ਪਾਕਿਸਤਾਨ ਗੁਰੂਧਾਮਾਂ ਦੇ ਦਰਸ਼ਨ ਕਰਨ ਗਏ ਸਿੱਖ ਜੱਥੇ ਨਾਲ ਜੁੜੀ ਵੱਡੀ ਖ਼ਬਰ
ਅੱਜ ਦੇਸ਼ ਭਰ ਵਿਚ ਵਿਸਾਖੀ ਦੀ ਧੂਮ ਹੈ ਉਥੇ ਹੀ ਇਸ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦਾ ਜਥਾ ਜੋ ਕਿ ਪਾਕਿਸਤਾਨ ਗੁਰਦੁਆਰਾ ਪੰਜਾ ਸਾਹਿਬ ਗਿਆ ਹੋਇਆ ਹੈ ਪਰ ਉਹ ਅਜੇ ਤੱਕ ਉਥੇ ਨਹੀਂ ਪਹੁੰਚ ਸਕਿਆ। ਇਹ ਜੱਥਾ ਪਾਕਿਸਤਾਨ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਕਾਰਨ ਅਟਾਰੀ ਸਰਹੱਦ 'ਤੇ ਫਸਿਆ ਹੋਇਆ ਹੈ ਤੇ ਅੱਗੇ ਨਹੀਂ ਵਧ ਸਕਿਆ। ਹਸਨ ਅਬਦਾਲ ਗੁਰਦੁਆਰਾ ਸਾਹਿਬ ਦੇ ਦਰਸ਼ਨ ਨਾ ਹੋਣ ਕਾਰਨ ਇਨ੍ਹਾਂ ਸ਼ਰਧਾਲੂਆਂ ਨੂੰ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਲਿਆਂਦਾ ਗਿਆ।
ਉਧਰ ਭਾਰਤੀ ਹਾਈ ਕਮਿਸ਼ਨ ਲਗਾਤਾਰ ਇਨ੍ਹਾਂ ਸ਼ਰਧਾਲੂਆਂ ਦੇ ਸੰਪਰਕ ਵਿੱਚ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਕਿਸਤਾਨ ਨੂੰ ਇਨ੍ਹਾਂ ਸ਼ਰਧਾਲੂਆਂ ਲਈ ਵਧੀਆ ਪ੍ਰਬੰਧ ਕਰਨ ਲਈ ਕਿਹਾ ਹੈ। ਭਾਰਤੀ ਹਾਈ ਕਮਿਸ਼ਨ ਨੇ ਕਿਹਾ ਹੈ ਕਿ ਸ਼ਰਧਾਲੂਆਂ ਨੇ ਪੰਜ ਸਾਹਿਬ ਪਹੁੰਚਣਾ ਸੀ, ਪਰ ਉਹ ਰਸਤੇ ਬੰਦ ਹੋਣ ਕਾਰਨ ਉੱਥੇ ਨਹੀਂ ਜਾ ਸਕੇ। ਭਾਰਤੀ ਹਾਈ ਕਮਿਸ਼ਨ ਸ਼ਰਧਾਲੂਆਂ ਦੇ ਸੰਪਰਕ ਵਿੱਚ ਹੈ। ਸੂਤਰਾਂ ਨੇ ਦੱਸਿਆ ਹੈ ਕਿ ਤਹਿਰੀਕ-ਏ-ਲੈਬਿਕ ਪਾਕਿਸਤਾਨ ਦੇ ਕਾਰਕੁਨ ਵਿਰੋਧ ਕਰ ਰਹੇ ਹਨ, ਇਸ ਕਰਕੇ ਸ਼ਰਧਾਲੂਆਂ ਦੀ ਆਵਾਜਾਈ ਸੰਭਵ ਨਹੀਂ।
Read More : “ਆਈ ਵਿਸਾਖੀ ਆਈ ਵਿਸਾਖੀ”, ਜਾਣੋ ਪਵਿੱਤਰ ਦਿਹਾੜੇ ਨਾਲ ਜੁੜੀਆਂ ਅਹਿਮ ਗੱਲਾਂ
ਇਸ ਦੇ ਨਾਲ ਹੀ ਦੱਸ ਦਈਏ ਕਿ ਭਾਰਤੀ ਸਿੱਖਾਂ ਦਾ ਇਹ ਜੱਥਾ ਨਨਕਾਣਾ ਸਾਹਿਬ ਸਮੇਤ ਪਾਕਿਸਤਾਨ ਦੇ ਵੱਖ-ਵੱਖ ਸਿੱਖ ਤੀਰਥ ਕੇਂਦਰਾਂ ਦਾ ਦੌਰਾ ਕਰੇਗਾ। ਇਨ੍ਹਾਂ ਸਾਰੇ ਯਾਤਰੀਆਂ ਦੀ ਪਾਕਿਸਤਾਨ ਜਾਣ ਤੋਂ ਪਹਿਲਾਂ ਕੋਰੋਨਾ ਜਾਂਚ ਕੀਤੀ ਗਈ ਸੀ। ਜਾਂਚ ਰਿਪੋਰਟ ਨੈਗਟਿਵ ਆਉਣ ਤੋਂ ਬਾਅਦ ਹੀ ਉਨ੍ਹਾਂ ਨੂੰ ਦਰਸ਼ਨਾਂ ਲਈ ਭੇਜਿਆ ਗਿਆ ਸੀ।
Also Read | With 1.68 lakh new coronavirus cases, India records another new daily high
ਦੱਸ ਦੇਈਏ ਕਿ ਪਾਕਿਸਤਾਨ ਦੀ ਪੁਲਿਸ ਨੇ ਟੀਐਲਪੀ ਦੇ ਵੱਡੇ ਨੇਤਾ ਨੂੰ ਗ੍ਰਿਫਤਾਰ ਕੀਤਾ ਹੈ। ਸਮਰਥਕ ਆਪਣੇ ਨੇਤਾ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪ੍ਰਦਰਸ਼ਨ ਕਰ ਰਹੇ ਹਨ। ਇਸ ਕਾਰਨ ਬਹੁਤ ਸਾਰੀਆਂ ਸੜਕਾਂ ਬੰਦ ਹਨ
Click here to follow PTC News on Twitter