Sun, Sep 8, 2024
Whatsapp

ਵਿਧਾਨ ਸਭਾ ਚੋਣਾਂ 'ਚ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ

Reported by:  PTC News Desk  Edited by:  Pardeep Singh -- February 18th 2022 08:50 PM
ਵਿਧਾਨ ਸਭਾ ਚੋਣਾਂ 'ਚ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ

ਵਿਧਾਨ ਸਭਾ ਚੋਣਾਂ 'ਚ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਨੂੰ ਚੋਣ ਰੈਲੀਆ ਵਿੱਚ ਭਰਵਾ ਹੁੰਗਾਰਾ ਮਿਲ ਰਿਹਾ ਹੈ। ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਚੋਣਾਂ ਵਿੱਚ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਸ੍ਰੋਮਣੀ ਆਕਾਲੀ ਦਲ ਨੂੰ ਸਿੱਖ ਜਥੇਬੰਦੀਆ ਅਤੇ ਸਮਾਜਿਕ ਜਥੇਬੰਦੀਆਂ ਨੇ ਸਮਰਥਨ ਦਿੱਤਾ ਹੈ। ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਨੇ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਵੋਟ ਪਾਉਣ ਲਈ ਲੋਕਾਂ ਨੂੰ ਬੇਨਤੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰਾ ਕਰਨੈਲ ਸਿੰਘ ਪੀਰ ਮੁਹੰਮਦ ਦਾ ਕਹਿਣਾ ਹੈ ਕਿ ਸਿੱਖ ਅਤੇ ਹੋਰ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਵੋਟ ਪਾਉਣ ਲਈ ਅਪੀਲ ਕੀਤੀ ਹੈ। ਸਿੱਖ ਜਥੇਬੰਦੀਆਂ ਵਿੱਚ ਜਥੇਦਾਰ ਬਲਵਿੰਦਰ ਸਿੰਘ ਤੁੰਗ, ਬਾਬਾ ਸੁਖਦੇਵ ਸਿੰਘ, ਬਾਬਾ ਕਸ਼ਮੀਰ ਸਿੰਘ, ਬਾਬਾ ਹਰਜੀਤ ਸਿੰਘ, ਬਾਬਾ ਸਤਨਾਮ ਸਿੰਘ, ਅਮਰਜੀਤ ਸਿੰਘ ਬੱਬੂ ਪ੍ਰਧਾਨ ਮਕਬੂਲਪੁਰਾ, ਜਤਿੰਦਰ ਸਿੰਘ, ਬਲਜੀਤ ਸਿੰਘ ਚੇਅਰਮੈਨ ਰੰਘਰੇਟਾ ਦਲ, ਬਾਬਾ ਜੋਰਾਂ ਸਿੰਘ ਵੱਲਾ ਫਾਟਕ,ਸਾਬੀ ਸਿੰਘ ਆਦਿ ਨੇ ਅਕਾਲੀ ਦਲ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਇਹ ਵੀ ਪੜ੍ਹੋ:ਹਾਈਕੋਰਟ ਨੇ ਰਾਮ ਰਹੀਮ ਨੂੰ ਰਿਕਾਰਡ ਪੇਸ਼ ਕਰਨ ਦੇ ਦਿੱਤੇ ਹੁਕਮ, 21 ਫਰਵਰੀ ਨੂੰ ਹੋਵੇਗੀ ਸੁਣਵਾਈ -PTC News


Top News view more...

Latest News view more...

PTC NETWORK