ਸੋਨੂੰ ਸੂਦ ਦੀ ਭੈਣ ਮਾਲਵਿਕਾ ਕਾਂਗਰਸ 'ਚ ਹੋਈ ਸ਼ਾਮਿਲ
ਮੋਗਾ: ਫ਼ਿਲਮ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ਵਿੱਚ ਸ਼ਾਮਲ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਉਨ੍ਹਾਂ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਤੇ ਸਵਾਗਤ ਕੀਤਾ ਹੈ। ਇਸ ਸਮੇਂ ਦੌਰਾਨ ਸੋਨੂੰ ਸੂਦ ਵੀ ਮੌਜੂਦ ਸਨ। ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਮਾਲਵਿਕਾ ਸੂਦ ਨੂੰ ਮੋਗਾ ਤੋਂ ਟਿਕਟ ਮਿਲ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਸੋਨੂੰ ਸੂਦ ਕਾਫੀ ਸਮੇਂ ਤੋਂ ਰਾਜਨੀਤੀ ਵਿਚ ਸਰਗਰਮ ਹਨ ਅਤੇ ਉਹ ਮੀਡੀਆਂ ਦੀਆਂ ਸੁਰਖੀਆਂ ਬਣ ਰਹੇ ਹਨ।ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਮੋਗਾ ਤੋਂ ਉਮੀਦਵਾਰੀ ਮਿਲਣ ਦੀ ਆਸ ਹੈ।ਧਿਆਨਯੋਗ ਹੈ ਕਿ ਮਾਲਵਿਕਾ ਸੂਦ ਪਿਛਲੇ ਮਹੀਨੇ ਕਾਂਗਰਸ ਪਾਰਟੀ ਦਾ ਪ੍ਰਚਾਰ ਵੀ ਕਰਦੀ ਵਿਖਾਈ ਦਿੱਤੀ ਸੀ। ਪਿਛਲੇ ਕਾਫੀ ਸਮੇਂ ਤੋਂ ਜੱਦੋ ਜਹਿਦ ਚੱਲ ਰਹੀ ਸੀ ਕਿ ਉਹ ਕਾਂਗਰਸ ਵਿਚ ਸ਼ਾਮਿਲ ਹੋਣਗੇ ਜਾਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣਗੇ।ਹੁਣ ਮਾਲਵਿਕਾ ਸੂਦ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਸੂਦ ਨੇ ਮੁਲਾਕਾਤ ਵੀ ਕੀਤੀ ਸੀ ਅਤੇ ਸੂਦ ਨੇ ਇਕ ਨਿੱਜੀ ਇੰਟਰਵਿਊ ਵਿਚ ਕਿਹਾ ਸੀ ਕਿ ਦੋ ਪਾਰਟੀਆਂ ਵੱਲੋਂ ਰਾਜ ਸਭਾ ਦੀ ਸੀਟ ਦੀ ਆਫਰ ਆਈ ਸੀ।
-PTC News