ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਦੇਹਰਾਦੂਨ ਤੋਂ 6 ਸ਼ੱਕੀ ਲਏ ਹਿਰਾਸਤ 'ਚ
ਦੇਹਰਾਦੂਨ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਅੱਜ ਪੁਲਿਸ ਨੇ 6 ਜਣਿਆਂ ਨੂੰ ਦੇਹਰਾਦੂਨ ਤੋਂ ਕਾਬੂ ਕੀਤਾ ਹੈ। ਇਹ ਗ੍ਰਿਫ਼ਤਾਰੀ ਉਤਰਾਖੰਡ ਵਿਸ਼ੇਸ਼ ਟਾਸਕ ਫੋਰਸ ਦੀ ਮਦਦ ਨਾਲ ਕੀਤੀ ਗਈ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੰਜਾਬ ਪੁਲਿਸ ਦੀ ਟੀਮ ਸ਼ੱਕੀ ਵਿਅਕਤੀਆਂ ਨੂੰ ਲੈ ਕੇ ਪਰਤ ਰਹੀ ਹੈ।
ਪੁਲਿਸ ਨੂੰ ਸ਼ੱਕ ਹੈ ਕਿ ਇਨ੍ਹਾਂ ਵਿਚੋਂ ਇਕ ਮੂਸੇਵਾਲਾ ਦੀ ਹੱਤਿਆ ਕਰਨ ਮੌਕੇ ਸ਼ਾਮਲ ਸੀ। ਪੰਜਾਬ ਐਸਟੀਐਫ ਅਤੇ ਉਤਰਾਖੰਡ ਐਸਟੀਐਫ ਦੇ ਸਾਂਝੇ ਆਪ੍ਰੇਸ਼ਨ ਤਹਿਤ 6 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਸਪੈਸ਼ਲ ਟਾਸਕ ਫੋਰਸ ਦੇ ਸੂਤਰਾਂ ਅਨੁਸਾਰ ਇਹ ਕਾਰਵਾਈ ਉੱਤਰਾਖੰਡ ਐਸਟੀਐਫ ਅਤੇ ਪੰਜਾਬ ਐਸਟੀਐਫ ਦੇ ਨਾਲ ਸਾਂਝੇ ਆਪਰੇਸ਼ਨ ਕਾਰਨ ਕੀਤੀ ਗਈ ਹੈ। ਹੁਣ ਦਿੱਲੀ ਪੁਲਿਸ ਇਸ ਕਤਲ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੀ ਭੂਮਿਕਾ ਦੀ ਜਾਂਚ ਵੀ ਕਰੇਗੀ।Following a joint operation with Uttarakhand STF and Punjab STF, Punjab Police has detained 6 people from Dehradun's Peliyon Police Chowki area in connection with Punjabi singer Sidhu Moose Wala's murder: Special Task Force Sources — ANI UP/Uttarakhand (@ANINewsUP) May 30, 2022