇ ਲੈ ਆਂਦੀ ਹੈ ਜਿਸ ਦੀ ਕਾਗਜ਼ੀ ਪੱਤਰੀ ਕਾਰਵਾਈ ਕਰਦਿਆਂ ਮਿਰਤਕ ਦੇਹ ਭਾਰਤ ਦੀ ਅਟਾਰੀ ਸਰਹੱਦ ਤੇ ਮਿਰਤਕ ਦੇ ਸਪੁੱਤਰ ਕੁਲਵਿੰਦਰ ਸਿੰਘ ਤੇ ਹੋਰ ਰਿਸ਼ਤੇਦਾਰਾ ਨੂੰ ਸੌਂਪੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਅੱਬੂਲੈੱਸ ਗੱਡੀ ਦਾ ਪ੍ਰਬੰਧ ਕਰਕੇ ਲਾਸ਼ ਕਰਨਾਲ ਹਰਿਆਣਾ ਲਈ ਰਵਾਨਾ ਕੀਤੀ ਗਈ। sikh ਧਿਆਨ ਯੋਗ ਹੈ ਕਿ ਵਿਸਾਖੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 12 ਅਪ੍ਰੈਲ ਨੂੰ ਹੀ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ ਕੀਤਾ ਗਿਆ ਸੀ। ਇਸ ਜੱਥੇ ਵਿੱਚ ਕੁੱਲ 705 ਸ਼ਰਧਾਲੂ ਸ਼ਾਮਲ ਸਨ, ਜਦਕਿ ਕੁੱਲ 900 ਸ਼ਰਧਾਲੂਆਂ ਦੇ ਵੀਜ਼ੇ ਅਪਲਾਈ ਕੀਤੇ ਗਏ ਸਨ। ਇਹ ਜਥਾ 14 ਅਪ੍ਰੈਲ ਯਾਨੀ ਅੱਜ ਤੱਕ ਸ੍ਰੀ ਪੰਜਾ ਸਾਹਿਬ ਵਿਖੇ ਠਹਿਰਿਆ ਹੋਇਆ ਸੀ। ਇਸ ਤੋਂ ਬਾਅਦ ਜਥੇ ਨੇ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਣਾ ਸੀ ਪਰ ਸ੍ਰੀ ਪੰਜਾ ਸਾਹਿਬ ਵਿਖੇ 13 ਅਪ੍ਰੈਲ ਦੀ ਸਵੇਰ ਨੂੰ ਨਿਸ਼ਾਬਰ ਦੀ ਸਿਹਤ ਵਿਗੜ ਗਈ ਤੇ ਉਨ੍ਹਾਂ ਨੇ ਕੁਝ ਮਿੰਟਾਂ ਵਿੱਚ ਹੀ ਆਖਰੀ ਸਾਹ ਲਿਆ। ਸਭ ਤੋਂ ਹੈਰਾਨ ਕਰ ਦੇਣ ਵਾਲੀ ਗੱਲ ਇਹ ਵੀ ਹੈ ਕਿ ਨਿਸ਼ਾਬਰ ਸਿੰਘ ਨੇ ਆਖ਼ਰੀ ਸਾਹ ਉਸੇ ਸਥਾਨ 'ਤੇ ਲਿਆ ਜਿੱਥੇ ਉਨ੍ਹਾਂ ਦਾ ਜਨਮ ਹੋਇਆ ਸੀ। ਨਿਸ਼ਾਬਰ ਦੇ ਪਾਸਪੋਰਟ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਸ ਦਾ ਜਨਮ 1939 ਵਿੱਚ ਅਮੋਕੇ, ਪੰਜਾਬ, ਪਾਕਿਸਤਾਨ ਵਿੱਚ ਹੋਇਆ ਸੀ। ਪਰ ਵੰਡ ਤੋਂ ਬਾਅਦ ਉਹ ਭਾਰਤ ਆ ਗਿਆ ਅਤੇ ਪਰਿਵਾਰ ਸਮੇਤ ਕਰਨਾਲ ਵਿੱਚ ਵੱਸ ਗਿਆ। -PTC News


Top News view more...

Latest News view more...

PTC NETWORK