ਰਮਜ਼ਾਨ ਦੇ ਪਵਿੱਤਰ ਮਹੀਨੇ ’ਚ ਰੋਜ਼ੇਦਾਰ ਬੰਦੀਆਂ ਨੂੰ ਮਿਲਣਗੀਆਂ ਵਿਸ਼ੇਸ਼ ਸਹੂਲਤਾਂ
ਲੁਧਿਆਣਾ, 31 ਮਾਰਚ 2022: ਅੱਜ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀਂ ਨੇ ਪੰਜਾਬ ਦੇ ਜੇਲ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਮੁਲਾਕਾਤ ਕੀਤੀ ਅਤੇ ਉਨਾਂ ਨੂੰ ਇਕ ਮੰਗ ਪੱਤਰ ਦਿੱਤਾ। ਇਹ ਵੀ ਪੜ੍ਹੋ: ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀ ਦੇ ਪੈਟਰਨ 'ਤੇ ਵਿਕਸਤ ਹੋਵੇਗੀ ਹੁਸ਼ਿਆਰਪੁਰ ਭੰਗੀ ਚੋਅ ਸ਼ਾਹੀ ਇਮਾਮ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਜੇਲ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਮੰਗ ਕੀਤੀ ਗਈ ਹੈ ਕਿ ਪੰਜਾਬ ਭਰ ਦੀਆਂ ਜੇਲਾਂ ’ਚ ਰੋਜ਼ਾ ਰੱਖਣ ਵਾਲਿਆਂ ਬੰਦੀਆਂ ਨੂੰ ਮੁਸ਼ੱਕਤ ’ਚ ਇਕ ਮਹੀਨੇ ਲਈ ਵਿਸ਼ੇਸ਼ ਛੂਟ ਦਿੱਤੀ ਜਾਵੇ ਅਤੇ ਜੇਲਾਂ ’ਚ ਰੋਜ਼ਾ ਰੱਖਣ ਅਤੇ ਖੋਲਣ ਦੇ ਸਮੇਂ ਜੇਲ ਵਿਭਾਗ ਵਲੋਂ ਖਾਸ ਡਾਇਟ ਲਗਾਈ ਜਾਵੇ। ਹਰਜੋਤ ਸਿੰਘ ਬੈਂਸ ਨੇ ਇਸ ਮੌਕੇ ’ਤੇ ਜੇਲ ਵਿਭਾਗ ਦੇ ਮੁੱਖ ਸਕੱਤਰ ਨਾਲ ਰਮਜ਼ਾਨ ਦੇ ਮਹੀਨੇ ਵਿਚ ਸਾਰੇ ਪ੍ਰਬੰਧ ਕਰਨ ਲਈ ਗੱਲ ਕੀਤੀ ਅਤੇ ਜੇਲ ਵਿਭਾਗ ਨੂੰ ਹੁਕਮ ਜਾਰੀ ਕੀਤੇ ਕਿ ਰਮਜ਼ਾਨ ਦੇ ਮਹੀਨੇ ’ਚ ਕਿਸੇ ਵੀ ਰੋਜ਼ੇਦਾਰ ਬੰਦੀਆਂ ਨੂੰ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਸ਼ਾਹੀ ਇਮਾਮ ਦੀ ਪ੍ਰਧਾਨਗੀ ਵਿਚ ਪਿਛਲੇ 16 ਸਾਲਾਂ ਤੋਂ ਸੂਬੇ ਭਰ ਦੀਆਂ ਜੇਲਾਂ ’ਚ ਰੋਜ਼ੇਦਾਰ ਬੰਦੀਆਂ ਲਈ ਵੰਡੀ ਜਾ ਰਹੀ ਸਮੱਗਰੀ ਅਤੇ ਈਦ ਦੇ ਕਪੜੇ ਦਿੱਤੇ ਜਾਣ ’ਤੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਧੰਨਵਾਦ ਕੀਤਾ। ਇਸ ਮੌਕੇ ’ਤੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਨੇ ਦੱਸਿਆ ਕਿ ਪਿਛਲੇ ਕਈ ਵਰਿਆਂ ਤੋਂ ਮੁਸਲਿਮ ਕੈਦੀਆਂ ਨੂੰ ਇਹ ਛੂਟ ਦਿੱਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਜੇਲ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਫ਼ਦ ਨੂੰ ਭਰੋਸਾ ਦਿੱਤਾ ਹੈ ਕਿ ਰਮਜ਼ਾਨ ਦੇ ਪਵਿੱਤਰ ਮਹੀਨੇ ’ਚ ਰੋਜ਼ਾ ਰੱਖਣ ਵਾਲੇ ਸਾਰੇ ਬੰਦੀਆਂ ਨੂੰ ਖਾਸ ਸਹੂਲਤਾਂ ਦਿੱਤੀਆਂ ਜਾਣਗੀਆਂ। ਇਹ ਵੀ ਪੜ੍ਹੋ: ਹਾਦਸੇ ਅਧੀਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਅਗਨ ਭੇਂਟ, ਐੱਸ.ਜੀ.ਪੀ.ਸੀ ਪ੍ਰਧਾਨ ਨੇ ਪ੍ਰਗਟਾਇਆ ਦੁੱਖ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਨੇ ਦੱਸਿਆ ਕਿ ਇਸ ਵਰੇ ਵੀ ਉਨਾਂ ਦੀ ਸੰਸਥਾ ਵਲੋਂ ਸੂਬੇ ਭਰ ਦੀਆਂ ਸਾਰੀਆਂ ਜੇਲਾਂ ’ਚ ਰੋਜ਼ੇਦਾਰ ਬੰਦੀਆਂ ਨੂੰ ਰੋਜ਼ਾ ਰੱਖਣ ਅਤੇ ਖੋਲਣ ਸਬੰਧੀ ਸਮੱਗਰੀ ਵੰਡੀ ਜਾਵੇਗੀ, ਜਿਸਦੇ ਨਾਲ ਧਾਰਮਿਕ ਕਿਤਾਬਾਂ ਵੀ ਵਿਸ਼ੇਸ਼ ਤੌਰ ’ਤੇ ਉਪਲੱਬਧ ਕਰਵਾਈਆਂ ਜਾਣਗੀਆਂ। ਉਨਾਂ ਕਿਹਾ ਕਿ ਸਾਡਾ ਟੀਚਾ ਜੇਲਾਂ ’ਚ ਬੰਦ ਲੋਕਾਂ ਨੂੰ ਮੁੱਖ ਧਾਰਾ ਨਾਲ ਜੋੜਨਾ ਹੈ ਤਾਂ ਜੋ ਉਹ ਆਪਣੀਆਂ ਗਲਤੀਆਂ ਤੋਂ ਤੌਬਾ ਕਰਕੇ ਸਮਾਜ ’ਚ ਇਕ ਚੰਗੇ ਇਨਸਾਨ ਦੀ ਤਰਾਂ ਜੀਵਨ ਗੁਜ਼ਾਰ ਸਕਣ। -PTC News