ਦਸਵੇਂ ਪਾਤਸ਼ਾਹ ਜੀ ਦੀ ਸ਼ਖ਼ਸੀਅਤ ਦਾ ਫਿਲਮਾਂਕਣ ਕਰਨ 'ਤੇ ਭੜਕੀਆਂ ਸਿੱਖ ਜਥੇਬੰਦੀਆਂ
ਅੰਮ੍ਰਿਤਸਰ : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਖਸੀਅਤ ਦਾ ਫਿਲਮਾਂਕਣ ਕਰਨ ਦਾ ਮਾਮਲਾ ਭਖਦਾ ਜਾ ਰਿਹਾ ਹੈ। ਡਾ.ਵਿਵੇਕ ਬਿੰਦਰਾ ਵੱਲੋਂ 10ਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਖ਼ਸੀਅਤ ਦਾ ਫਿਲਮਾਂਕਣ ਕਰਨ ਉਤੇ ਅੱਜ ਨਿਹੰਗ ਸਿੰਘਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਅੱਜ ਅੰਮ੍ਰਿਤਸਰ ਦੇ ਗੋਲਡਨ ਗੇਟ ਉਤੇ ਨਿਹੰਗ ਸਿੰਘ ਸਿੱਖ ਜਥੇਬੰਦਆਂ ਨੇ ਰੋਸ ਪ੍ਰਦਰਸ਼ਨ ਕੀਤਾ। ਅੰਮ੍ਰਿਤਸਰ ਵਿੱਚ ਗੋਲਡਨ ਗੇਟ ਉਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਵਿਵੇਕ ਬਿੰਦਰਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਗਈ ਅਤੇ ਸੜਕ ਨੂੰ ਜਾਮ ਕੀਤਾ ਗਿਆ। ਇਸ ਮੌਕੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਵਿਵੇਕ ਬਿੰਦਰਾ ਖ਼ਿਲਾਫ਼ ਹਣ ਤੱਕ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ। ਉਸ ਨੇ ਗੁਰੂ ਸਾਹਿਬਾਨ ਦੀ ਸ਼ਖ਼ਸੀਅਤ ਦਾ ਫਿਲਮਾਂਕਣ ਬਣਾ ਕੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਨੂੰ ਲੈ ਕੇ ਅੱਜ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਰਣਜੀਤ ਸਿੰਘ ਸਹੋਤਾ ਦੀ ਅਗਵਾਈ ਵਿੱਚ ਨਿਹੰਗ ਸਿੱਖ ਜਥੇਬੰਦੀਆਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਜਲਦ ਤੋਂ ਜਲਦ ਕਾਰਵਾਈ ਕਰਨ ਦੀ ਮੰਗ ਕੀਤੀ। ਉਥੇ ਹੀ ਪੁਲਿਸ ਦੇ ਆਲਾ ਅਧਿਕਾਰੀਆਂ ਨੇ ਨਿਹੰਗ ਸਿੰਘ ਜਥੇਬੰਦੀਆਂ ਦੇ ਨਾਲ ਗੱਲ ਕਰ ਕੇ ਉਨ੍ਹਾਂ ਦੀ ਮੰਗ ਮੰਨਣ ਦਾ ਭਰੋਸਾ ਦੇ ਕੇ ਧਰਨਾ ਸਮਾਪਤ ਕਰਵਾਇਆ। ਇਸ ਤੋਂ ਬਾਅਦ ਉਨ੍ਹਾਂ ਨੇ ਦਿੱਲੀ ਹਾਈਵੇ ਦੀ ਆਵਾਜਾਈ ਨੂੰ ਮੁੜ ਤੋਂ ਸੁਚਾਰੂ ਰੂਪ ਨਾਲ ਬਹਾਲ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡਾ. ਵਿਵੇਕ ਬਿੰਦਰਾ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਖਸੀਅਤ ਦਾ ਫਿਲਮਾਂਕਣ ਕਰਨ ਤੇ ਸਿੱਖ ਇਤਿਹਾਸ ਨੂੰ ਗਲਤ ਰੂਪ ਵਿੱਚ ਪੇਸ਼ ਕਰਨ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ। ਇਹ ਵੀ ਪੜ੍ਹੋ : ਅਮਰੀਕਾ ਦੀ ਯੁਮਾ ਸਰਹੱਦ ਉਪਰ ਸਿੱਖਾਂ ਦੇ ਧਾਰਮਿਕ ਚਿੰਨ੍ਹ ਉਤਰਵਾਉਣ 'ਤੇ ਨਾਪਾ ਵੱਲੋਂ ਕਾਰਵਾਈ ਦੀ ਮੰਗ