ਸਿਮਰਜੀਤ ਸਿੰਘ ਬੈਂਸ ਨੂੰ ਦਿੱਤਾ ਭਗੌੜਾ ਕਰਾਰ, ਪੁਲਿਸ ਨੇ ਘਰ ਦੇ ਬਾਹਰ ਲਗਾਇਆ ਪੋਸਟਰ
ਲੁਧਿਆਣਾ: ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ। ਪੁਲਿਸ ਨੇ ਸਿਮਰਜੀਤ ਸਿੰਘ ਬੈਂਸ ਦੇ ਘਰ ਦੇ ਬਾਹਰ ਅਤੇ ਥਾਣੇ ਵਿੱਚ wanted ਦਾ ਪੋਸਟਰ ਲਗਾਇਆ ਹੈ। ਤੁਹਾਨੂੰ ਦੱਸ ਦੇਈਏ ਕਿ ਸਿਮਰਜੀਤ ਸਿੰਘ ਬੈਂਸ ਬਲਾਤਕਾਰ ਮਾਮਲੇ ਵਿੱਚ ਭਗੌੜਾ ਕਰਾਰ ਦਿੱਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਪੀੜਤ ਨੇ ਅਦਾਲਤ ਵਿੱਚ ਕਿਹਾ ਸੀ ਕਿ 15 ਦਿਨ ਪਹਿਲਾਂ ਉਸ ਨੂੰ ਭਗੌੜਾ ਕਰਾਰ ਕੀਤਾ ਸੀ ਪਰ ਇਸ ਦੇ ਬਾਵਜੂਦ ਉਸ ਨੂੰ ਹਾਲੇ ਤਕ ਗ੍ਰਿਫਤਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੀ ਮਿਲੀ ਹੋਈ ਹੈ, ਪੁਲਿਸ ਲਗਾਤਾਰ ਇਸ ਮਾਮਲੇ ਚ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਮਾਮਲੇ ਬਾਰੇ ਲੁਧਿਆਣਾ ਦੇ ਜੁਆਇੰਟ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਕਿਹਾ ਕਿ ਉਨ੍ਹਾਂ ਵੱਲੋਂ ਬੈਂਸ ਦੀ ਗ੍ਰਿਫ਼ਤਾਰੀ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਲਗਾਤਾਰ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ’ਤੇ ਕੋਈ ਰਾਜਨੀਤਿਕ ਦਬਾਅ ਨਹੀਂ ਹੈ। ਬਰਾੜ ਨੇ ਕਿਹਾ ਕਿ ਜੇਕਰ ਉਹ ਸੋਸ਼ਲ ਮੀਡੀਆ ’ਤੇ ਤਸਵੀਰਾਂ ਸਾਂਝੀਆਂ ਕਰ ਰਿਹਾ ਹੈ ਉਸ ਦੀ ਉਨ੍ਹਾਂ ਵੱਲੋਂ ਜਾਂਚ ਕੀਤੀ ਜਾਵੇਗੀ ਕਿ ਇਹ ਤਸਵੀਰਾਂ ਕੌਣ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਦ ਅਸੀਂ ਬੈਂਸ ਨੂੰ ਉਸ ਦੇ ਸਾਥੀਆਂ ਸਣੇ ਗ੍ਰਿਫਤਾਰ ਕਰਕੇ ਅਦਾਲਤ ਅੱਗੇ ਪੇਸ਼ ਕਰਨਗੇ। ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਸ ’ਤੇ ਕਥਿਤ ਤੌਰ ਤੇ ਬਲਾਤਕਾਰ ਕਰਨ ਦੇ ਇਲਜ਼ਾਮ ਲਗਾਇਆ ਗਿਆ ਸੀ। ਇਹ ਮਾਮਲਾ ਅਜੇ ਵੀ ਕੋਰਟ ਵਿੱਚ ਸੁਣਵਾਈ ਅਧੀਨ ਹੈ। ਇਹ ਵੀ ਪੜ੍ਹੋ:ਨਵਜੋਤ ਸਿੱਧੂ ਨੇ ਮਾਈਨਿੰਗ ਨੂੰ ਲੈ ਕੇ 'ਆਪ' ਘੇਰੀ, ਕਿਹਾ-ਰੇਤੇ 'ਚੋਂ 200 ਕਰੋੜ ਕੱਢ ਕੇ ਦਿਖਾਓ -PTC News