ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ 'ਤੇ ਸਿੱਖ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ
ਅੰਮ੍ਰਿਤਸਰ : ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਉਪਰ ਸਿੱਖ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕੁੱਟਮਾਰ ਦੌਰਾਨ ਨੌਜਵਾਨ ਦੀ ਪੱਗ ਵੀ ਲਾਹ ਦਿੱਤੀ ਗਈ। ਕਾਬਿਲੇਗੌਰ ਹੈ ਕਿ ਪਾਣੀ ਦੇ ਮੁੱਦੇ ਨੂੰ ਲੈ ਕੇ ਇਕ ਮਹੀਨਾ ਪਹਿਲਾਂ ਦੋ ਧਿਰਾਂ ਵਿੱਚ ਵਿਵਾਦ ਹੋਇਆ ਸੀ। ਕੱਲ੍ਹ ਰਾਤ ਨੌਜਵਾਨਾਂ ਵੱਲੋਂ ਫਿਰ ਸਿੱਖ ਨੌਜਵਾਨ ਦੀ ਕੁੱਟਮਾਰ ਕੀਤੀ ਗਈ। ਕੁੱਟਮਾਰ ਦੀ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਪੁਲਿਸ ਨੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਵੀ ਪੜ੍ਹੋ : ਲੁਧਿਆਣਾ 'ਚ ਇਕੋ ਪਰਿਵਾਰ ਦੀ 4 ਲੜਕੀਆਂ ਗਾਇਬ, ਪੁਲਿਸ ਜਾਂਚ 'ਚ ਜੁਟੀ