Tue, Sep 10, 2024
Whatsapp

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ 'ਤੇ ਵਿਸ਼ੇਸ਼

Reported by:  PTC News Desk  Edited by:  Pardeep Singh -- September 15th 2022 08:14 AM
ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ 'ਤੇ ਵਿਸ਼ੇਸ਼

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ 'ਤੇ ਵਿਸ਼ੇਸ਼

ਸਿੱਖ ਇਤਿਹਾਸ:  ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੀ ਸ਼ੁਰੂਆਤ ਕੀਤੀ। ਸ੍ਰੀ ਗੁਰੂ ਅੰਗਦ ਦੇਵ ਜੀ ਨੇ ਸਿੱਖ ਧਰਮ ਨੂੰ ਅੱਗੇ ਵਧਾਉਣ ਵਿੱਚ ਵੱਡਮੁੱਲਾ ਯੋਗਦਾਨ ਪਾਇਆ । ਗੁਰੂ ਅੰਗਦ ਦੇਵ ਜੀ ਦਾ ਜਨਮ ਬਾਬਾ ਫੇਰੂਮਲ ਜੀ ਦੇ ਘਰ ਮੱਤੇ ਦੀ ਸਰਾਂ, ਪਿੰਡ ਹਰੀਕੇ, ਜ਼ਿਲ੍ਹਾ ਫਿਰੋਜ਼ਪੁਰ ਵਿੱਚ 31 ਮਾਰਚ 1504 ਈ: ਨੂੰ ਹੋਇਆ। ਆਪ ਜੀ ਦਾ ਬਚਪਨ ਦਾ ਨਾਂ 'ਲਹਿਣਾ' ਸੀ। ਸਿੱਖ ਧਰਮ ਦੀ ਸਦੀਵੀ ਹੋਂਦ ਬਰਕਰਾਰ ਰੱਖਣ ਲਈ ਗੁਰੂ ਨਾਨਕ ਦੇਵ ਜੀ ਨੇ ਆਪਣੀ ਦੂਰ-ਦ੍ਰਿਸਟੀ ਨਾਲ ਗੁਰੂ-ਚੇਲੇ ਦੀ ਰੀਤ ਚਲਾ ਕੇ ਭਾਈ ਲਹਿਣੇ ਨੂੰ ਦੂਜੇ ਗੁਰੂ ਅੰਗਦ ਦੇਵ ਜੀ ਦੇ ਰੂਪ ਵਿਚ ਸਥਾਪਤ ਕੀਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਗੁਰੂ ਅੰਗਦ ਦੇਵ ਜੀ ਦੇ 62 ਸਲੋਕ ਦਰਜ ਹਨ। ਸੰਨ 1519 ਈ: ਵਿਚ ਭਾਈ ਲਹਿਣਾ ਜੀ ਦਾ ਵਿਆਹ ਖਡੂਰ ਸਾਹਿਬ ਦੇ ਵਾਸੀ ਭਾਈ ਦੇਵੀ ਚੰਦ ਦੀ ਸਪੁੱਤਰੀ ਬੀਬੀ ਖੀਵੀ ਜੀ ਨਾਲ ਹੋਇਆ। ਵਿਆਹ ਤੋਂ ਬਾਅਦ ਉਹਨਾਂ ਦੇ ਘਰ ਦੋ ਧੀਆਂ ਬੀਬੀ ਅਨੋਖੀ ਜੀ ਤੇ ਬੀਬੀ ਅਮਰੋ ਜੀ ਅਤੇ ਦੋ ਪੁੱਤਰ ਭਾਈ ਦਾਤੂ ਜੀ ਤੇ ਭਾਈ ਦਾਸੂ ਜੀ ਨੇ ਜਨਮ ਲਿਆ। ਭਾਈ ਫੇਰੂ ਮੱਲ ਜੀ ਦੇ ਅਕਾਲ ਚਲਾਣੇ ਮਗਰੋਂ ਭਾਈ ਲਹਿਣਾ ਜੀ ਨੇ ਆਪਣੇ ਪਿਤਾ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਚੰਗੀ ਤਰ੍ਹਾਂ ਸੰਭਾਲੀਆਂ। 7 ਸਾਲ ਦੀ ਉਮਰ ਵਿਚ ਭਾਈ ਲਹਿਣਾ ਜੀ ਨੇ ਭਾਈ ਜੋਧਾ ਜੀ ਕੋਲੋਂ ਗੁਰੂ ਨਾਨਕ ਜੀ ਬਾਰੇ ਸੁਣਿਆ ਅਤੇ ਉਸ ਤੋਂ ਬਾਅਦ ਉਹਨਾਂ ਗੁਰੂ ਨਾਨਕ ਦੇਵ ਜੀ ਨੂੰ ਮਿਲਣ ਲਈ ਕਰਤਾਰਪੁਰ ਸਾਹਿਬ ਜਾਣ ਦਾ ਫੈਸਲਾ ਕੀਤਾ। ਗੁਰੂ ਨਾਨਕ ਦੇਵ ਜੀ ਨੂੰ ਇਕ ਵਾਰ ਮਿਲਣ ਤੋਂ ਬਾਅਦ ਭਾਈ ਲਹਿਣਾ ਜੀ ਵਿਚ ਬਹੁਤ ਬਦਲਾਅ ਆਇਆ ਅਤੇ ਉਹਨਾਂ ਨੇ ਅਪਣੇ ਆਪ ਨੂੰ ਗੁਰੂ ਸਾਹਿਬ ਦਾ ਸਿੱਖ ਬਣਾ ਲਿਆ। ਗੁਰੂ ਅੰਗਦ ਦੇਵ ਜੀ ਨੇ ਲਗਭਗ 7 ਸਾਲ ਗੁਰੂ ਸਾਹਿਬ ਦੀ ਸੰਗਤ ਕੀਤੀ। ਉਸ ਤੋਂ ਬਾਅਦ 13 ਜੂਨ 1539 ਨੂੰ ਗੁਰੂ ਸਾਹਿਬ ਨੇ ਭਾਈ ਲਹਿਣਾ ਦਾ ਨਾਂਅ ਬਦਲ ਕੇ ਅੰਗਦ ਦੇਵ ਰੱਖ ਦਿੱਤਾ ਅਤੇ ਗੁਰੂ ਅੰਗਦ ਦੇਵ ਜੀ ਨੂੰ ਸਿੱਖਾਂ ਦੇ ਦੂਜੇ ਗੁਰੂ ਥਾਪਿਆ।ਸ੍ਰੀ ਗੁਰੂ ਅੰਗਦ ਦੇਵ ਜੀ ਨੇ ਗੁਰਮੁਖੀ ਲਿਪੀ ਦੇ ਵਰਤਮਾਨ ਰੂਪ ਦੀ ਖੋਜ ਕੀਤੀ। ਉਸ ਤੋਂ ਬਾਅਦ ਗੁਰਮੁਖੀ ਪੰਜਾਬੀ ਭਾਸ਼ਾ ਲਿਖਣ ਦਾ ਮਾਧਿਅਮ ਬਣ ਗਈ। ਬਾਅਦ ਵਿਚ ਇਸੇ ਲਿਪੀ ਵਿਚ ਗੁਰੂ ਸਾਹਿਬਾਨਾਂ ਦੀ ਬਾਣੀ ਦਰਜ ਕੀਤੀ ਗਈ। ਇਹ ਵੀ ਪੜ੍ਹੋ:ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਮੰਤਰੀ ਧਾਲੀਵਾਲ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਚਰਚਾ -PTC News


Top News view more...

Latest News view more...

PTC NETWORK