ਸਪੀਕਰ ਸੰਧਵਾਂ ਵੱਲੋਂ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਨੇਤਾ ਨੂੰ ਨਿਰਪੱਖ ਸਮਾਂ ਦੇਣ ਦਾ ਭਰੋਸਾ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਵਿਧਾਇਕ ਪ੍ਰਤਾਪ ਨਾਲ ਮੀਟਿੰਗ ਦੌਰਾਨ ਭਰੋਸਾ ਦਿਵਾਇਆ ਕਿ ਖਜ਼ਾਨਾ ਤੇ ਵਿਰੋਧੀ ਧਿਰ ਦੇ ਬੈਂਚਾਂ ਨੂੰ ਜਨਤਕ ਮਹੱਤਤਾ ਵਾਲੇ ਮੁੱਦਿਆਂ ਨੂੰ ਹਰੀ ਝੰਡੀ ਦੇਣ ਲਈ ਨਿਰਪੱਖ ਤੇ ਸਹੀ ਮੌਕੇ ਪ੍ਰਦਾਨ ਕੀਤੇ ਜਾਣਗੇ। ਬਾਜਵਾ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਚੰਡੀਗੜ੍ਹ ਵਿੱਚ ਆਪਣੇ ਚੈਂਬਰ ਵਿੱਚ ਮੁਲਾਕਾਤ ਕੀਤੀ। ਇਸ ਦੌਰਾਨ ਸਪੀਕਰ ਨੇ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਵਿਰੋਧੀ ਧਿਰ ਦੇ ਨੇਤਾ ਅਤੇ ਉਨ੍ਹਾਂ ਦੀ ਪਾਰਟੀ ਜਨਤਕ ਮੁੱਦਿਆਂ 'ਤੇ ਸਿਹਤਮੰਦ ਬਹਿਸ ਕਰਵਾਉਣ ਅਤੇ ਵੱਡੇ ਜਨਤਕ ਹਿੱਤਾਂ ਵਿੱਚ ਸਦਨ ਨੂੰ ਸਫਲਤਾਪੂਰਵਕ ਚਲਾਉਣ ਲਈ ਉਸਾਰੂ ਹਮਾਇਤ ਦੇਵੇਗੀ। ਕੁਲਤਾਰ ਸਿੰਘ ਸੰਧਵਾਂ ਨੇ ਇਸ ਮੌਕੇ ਕਿਹਾ ਕਿ ਸੂਬੇ ਦਾ ਮੁੱਦਿਆਂ ਨੂੰ ਚੁੱਕਣ ਲਈ ਨਿਰਪੱਖ ਬਹਿਸ ਬਹੁਤ ਜ਼ਰੂਰੀ ਹੈ ਜੋ ਕਿ ਸਭ ਨੂੰ ਮਿਲੇਗੀ। ਇਸ ਲਈ ਉਨ੍ਹਾਂ ਨੇ ਕਾਂਗਰਸ ਦੇ ਵਫਦ ਨੂੰ ਭਰੋਸਾ ਦਿਵਾਇਆ ਕਿ ਸੈਸ਼ਨ ਦੌਰਾਨ ਸਭ ਨੂੰ ਨਿਰਪੱਖ ਤੌਰ ਉਤੇ ਸਮਾਂ ਦਿੱਤਾ ਜਾਵੇਗਾ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਨੇ ਸਪੀਕਰ ਨੂੰ ਭਰੋਸਾ ਦਿਵਾਇਆ ਕਿ ਉਹ ਸਦਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰਾ ਸਹਿਯੋਗ ਦੇਣਗੇ। ਮੀਟਿੰਗ ਵਿੱਚ ਡਾ. ਰਾਜ ਕੁਮਾਰ ਚੱਬੇਵਾਲ ਅਤੇ ਸਕੱਤਰ ਪੰਜਾਬ ਵਿਧਾਨ ਸਭਾ ਸੁਰਿੰਦਰਪਾਲ ਸਿੰਘ ਵੀ ਹਾਜ਼ਰ ਸਨ। ਇਹ ਵੀ ਪੜ੍ਹੋ : ਗੂਗਲ ਪਲੇਅ ਸਟੋਰ ਨੇ ਐਪਸ 'ਤੇ ਵਾਇਸ ਕਾਲ ਰਿਕਾਰਡਿੰਗ ਉਪਰ ਲਾਈ ਪਾਬੰਦੀ