ਸਿੱਪੀ ਸਿੱਧੂ ਕਤਲ ਮਾਮਲੇ 'ਚ ਮੁਲਜ਼ਮ ਕਲਿਆਣੀ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ
ਚੰਡੀਗੜ੍ਹ: ਸਿੱਪੀ ਸਿੱਧੂ ਕਤਲ ਮਾਮਲੇ ਵਿੱਚ ਮੁਲਜ਼ਮ ਕਲਿਆਣੀ ਨੂੰ ਹਾਈਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਹਾਈਕੋਰਟ ਵੱਲੋਂ ਦੋ ਤਰੀਕ ਨੂੰ ਫੈਸਲਾ ਸੁਰੱਖਿਅਤ ਰੱਖਿਆ ਗਿਆ ਸੀ। ਦੱਸ ਦੇਈਏ ਕਿ ਅੰਤਰਰਾਸ਼ਟਰੀ ਸ਼ੂਟਰ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਕਤਲ ਕੇਸ ਵਿੱਚ ਸੀਬੀਆਈ ਨੇ ਬੁੜੈਲ ਜੇਲ੍ਹ ਵਿੱਚ ਬੰਦ ਕਲਿਆਣੀ ਖ਼ਿਲਾਫ਼ ਸੀਬੀਆਈ ਦੀ ਜੁਡੀਸ਼ੀਅਲ ਮੈਜਿਸਟਰੇਟ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ। ਸੀਬੀਆਈ ਨੇ 7 ਸਾਲ ਪੁਰਾਣੇ ਕਤਲ ਕੇਸ ਵਿੱਚ 15 ਜੂਨ 2022 ਨੂੰ ਕਲਿਆਣੀ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫਤਾਰੀ ਦੇ 89 ਦਿਨਾਂ ਬਾਅਦ ਸੀਬੀਆਈ ਨੇ ਜਾਂਚ ਪੂਰੀ ਕਰ ਲਈ ਹੈ ਅਤੇ ਕਲਿਆਣੀ ਖਿਲਾਫ ਆਈਪੀਸੀ ਦੀਆਂ ਧਾਰਾਵਾਂ 302, 120ਬੀ ਅਤੇ 201 ਤਹਿਤ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ, ਜਿਸ ਵਿੱਚ ਕੁਝ ਨਵੇਂ ਤੱਥ ਵੀ ਸਾਹਮਣੇ ਆਏ ਹਨ। ਸੀਬੀਆਈ ਦਾ ਦਾਅਵਾ ਹੈ ਕਿ ਉਨ੍ਹਾਂ ਕੋਲ ਕਲਿਆਣੀ ਖ਼ਿਲਾਫ਼ ਨਾ ਸਿਰਫ਼ ਠੋਸ ਸਬੂਤ ਹਨ, ਸਗੋਂ ਚਸ਼ਮਦੀਦ ਗਵਾਹ ਵੀ ਹਨ। ਜਿਸ ਨੇ ਕਲਿਆਣੀ ਅਤੇ ਅਣਪਛਾਤੇ ਸ਼ੂਟਰ ਨੂੰ ਵੀ ਆਪਣੇ ਨਾਲ ਦੇਖਿਆ ਸੀ। 20 ਸਤੰਬਰ 2015 ਨੂੰ ਸੈਕਟਰ-27 ਦੇ ਇੱਕ ਪਾਰਕ ਵਿੱਚ ਕੌਮੀ ਨਿਸ਼ਾਨੇਬਾਜ਼ ਅਤੇ ਹਾਈ ਕੋਰਟ ਦੇ ਵਕੀਲ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪਹਿਲਾਂ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲੀਸ ਕੋਲ ਸੀ ਪਰ ਬਾਅਦ ਵਿੱਚ ਕੇਸ ਸੀਬੀਆਈ ਨੂੰ ਸੌਂਪ ਦਿੱਤਾ ਗਿਆ। ਸੀਬੀਆਈ ਨੇ ਵੀ 6 ਸਾਲ ਤੱਕ ਕਿਸੇ 'ਤੇ ਕਾਰਵਾਈ ਨਹੀਂ ਕੀਤੀ ਪਰ ਇਸ ਸਾਲ 15 ਜੂਨ ਨੂੰ ਸੀਬੀਆਈ ਨੇ ਹਿਮਾਚਲ ਹਾਈ ਕੋਰਟ ਦੀ ਸਾਬਕਾ ਚੀਫ਼ ਜਸਟਿਸ ਸਬੀਨਾ ਦੀ ਬੇਟੀ ਕਲਿਆਣੀ ਨੂੰ ਗ੍ਰਿਫ਼ਤਾਰ ਕਰ ਲਿਆ। ਸੈਕਟਰ-27 ਦੇ ਪਾਰਕ ਵਿੱਚ ਸਿੱਪੀ ਦਾ ਕਤਲ ਹੋਇਆ ਸੀ, ਕਲਿਆਣੀ ਨੂੰ ਨੇੜੇ ਦੀ ਕੋਠੀ ਵਿੱਚ ਰਹਿੰਦੇ ਪਤੀ-ਪਤਨੀ ਨੇ ਦੇਖਿਆ ਸੀ। ਇੰਨਾ ਹੀ ਨਹੀਂ ਗੋਲੀ ਦੀ ਆਵਾਜ਼ ਸੁਣ ਕੇ ਜਦੋਂ ਉਸ ਦਾ ਨੌਕਰ ਪਾਰਕ ਵਿਚ ਗਿਆ ਤਾਂ ਉਸ ਨੂੰ ਦੇਖ ਕੇ ਗੋਲੀ ਚਲਾਉਣ ਵਾਲੇ ਨੇ ਜ਼ਮੀਨ 'ਤੇ ਬੈਠ ਕੇ ਨੌਕਰ ਨੂੰ ਚੁੱਪ ਰਹਿਣ ਲਈ ਕਿਹਾ। ਇਸ ਤੋਂ ਬਾਅਦ ਸ਼ੂਟਰ ਉਥੋਂ ਫਰਾਰ ਹੋ ਗਿਆ। ਸੀਬੀਆਈ ਨੇ ਘਟਨਾ ਵਾਲੀ ਥਾਂ 'ਤੇ ਚਸ਼ਮਦੀਦ ਗਵਾਹਾਂ ਨੂੰ ਵੀ ਲਿਆ ਸੀ। ਸੀਬੀਆਈ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਲਿਆਣੀ ਨੇ ਸਿੱਪੀ ਦਾ ਕਤਲ ਪੂਰੀ ਸਾਜ਼ਿਸ਼ ਤਹਿਤ ਕੀਤਾ ਸੀ। ਇਹ ਵੀ ਪੜ੍ਹੋ;ਕਾਂਗਰਸ ਨੇ ਕੇਜਰੀਵਾਲ 'ਤੇ ਕੱਸੇ ਤੰਜ, ਕਿਹਾ- ਗੁਜਰਾਤ 'ਚ ਆਟੋ 'ਚ ਸਫ਼ਰ ਕਰਨਾ ਮਹਿਜ਼ ਡਰਾਮਾ -PTC News