ਹਸਪਤਾਲ ਵਿੱਚ ਬੱਚੇ ਨੂੰ ਜਨਮ ਦੇਣ ਦੌਰਾਨ ਔਰਤ ਦੀ ਹੋਈ ਮੌਤ ,ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
ਹਸਪਤਾਲ ਵਿੱਚ ਬੱਚੇ ਨੂੰ ਜਨਮ ਦੇਣ ਦੌਰਾਨ ਔਰਤ ਦੀ ਹੋਈ ਮੌਤ ,ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ:ਸ੍ਰੀ ਫ਼ਤਿਹਗੜ੍ਹ ਸਾਹਿਬ : ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਇੱਕ ਨਿੱਜੀ ਹਸਪਤਾਲ 'ਚ ਗਰਭਵਤੀ ਔਰਤ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਜਿਥੇ ਹਸਪਤਾਲ ਦੇ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ 23 ਸਾਲਾ ਗਰਭਵਤੀ ਔਰਤ ਦੀ ਮੌਤ ਹੋ ਗਈ ਹੈ।ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਪ੍ਰਬੰਧਕਾਂ 'ਤੇ ਗੰਭੀਰ ਇਲਜ਼ਾਮ ਲਗਾਏ ਹਨ।ਇਸ ਤੋਂ ਬਾਅਦ ਗੁੱਸੇ 'ਚ ਆਏ ਪਰਿਵਾਰਕ ਮੈਂਬਰਾਂ ਵੱਲੋਂ ਮ੍ਰਿਤਕ ਔਰਤ ਦੀ ਲਾਸ਼ ਹਸਪਤਾਲ ਦੇ ਸਾਹਮਣੇ ਰੱਖ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਹਸਪਤਾਲ ਦਾ ਲਾਇਸੈਂਸ ਰੱਦ ਕਰ ਕੇ ਉਸ ਨੂੰ ਬੰਦ ਕਰਨ ਦੀ ਮੰਗ ਕੀਤੀ ਹੈ।
ਇਸ ਮੌਕੇ ਮ੍ਰਿਤਕਾਂ ਪਰਮਜੀਤ ਕੌਰ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹ ਕਸਬਾ ਖਮਾਣੋਂ ਦੇ ਨਜ਼ਦੀਕੀ ਪਿੰਡ ਰਤਾ ਦੇ ਰਹਿਣ ਵਾਲੇ ਹਨ।ਉਨ੍ਹਾਂ ਦੀ ਧੀ ਪਰਮਜੀਤ ਕੌਰ ਦਾ ਮਹੇਸ਼ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ।ਇਸ ਦੌਰਾਨ ਡਿਲੀਵਰੀ ਦਾ ਸਮਾਂ ਅਜੇ 15 ਦਸੰਬਰ ਦਾ ਸੀ ਪਰ ਹਸਪਤਾਲ ਨੇ 23 ਨਵੰਬਰ ਨੂੰ ਹੀ ਪਰਮਜੀਤ ਦੀ ਡਿਲੀਵਰੀ ਕਰ ਦਿੱਤੀ ਗਈ।ਇਸ ਦੌਰਾਨ ਪਰਮਜੀਤ ਦੀ ਸਿਹਤ ਵਿਗੜ ਗਈ ਅਤੇ ਉਸ ਦੀ ਮੌਤ ਹੋ ਗਈ।
ਇਸ ਮੌਕੇ 'ਤੇ ਪਹੁੰਚੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਲਾਪਰਵਾਹੀ ਵਰਤਣ ਵਾਲੇ ਡਾਕਟਰਾਂ ਵਿਰੁੱਧ ਬਣਦੀ ਕਰਵਾਈ ਦਾ ਪਰਿਵਾਰ ਨੂੰ ਭਰੋਸਾ ਦਿੱਤਾ ਹੈ।ਉਨ੍ਹਾਂ ਨੇ ਕਿਹਾ ਕਿ ਜੇ ਹਸਪਤਾਲ ਜਾਂ ਕਿਸੇ ਹੋਰ ਦੀ ਲਾਪਰਵਾਹੀ ਸਾਹਮਣੇ ਆਈ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
-PTCNews