ਸੋਨੂੰ ਸੂਦ ਨੂੰ ਕੀਤਾ ਗਿਆ ਜਮਾਨਤ 'ਤੇ ਰਿਹਾਅ : ਡੀਐਸਪੀ
ਮੋਗਾ: ਅਦਾਕਾਰ ਸੋਨੂੰ ਸੂਦ ਦੇ ਫਿਲਮ ਅਦਾਕਾਰ ਸੋਨੂੰ ਸੂਦ ਦੁਆਰਾ ਚੋਣ ਕਮਿਸ਼ਨ ਦੇ ਹੁਕਮਾਂ ਦੀ ਧੱਜੀਆਂ ਉਡਾਉਣ ਉਤੇ ਮਾਮਲਾ ਦਰਜ ਹੋਇਆ ਸੀ। ਜਿਸ ਤੋਂ ਬਾਅਦ ਸੋਨੂੰ ਸੂਦ ਨੂੰ ਜਮਾਨਤ ਉੱਤੇ ਰਿਹਾਅ ਕਰ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਮੋਗਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸੀ। 20 ਫਰਵਰੀ ਨੂੰ ਚੋਣ ਵਾਲੇ ਦਿਨ ਸੋਨੂੰ ਸੂਦ ਹਲਕੇ ਵਿੱਚ ਘੁੰਮ ਕੇ ਲੋਕਾਂ ਨੂੰ ਵੋਟ ਲਈ ਪ੍ਰਚਾਰ ਕਰ ਰਹੇ ਸਨ। ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਆਪਣੀ ਸ਼ਿਕਾਇਤ ਕੀਤੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਸੋਨੂੰ ਸੂਦ ਦੀ ਕਾਰ ਨੂੰ ਰੋਕ ਕੇ ਉਸ ਤੋਂ ਪੁੱਛਗਿੱਛ ਕੀਤੀ ਗਈ ਅਤੇ ਬਾਅਦ ਵਿੱਚ ਉਸ ਨੂੰ ਘਰ ਵਿਚ ਰਹਿਣ ਦਾ ਹਦਾਇਤ ਕੀਤੀ ਗਈ ਸੀ। ਦੱਸ ਦੇਈਏ ਕਿ ਅਕਾਲੀ ਆਗੂ ਦੀਦਾਰ ਸਿੰਘ ਨੇ ਚੋਣ ਕਮਿਸ਼ਨ ਨੂੰ ਦੱਸਿਆ ਸੀ ਕਿ ਮਾਲਵਿਕ ਸੂਦ ਦੇ ਭਰਾ ਫਿਲਮ ਸਟਾਰ ਸੋਨੂੰ ਸੂਦ ਵੱਲੋ ਵੱਖ-ਵੱਖ ਬੂਥਾਂ ਉੱਤੇ ਜਾ ਕੇ ਵੋਟਰਾਂ ਨੂੰ ਭਰਮਾ ਰਹੇ ਸਨ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਸੀ ਜਿਸ ਤੋਂ ਚੋਣ ਕਮਿਸ਼ਨ ਨੇ ਸ਼ਿਕਾਇਤ ਉੱਤੇ ਕਾਰਵਾਈ ਕਰਦੇ ਹੋਏ ਸੋਨੂੰ ਸੂਦ ਦੀ ਗੱਡੀ ਨੂੰ ਕਬਜ਼ੇ ਵਿੱਚ ਲਿਆ ਸੀ। ਇਹ ਵੀ ਪੜ੍ਹੋ:ਪਾਕਿ ਦੀ ਨਾਪਾਕ ਹਰਕਤ, 10 ਦਿਨਾਂ 'ਚ ਦੂਜੀ ਵਾਰ ਆਇਆ ਡਰੋਨ -PTC News