ਮੁੜ ਤੋਂ ਹੋਈ ਸੋਨੀਆ ਗਾਂਧੀ ਕੋਰੋਨਾ ਪੌਜ਼ੀਟਿਵ
ਨਵੀਂ ਦਿੱਲੀ: ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਮੁੜ ਤੋਂ ਕੋਰੋਨਾ ਪੌਜ਼ੀਟਿਵ ਹੋ ਗਏ ਹਨ। ਡਾਕਟਰਾਂ ਦੀ ਹਦਾਇਤ ਮੁਤਾਬਕ ਸੋਨੀਆ ਗਾਂਧੀ ਨੂੰ ਆਈਸੋਲੇਟ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੋਨੀਆ ਗਾਂਧੀ ਪਹਿਲਾ ਵੀ ਕੋਰੋਨਾ ਪੌਜ਼ੀਟਿਵ ਹੋਏ ਸਨ । ਹੁਣ ਸੋਨੀਆ ਗਾਂਧੀ ਮੁੜ ਕੋਰੋਨਾ ਪੌਜ਼ੀਟਿਵ ਹੋ ਗਈ ਹੈ।
ਤੁਹਾਨੂੰ ਇਹ ਵੀ ਦੱਸ ਦਈਏ ਕਿ ਕੁੱਝ ਦਿਨ ਪਹਿਲਾ ਸੋਨੀਆ ਗਾਂਧੀ ਦੀ ਬੇਟੀ ਪ੍ਰਿਯੰਕਾ ਗਾਂਧੀ ਵੀ ਕੋਰੋਨਾ ਪੌਜ਼ੀਟਿਵ ਹੋਈ ਸੀ। ਜ਼ਿਕਰਯੋਗ ਹੈ ਕਿ ਸਾਬਕਾ ਲੋਕ ਸਭਾ ਸਪੀਕਰ ਮੀਰਾ ਕੁਮਾਰ ਵੀ ਕੋਰੋਨਾ ਪੌਜ਼ੀਟਿਵ ਹੋ ਗਏ ਸਨ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵੀਟ ਕਰਕੇ ਦਿੱਤੀ ਸੀ।
ਜ਼ਿਕਰਯੋਗ ਹੈ ਕਿ ਭਾਰਤ ਵਿੱਚ ਕੋਰੋਨਾ ਦਾ ਕਹਿਰ ਮੁੜ ਵੱਧਦਾ ਜਾ ਰਿਹਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ 'ਚ ਪਿਛਲੇ 24 ਘੰਟਿਆਂ 'ਚ 2,136 ਕੋਰੋਨਾ ਮਰੀਜ਼ ਸਾਹਮਣੇ ਆਏ ਹਨ, ਜਦਕਿ 10 ਲੋਕਾਂ ਦੀ ਮੌਤ ਵੀ ਕੋਰੋਨਾ ਕਾਰਨ ਹੋਈ ਹੈ। ਨਾਲ ਹੀ 2,623 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਸਕਾਰਾਤਮਕਤਾ ਦਰ ਵੀ 15.02 ਫੀਸਦੀ 'ਤੇ ਪਹੁੰਚ ਗਈ ਹੈ। ਹੁਣ ਦਿੱਲੀ ਵਿੱਚ ਐਕਟਿਵ ਕੇਸਾਂ ਦੀ ਗਿਣਤੀ 8,343 ਹੋ ਗਈ ਹੈ।
ਇਸ ਦੌਰਾਨ ਕੋਰੋਨਾ ਸੰਕਰਮਣ ਦਰ ਯਾਨੀ ਸਕਾਰਾਤਮਕਤਾ ਦਰ 15.02 ਪ੍ਰਤੀਸ਼ਤ ਦਰਜ ਕੀਤੀ ਗਈ ਹੈ। ਦਿੱਲੀ ਸਰਕਾਰ ਦੁਆਰਾ ਜਾਰੀ ਸਿਹਤ ਬੁਲੇਟਿਨ ਦੇ ਅਨੁਸਾਰ ਪਿਛਲੇ 24 ਘੰਟਿਆਂ ਦੇ ਇਲਾਜ ਤੋਂ ਬਾਅਦ 2623 ਲੋਕ ਠੀਕ ਹੋ ਗਏ ਹਨ। ਐਕਟਿਵ ਕੇਸਾਂ ਦੀ ਗਿਣਤੀ 8343 ਹੋ ਗਈ ਹੈ।
ਇਹ ਵੀ ਪੜ੍ਹੋ:ਜੈਸ਼-ਏ-ਮੁਹੰਮਦ ਅਤੇ ਤਹਿਰੀਕ-ਏ-ਤਾਲਿਬਾਨ ਦੇ ਨਾਲ ਜੁੜਿਆ ਅੱਤਵਾਦੀ ਸਹਾਰਨਪੁਰ ਤੋਂ ਗ੍ਰਿਫ਼ਤਾਰ
-PTC News