ਗਾਇਕ ਗਿੱਪੀ ਗਰੇਵਾਲ ਪਰਿਵਾਰ ਸਣੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ: ਅੱਜ ਪੰਜਾਬੀ ਫਿਲਮਾਂ ਦੇ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁੱਜੇ ਹਨ। ਜਿੱਥੇ ਉਹਨਾਂ ਵਾਹਿਗੁਰੂ ਅੱਗੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਗਿੱਪੀ ਗਰੇਵਾਲ ਨੇ ਕਿਹਾ ਕਿ ਅੱਜ ਮੈਂ ਪਰਿਵਾਰ ਸਣੇ ਵਾਹਿਗੁਰੂ ਅੱਗੇ ਮੱਥਾ ਟੇਕਣ ਆਇਆ ਹਾਂ ਤੇ ਅਸ਼ੀਰਵਾਦ ਲੈਣ ਲਈ ਪੁੱਜਾ ਹਾਂ। ਕਮਲ ਅਨਮੋਲ ਨੂੰ ਪੰਜਾਬੀ ਕਲਾਕਾਰਾਂ ਦਾ ਪ੍ਰਧਾਨ ਬਣਾਏ ਜਾਣ ਤੇ ਉਨ੍ਹਾਂ ਕਿਹਾ ਕਿ ਬਹੁਤ ਹੀ ਵਧੀਆ ਗੱਲ ਹੈ ਤੇ ਇਸ ਮੌਕੇ ਖੁਸ਼ੀ ਜ਼ਾਹਿਰ ਕੀਤੀ। ਪੰਜਾਬੀ ਕਲਾਕਾਰਾਂ ਨੂੰ ਮਿਲ ਰਹੀਆਂ ਧਮਕੀਆਂ ਨੂੰ ਲੈ ਕੇ ਉਹਨਾਂ ਕਿਹਾ ਕਿ ਅਜੇ ਤੇ ਸਿੱਧੂ ਮੂਸੇਵਾਲੇ ਕਤਲ ਕੇਸ ਦੀ ਹੀ ਗੱਲ ਚੱਲ ਰਹੀ ਹੈ ਤੇ ਪੰਜਾਬੀ ਕਲਾਕਾਰਾਂ ਨੂੰ ਮਿਲ ਰਹੀਆਂ ਧਮਕੀਆਂ ਦੇ ਬਾਰੇ ਅਜੇ ਮੈਨੂੰ ਕੁਝ ਵੀ ਨਹੀਂ ਪਤਾ ਪੰਜਾਬ ਪੰਜਾਬ ਚ ਲਾਅ ਐਂਡ ਆਰਡਰ ਦੀ ਸਥਿਤੀ ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਪੁਲਿਸ ਦਾ ਕੰਮ ਹੈ ਕਾਨੂੰਨ ਬਹਾਲ ਰੱਖਣਾ। ਇਹ ਵੀ ਪੜ੍ਹੋ: ਕੋਰੋਨਾ ਨੇ ਮੁੜ ਫੜੀ ਰਫ਼ਤਾਰ, ਪਿਛਲੇ 24 ਘੰਟਿਆਂ ਦੌਰਾਨ 20,139 ਕੇਸ ਆਏ ਸਾਹਮਣੇ, 38 ਲੋਕਾਂ ਦੀ ਹੋਈ ਮੌਤ ਦੱਸਣਯੋਗ ਹੈ ਕਿ ਪੰਜਾਬੀ ਗਾਇਕ ਗਿੱਪੀ ਗਰੇਵਾਲ (Gippy Grewal) ਫਿਲਮ ਇੰਡਸਟਰੀ ਦੇ ਮਸ਼ਹੂਰ ਸੁਪਰਸਟਾਰ ਹਨ। ਉਹ ਨਾ ਸਿਰਫ ਪੰਜਾਬੀ ਇੰਡਸਟਰੀ ਬਲਕਿ ਬਾਲੀਵੁੱਡ ਵਿੱਚ ਵੀ ਆਪਣੇ ਗੀਤਾਂ ਨਾਲ ਧਮਾਲ ਮਚਾ ਚੁੱਕੇ ਸਨ। ਹਾਲ ਹੀ ਵਿੱਚ ਗਿੱਪੀ ਵੱਲੋਂ ਫਿਲਮ 'ਜੁਗ ਜੁਗ ਜੀਓ' (Jug Jugg Jeeyo) ਦਾ ਗੀਤ 'The Punjaabban Song' ਨੂੰ ਆਪਣੀ ਆਵਾਜ਼ ਦਿੱਤੀ ਗਈ। ਜਿਸ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲਿਆ। ਫਿਲਹਾਲ ਕਲਾਕਾਰ ਵੱਲੋ ਬਾਲੀਵੁੱਡ ਸਟਾਰ ਸੰਜੇ ਦੱਤ ਤੋਂ ਬਾਅਦ ਆਮਿਰ ਖਾਨ ਨਾਲ ਤਸਵੀਰ ਸ਼ੇਅਰ ਕੀਤੀ ਗਈ ਹੈ। (ਮਨਿੰਦਰ ਸਿੰਘ ਮੋਂਗਾ ਦੀ ਰਿਪੋਰਟ) -PTC News