ਵੈਸਾਖੀ ਮੌਕੇ ਪਾਕਿ ਜਾਣ ਵਾਲੇ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗਾ ਰਵਾਨਾ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਖ਼ਾਲਸਾ ਸਾਜਣਾ ਦਿਵਸ (ਵੈਸਾਖੀ) ਪੁਰਬ ਮਨਾਉਣ ਲਈ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਦੀ ਕੇਂਦਰ ਸਰਕਾਰ ਨੂੰ ਭੇਜੀ ਗਈ ਲਿਸਟ ਵਿਚੋਂ 356 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 793 ਸ਼ਾਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਗਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 356 ਨਾਮ ਕੱਟ ਕੇ ਕੇਵਲ 437 ਸ਼ਾਰਧਾਲੂਆਂ ਨੂੰ ਵੀਜੇ ਜਾਰੀ ਕੀਤੇ ਗਏ ਹਨ।
[caption id="attachment_487974" align="aligncenter" width="300"] ਵੈਸਾਖੀ ਮੌਕੇ ਪਾਕਿ ਜਾਣ ਵਾਲੇ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗਾ ਰਵਾਨਾ[/caption]
ਪੜ੍ਹੋ ਹੋਰ ਖ਼ਬਰਾਂ : ਚੀਨ ਦੀ Wuhan ਲੈਬ 'ਚ ਕੋਰੋਨਾ ਨਾਲੋਂ ਵੀ ਵੱਧ ਖ਼ਤਰਨਾਕ ਵਾਇਰਸ ਮੌਜੂਦ , ਇੰਝ ਹੋਇਆ ਖ਼ੁਲਾਸਾ
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਸਿਰਮੌਰ ਸੰਸਥਾ ਹੈ, ਇਸ ਲਈ ਕੇਂਦਰ ਅਤੇ ਦਿੱਲੀ ਸਥਿਤ ਪਾਕਿਸਤਾਨੀ ਦੂਤਾਵਾਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਵੱਧ ਤੋਂ ਵੱਧ ਨਾਮਾਂ ਨੂੰ ਮਨਜ਼ੂਰੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਸ਼ਰਧਾਲੂਆਂ ਦੇ ਨਾਮ ਕੱਟੇ ਗਏ ਹਨ, ਜਿਸ ਨਾਲ ਸ਼ਰਧਾਲੂਆਂ ਦੇ ਮਨਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਲਈ ਵੱਧ ਤੋਂ ਵੱਧ ਵੀਜ਼ੇ ਜਾਰੀ ਕੀਤੇ ਜਾਣੇ ਚਾਹੀਦੇ ਹਨ।
[caption id="attachment_487973" align="aligncenter" width="300"]
ਵੈਸਾਖੀ ਮੌਕੇ ਪਾਕਿ ਜਾਣ ਵਾਲੇ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗਾ ਰਵਾਨਾ[/caption]
ਉਨ੍ਹਾਂ ਦੱਸਿਆ ਕਿ ਖਾਲਸਾ ਸਾਜਣਾ ਦਿਵਸ (ਵੈਸਾਖੀ) ਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲਾ ਜਥਾ 12 ਅਪ੍ਰੈਲ 2021 ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਰਵਾਨਾ ਹੋਵੇਗਾ ,ਜੋ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰ ਕਰਨ ਉਪਰੰਤ 22 ਅਪ੍ਰੈਲ 2021 ਨੂੰ ਵਾਪਸ ਭਾਰਤ ਪਰਤੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 2 ਦਿਨਾਂ ਕੈਂਪ ਲਗਾਇਆ ਗਿਆ।
[caption id="attachment_487972" align="aligncenter" width="300"]
ਵੈਸਾਖੀ ਮੌਕੇ ਪਾਕਿ ਜਾਣ ਵਾਲੇ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗਾ ਰਵਾਨਾ[/caption]
ਦੱਸਣਯੋਗ ਹੈ ਕਿ ਸਿਹਤ ਵਿਭਾਗ ਦੀਆਂ ਅਦਾਇਤਾਂ ਅਨੁਸਾਰ ਦੂਜੇ ਦੇਸ਼ ਵਿਚ ਜਾਣ ਲਈ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਹੈ। ਜਿਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 9 ਤੇ 10 ਅਪ੍ਰੈਲ ਨੂੰ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਬਿਲਕੁਲ ਫ੍ਰੀ ਕੋਰੋਨਾ ਟੈਸਟ ਕੀਤੇ ਜਾ ਰਹੇ। ਬਹੁਤ ਸਾਰੇ ਸ਼ਰਧਾਲੂਆਂ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੋਰੋਨਾ ਟੈਸਟ ਕਰਵਾਉਣ ਲਈ ਪੁੱਜੇ ਹੋਏ ਸਨ।
-PTCNews