ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਦੀ ਵਿਗੜੀ ਸਿਹਤ, ਹਸਪਤਾਲ 'ਚ ਦਾਖਲ
ਕੋਲਕਾਤਾ : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਬੀ.ਸੀ.ਸੀ.ਆਈ. ਦੇ ਪ੍ਰਧਾਨ ਸੌਰਵ ਗਾਂਗੁਲੀਦੀ ਅਚਾਨਕ ਸਿਹਤ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਕੋਲਕਾਤਾ ਦੇ ਵੁੱਡਲੈਂਡਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਸੌਰਵ ਗਾਂਗੁਲੀ ਜਿਮ ਵਿੱਚ ਵਰਕਆਊਟ ਕਰ ਰਹੇ ਸਨ, ਇਹ ਜਿਮ ਸੌਰਵ ਗਾਂਗੁਲੀ ਦੇ ਘਰ ਵਿੱਚ ਹੀ ਹੈ।
[caption id="attachment_462870" align="aligncenter" width="300"]Sourav Ganguly suffers mild heart attack, hospitalised in Kolkata" width="300" height="168" /> ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਦਾਖਲ[/caption]
ਪੜ੍ਹੋ ਹੋਰ ਖ਼ਬਰਾਂ : 23 ਜਨਵਰੀ ਨੂੰ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਮੌਕੇ ਗਵਰਨਰ ਹਾਊਸ ਤੱਕ ਕੀਤਾ ਜਾਵੇਗਾ ਮਾਰਚ : ਦਰਸ਼ਨ ਪਾਲ
Sourav Ganguly In ICU : ਜਾਣਕਾਰੀ ਅਨੁਸਾਰ ਸ਼ਨੀਵਾਰ ਸਵੇਰੇ ਵਰਕਆਊਟ ਕਰਦੇ ਸਮੇਂ ਉਨ੍ਹਾਂ ਨੇ ਸੀਨੇ 'ਚ ਦਰਦ ਹੋਇਆ , ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਵੱਲੋਂ ਤੁਰੰਤ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ। ਹਸਪਤਾਲ ਦੇ ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੂੰ ਐਂਜੀਓਪਲਾਸਟੀ ਦੀ ਜ਼ਰੂਰਤ ਹੈ। ਇਸ ਦੇ ਨਾਲ ਹੀ ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਕਾਰਡੀਏਕ ਅਰੈਸਟ ਹੋਇਆ ਹੈ। ਗਾਂਗੁਲੀ ਐਂਜੀਓਪਲਾਸਟੀ ਕਰਾਉਣਗੇ। ਹਾਲਾਂਕਿ ਡਾਕਟਰਾਂ ਨੇ ਇਹ ਵੀ ਕਿਹਾ ਕਿ ਚਿੰਤਾ ਦੀ ਕੋਈ ਗੱਲ ਨਹੀਂ ਹੈ, ਫਿਲਹਾਲ ਉਨ੍ਹਾਂ ਦੀ ਸਿਹਤ ਸਥਿਰ ਹੈ।
[caption id="attachment_462871" align="aligncenter" width="300"]
ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਦਾਖਲ[/caption]
Sourav Ganguly In ICU : ਹਸਪਤਾਲ ਦੇ ਸੂਤਰਾਂ ਅਨੁਸਾਰ ਇਸ ਸਮੇਂ ਗਾਂਗੁਲੀ ਦੀ ਸਿਹਤ ਸਥਿਰ ਹੈ। ਚੈਕਅਪ ਤੋਂ ਬਾਅਦ ਇਹ ਪਤਾ ਲੱਗਿਆ ਹੈ ਕਿ ਕਸਰਤ ਕਰਦੇ ਸਮੇਂ ਉਨ੍ਹਾਂ ਨੂੰ ਛਾਤੀ ਵਿੱਚ ਤਕਲੀਫ ਹੋਈ ਸੀ ,ਇਸ ਤੋਂ ਬਾਅਦ ਉਨ੍ਹਾਂ ਨੂੰ ਵੁੱਡਲੈਂਡਸ ਹਸਪਤਾਲ ਦਾਖਲ ਕਰਵਾਇਆ ਗਿਆ। ਹਸਪਤਾਲ ਨੇ ਡਾਕਟਰ ਸਰੋਜ ਮੰਡਲ ਦੇ ਨਾਲ ਤਿੰਨ ਡਾਕਟਰਾਂ ਦਾ ਬੋਰਡ ਬਣਾਇਆ ਹੈ, ਜੋ ਹੁਣ ਐਂਜੀਓਪਲਾਸਟੀ ਕਰਨਗੇ।
[caption id="attachment_462869" align="aligncenter" width="300"]
ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਦਾਖਲ[/caption]
ਪੜ੍ਹੋ ਹੋਰ ਖ਼ਬਰਾਂ : ਸਿਹਤ ਮੰਤਰੀ ਡਾ. ਹਰਸ਼ਵਰਧਨ ਦਾ ਵੱਡਾ ਬਿਆਨ ,ਪੂਰੇ ਦੇਸ਼ 'ਚ ਮੁਫ਼ਤ ਮਿਲੇਗੀ ਕੋਰੋਨਾ ਵੈਕਸੀਨ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੌਰਵ ਗਾਂਗੁਲੀ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਮਮਤਾ ਬੈਨਰਜੀ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਇਹ ਸੁਣ ਕੇ ਬਹੁਤ ਦੁੱਖ ਹੋਇਆ ਹੈ ਕਿ ਸੌਰਵ ਗਾਂਗੁਲੀ ਨੂੰ ਹਲਕੇਕਾਰਡੀਏਕ ਅਰੈਸਟ ਦਾ ਸਾਹਮਣਾ ਪਿਆ ਹੈ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰੋ। ਮੇਰੀਆਂ ਪ੍ਰਾਰਥਨਾਵਾਂ ਉਸਦੇ ਅਤੇ ਉਸਦੇ ਪਰਿਵਾਰ ਨਾਲ ਹਨ।
Sourav Ganguly In ICU , Sourav Ganguly heart attack , Sourav Ganguly hospitalised in Kolkata
-PTCNews