Wed, Nov 13, 2024
Whatsapp

ਪੁੱਤ ਵੱਲੋਂ ਮਾਪਿਓ ਦੀ ਬੇਰਹਿਮੀ ਨਾਲ ਕੁੱਟਮਾਰ; ਪੁਲਿਸ ਵੱਲੋਂ ਨਹੀਂ ਕੀਤਾ ਜਾ ਰਿਹਾ ਮਾਮਲਾ ਦਰਜ

Reported by:  PTC News Desk  Edited by:  Jasmeet Singh -- May 16th 2022 09:13 AM -- Updated: May 16th 2022 01:49 PM
ਪੁੱਤ ਵੱਲੋਂ ਮਾਪਿਓ ਦੀ ਬੇਰਹਿਮੀ ਨਾਲ ਕੁੱਟਮਾਰ; ਪੁਲਿਸ ਵੱਲੋਂ ਨਹੀਂ ਕੀਤਾ ਜਾ ਰਿਹਾ ਮਾਮਲਾ ਦਰਜ

ਪੁੱਤ ਵੱਲੋਂ ਮਾਪਿਓ ਦੀ ਬੇਰਹਿਮੀ ਨਾਲ ਕੁੱਟਮਾਰ; ਪੁਲਿਸ ਵੱਲੋਂ ਨਹੀਂ ਕੀਤਾ ਜਾ ਰਿਹਾ ਮਾਮਲਾ ਦਰਜ

ਬਲਜੀਤ ਸਿੰਘ (ਤਰਨਤਾਰਨ, 16 ਮਈ): ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਤੂਤ ਵਿਖੇ ਬੀਤੇ ਕੁੱਝ ਦਿਨ ਪਹਿਲਾਂ ਇੱਕ ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਅਤੇ ਮਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇਸ ਦੌਰਾਨ ਕਲਯੁਗੀ ਪੁੱਤ ਨੇ ਨਾ ਸਿਰਫ਼ ਆਪਣੇ ਬਜ਼ੁਰਗ ਪਿਤਾ ਦੀ ਦਾੜ੍ਹੀ ਪੁੱਟੀ ਸਗੋਂ ਮਾਂ ਦੀ ਸ੍ਰੀ ਸਾਹਿਬ ਵੀ ਗੱਲ 'ਚੋਂ ਲੂਹਾ, ਡਾਂਗਾਂ ਸੋਟੀਆਂ ਨਾਲ ਦੋਵਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇਹ ਵੀ ਪੜ੍ਹੋ: ਲਹਿਰਾ ਮੁਹੱਬਤ ਦੇ ਥਰਮਲ ਪਲਾਂਟ 'ਚ ਵੱਡਾ ਧਮਾਕਾ, ਬਿਜਲੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਜਿਸ ਤੋਂ ਬਾਅਦ ਬਜ਼ੁਰਗ ਜੋੜੇ ਨੇ ਇਸ ਸਬੰਧੀ ਲਿਖਤੀ ਸ਼ਿਕਾਇਤ ਪੁਲਿਸ ਚੌਂਕੀ ਤੂਤ ਨੂੰ ਦਿੱਤੀ ਪਰ ਪੁਲਿਸ ਵੱਲੋਂ ਸਿਆਸੀ ਸ਼ਹਿ 'ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। ਹਾਰ ਕੇ ਇਹ ਬਜ਼ੁਰਗ ਜੋੜਾ ਹੁਣ ਆਪਣੇ ਕਲਯੁਗੀ ਪੁੱਤ 'ਤੇ ਕਾਨੂੰਨੀ ਕਾਰਵਾਈ ਕਰਵਾਉਣ ਲਈ ਦਰ ਦਰ ਦੀਆਂ ਠੋਕਰਾਂ ਖਾ ਰਿਹਾ ਹੈ। ਪਰ ਇਸ ਬਜ਼ੁਰਗ ਜੋੜੇ ਨੂੰ ਕਿਤੋਂ ਵੀ ਇਨਸਾਫ਼ ਨਹੀਂ ਮਿੱਲ ਪਾ ਰਿਹਾ, ਜਿਸ ਤੋਂ ਬਾਅਦ ਮੀਡੀਆ ਸਾਹਮਣੇ ਆਣ ਕੇ ਪੀੜਤ ਬਜ਼ੁਰਗ ਜਗਤਾਰ ਸਿੰਘ ਅਤੇ ਉਸਦੀ ਪਤਨੀ ਗੁਰਮੀਤ ਕੌਰ ਨੇ ਜ਼ਿਲ੍ਹਾ ਤਰਨਤਾਰਨ ਦੇ ਐੱਸ.ਐੱਸ.ਪੀ ਨੂੰ ਚੇਤਾਵਨੀ ਦੇਂਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਲਗਾਤਾਰ ਪੁਲਿਸ ਚੌਂਕੀ ਤੂਤ ਦੇ ਇੰਚਾਰਜ ਨੂੰ ਜਾ ਕੇ ਮਿਲਿਆ ਜਾ ਰਿਹਾ ਹੈ ਅਤੇ ਕਾਰਵਾਈ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਅੱਗਿਓਂ ਥਾਣਾ ਇੰਚਾਰਜ ਸਿਆਸੀ ਸ਼ਹਿ 'ਤੇ ਜਿੱਥੇ ਉਨ੍ਹਾਂ ਦੇ ਪੁੱਤ ਤੇ ਕੋਈ ਕਾਰਵਾਈ ਨਹੀਂ ਕਰ ਰਿਹਾ ਉੱਥੇ ਹੀ ਉਨ੍ਹਾਂ ਨੂੰ ਹਰ ਰੋਜ਼ ਚੌਂਕੀ ਬੁਲਾ ਕੇ ਜ਼ਲੀਲ ਕਰ ਰਿਹਾ ਹੈ। ਪੀੜਤ ਬਜ਼ੁਰਗ ਜੋੜੇ ਨੇ ਪੰਜਾਬ ਦੇ ਡੀ.ਜੀ.ਪੀ. ਵਿਰੇਸ਼ ਕੁਮਾਰ ਭਵਰਾ ਤੋਂ ਮੰਗ ਕੀਤੀ ਹੈ ਕਿ ਜੇ ਉਨ੍ਹਾਂ ਦੇ ਮਾਮਲੇ ਦੀ ਸੁਣਵਾਈ ਨਾ ਹੋਈ ਤਾਂ ਉਹ ਜ਼ਹਿਰੀਲਾ ਪਦਾਰਥ ਖਾ ਕੇ ਐੱਸ.ਐੱਸ.ਪੀ ਦਫ਼ਤਰ ਤਰਨਤਾਰਨ ਦੇ ਸਾਹਮਣੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣਗੇ, ਜਿਸ ਦਾ ਜ਼ਿੰਮੇਵਾਰ ਪੁਲਸ ਚੌਂਕੀ ਤੂਤ ਦਾ ਇੰਚਾਰਜ ਹੋਵੇਗਾ। ਉੱਧਰ ਜਦ ਇਸ ਸਬੰਧੀ ਪੁਲਿਸ ਚੌਂਕੀ ਤੂਤ ਦੇ ਇੰਚਾਰਜ ਮੁਖਤਾਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕੈਮਰੇ ਦੇ ਸਾਹਮਣੇ ਆਉਣ ਤੋਂ ਅਤੇ ਕੁੱਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਜਦੋਂ ਪੁਲਿਸ ਚੌਂਕੀ ਤੂਤ ਨੂੰ ਲੱਗਦੇ ਥਾਣਾ ਸਦਰ ਪੱਟੀ ਦੇ ਐੱਸ.ਐੱਚ.ਓ ਸੁਖਬੀਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਵੀ ਆਪਣਾ ਪੱਲਾ ਝਾੜਦੇ ਹੋਏ ਕਿਹਾ ਕਿ ਇਸ ਸਬੰਧੀ ਤਫ਼ਤੀਸ਼ ਕੀਤੀ ਜਾ ਰਹੀ ਹੈ, ਜੋ ਵੀ ਦੋਸ਼ੀ ਹੋਇਆ ਉਸ 'ਤੇ ਕਾਰਵਾਈ ਕੀਤੀ ਜਾਵੇਗੀ। ਇਹ ਵੀ ਪੜ੍ਹੋ: ਹਾਏ ਗਰਮੀ: ਪੰਜਾਬ 'ਚ ਭਿਆਨਕ ਲੂ ਤੋਂ ਬਾਅਦ ਅੱਜ ਮਿਲ ਸਕਦੀ ਹੈ ਥੋੜੀ ਰਾਹਤ, ਜਾਣੋ ਜ਼ਿਲ੍ਹਿਆਂ ਦਾ ਹਾਲ ਜਿਸ ਤੋਂ ਇਹ ਸਾਬਤ ਹੁੰਦਾ ਹੈ ਕਿ ਇਹ ਸਭ ਕੁੱਝ ਸਿਆਸੀ ਦਬਾਅ ਹੇਠ ਹੋ ਰਿਹਾ ਹੈ ਅਤੇ ਇਸ ਬਜ਼ੁਰਗ ਜੋੜੇ ਨੂੰ ਇਨਸਾਫ਼ ਲੈਣ ਦੀ ਖ਼ਾਤਰ ਦਰ ਦਰ ਦੀਆਂ ਠੋਕਰਾਂ ਖਾਣੀਆਂ ਪੈ ਰਹੀਆਂ ਹਨ। -PTC News


Top News view more...

Latest News view more...

PTC NETWORK