ਕੋਰੋਨਾ ਪਾਜ਼ੇਟਿਵ ਆਏ ਸਿਮਰਨਜੀਤ ਸਿੰਘ ਨੂੰ ਰਾਜਿੰਦਰਾ ਹਸਪਤਾਲ 'ਚ ਕਰਵਾਇਆ ਦਾਖ਼ਲ
Sangrur MP Simranjit Mann: ਲੋਕ ਸਭਾ ਹਲਕਾ ਸੰਗਰੂਰ ਤੋਂ ਨਵੇਂ ਚੁਣੇ ਗਏ ਸਾਂਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਸਿਹਤ ਵਿਗੜ ਗਈ ਹੈ। 77 ਸਾਲਾ ਮਾਨ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹੋਮ ਆਈਸੋਲੇਸ਼ਨ ਤੋਂ ਪਟਿਆਲਾ ਦੇ ਰਜਿੰਦਰਾ ਹਸਪਤਾਲ 'ਚ ਸ਼ਿਫਟ ਕਰ ਦਿੱਤਾ ਗਿਆ। ਕੱਲ੍ਹ ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸੀ। ਹਾਲਾਂਕਿ ਮਾਨ ਦੇ ਪਰਿਵਾਰ ਅਤੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹਾਲਤ ਬਿਹਤਰ ਹੈ। ਇੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਸੰਗਰੂਰ ਜ਼ਿਮਨੀ ਚੋਣ ਦੇ ਨਤੀਜੇ ਵਾਲੇ ਦਿਨ ਹੀ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਕੋਰੋਨਾ ਟੈਸਟ ਕਰਵਾਇਆ ਗਿਆ ਸੀ। ਟੈਸਟ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਨੇ ਖ਼ੁਦ ਆਪਣੇ ਟਵਿੱਟਰ 'ਤੇ ਇਸ ਦੀ ਜਾਣਕਾਰੀ ਦਿੱਤੀ ਸੀ।
ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਵੀ ਮਾਨ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰਦੇ ਹੋਏ ਇਲਾਜ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਸਿਮਰਨਜੀਤ ਮਾਨ ਦੇ ਕੋਵਿਡ ਪਾਜ਼ੀਟਿਵ ਹੋਣ ਦੀ ਜਾਣਕਾਰੀ ਮਿਲੀ ਹੈ। ਇਸ ਤੋਂ ਬਾਅਦ ਉਸ ਨੇ ਪਰਿਵਾਰ ਨਾਲ ਗੱਲ ਕੀਤੀ। ਨੂੰ ਪੂਰੀ ਡਾਕਟਰੀ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਮਾਨ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕੀਤੀ। ਇਹ ਵੀ ਪੜ੍ਹੋ:ਲੁਧਿਆਣਾ: STF ਦੀ ਟੀਮ ਨੇ 20 ਕਿਲੋਂ ਤੋਂ ਵੱਧ M Fetamine ਆਈਸ ਡਰੱਗ ਕੀਤੀ ਬਰਾਮਦ ਸਿਮਰਨਜੀਤ ਮਾਨ ਗਲੇ ਦੀ ਇਨਫੈਕਸ਼ਨ ਤੋਂ ਪੀੜਤ ਸਨ। ਜਿਸ ਤੋਂ ਬਾਅਦ ਉਸਦਾ ਕੋਵਿਡ ਟੈਸਟ ਕੀਤਾ ਗਿਆ ਅਤੇ ਉਹ ਪਾਜ਼ੇਟਿਵ ਨਿਕਲਿਆ। ਇਸ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਪਹਿਲਾਂ ਹੋਮ ਆਈਸੋਲੇਸ਼ਨ ਵਿੱਚ ਰੱਖਿਆ। ਜਦੋਂ ਉਹ 26 ਜੂਨ ਨੂੰ ਐਮ.ਪੀ ਚੋਣਾਂ ਜਿੱਤੇ ਤਾਂ ਜੇਤੂ ਜਲੂਸ ਕੱਢਦੇ ਸਮੇਂ ਉਨ੍ਹਾਂ ਦੀ ਸਿਹਤ ਵਿਗੜ ਗਈ ਜਿਸ ਤੋਂ ਬਾਅਦ ਉਹ ਜਲੂਸ ਨੂੰ ਅਧੂਰਾ ਛੱਡ ਕੇ ਘਰ ਚਲੇ ਗਏ ਸਨ। -PTC Newsਮੈਨੂੰ ਪਿਛਲੇ ਕੁੱਝ ਦਿਨਾਂ ਤੋਂ ਗਲੇ ਵਿੱਚ ਇੰਫੈਕਸ਼ਨ ਹੋ ਰਹੀ ਸੀ ਮੈਂ ਸੰਗਤ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਕੋਵਿਡ ਟੈਸਟ ਰਿਪੋਰਟ ਪੌਜ਼ਟਿਵ ਆਈ ਹੈ। ਪਰ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ। ਡਾ. ਸਾਹਿਬਾਨਾਂ ਵੱਲੋਂ 7 ਦਿਨਾਂ ਲਈ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿਤੀ ਗਈ ਹੈ, ਇਸ ਤੋਂ ਬਾਅਦ ਮੈਂ ਆਮ ਦਿਨਾਂ ਵਾਂਗ ਸੰਗਤ ਦੇ ਦਰਸ਼ਨ ਕਰਾਂਗਾ, — Simranjit Singh Mann (@SimranjitSADA) June 28, 2022