ਗੁਰੂਹਰਸਹਾਏ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਮੁਲਜ਼ਮ ਚੜ੍ਹਿਆ ਪੁਲਿਸ ਅੜਿੱਕੇ
ਗੁਰੂਹਰਸਹਾਏ: ਗੁਰੂਹਰਸਹਾਏ ਦੇ ਪਿੰਡ ਚੱਕ ਮਹੰਤਾਂ ਵਾਲਾ ਵਿੱਚ ਇੱਕ ਮੰਦਬੁੱਧੀ ਨੌਜਵਾਨ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋ ਕੇ ਗੁਰਦੁਆਰਾ ਸਾਹਿਬ ਦੀ ਭੰਨ-ਤੋੜ ਕੀਤੀ ਗਈ। ਇਸ ਦੌਰਾਨ ਉਕਤ ਵਿਅਕਤੀ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵੀ ਕੀਤੀ ਗਈ।
ਇਸ ਘਟਨਾ ਦਾ ਪਤਾ ਚੱਲਦੇ ਸਾਰ ਪਿੰਡ ਦੇ ਲੋਕ ਮੌਕੇ ’ਤੇ ਇਕੱਠੇ ਹੋ ਗਏ, ਜਿਨ੍ਹਾਂ ਨੇ ਉਸ ਅਣਪਛਾਤੇ ਵਿਅਕਤੀ ਨੂੰ ਫੜ੍ਹ ਲਿਆ ਅਤੇ ਉਸ ਦੀ ਜੰਮ ਕੇ ਕੁੱਟਮਾਰ ਕੀਤੀ।
ਹੋਰ ਪੜ੍ਹੋ: ਗੁਰਦਾਸਪੁਰ ਦੇ ਛੋੜੀਆਂ ਬਾਂਗਰ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਸਰਪੰਚ ਵੱਲੋਂ ਸੀ.ਆਰ.ਪੀ.ਐਫ਼ ਦੇ ਜਵਾਨ ਦਾ ਕਤਲ
ਉਧਰ ਘਟਨਾ ਦੀ ਸੂਚਨਾ ਮਿਲਣ 'ਤੇ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਵਿਅਕਤੀ ਨੂੰ ਗਿ੍ਫਤਾਰ ਕਰਕੇ ਥਾਣੇ ਲਿਆਂਦਾ, ਜਿਥੇ ਉਸ ਤੋਂ ਇਸ ਮਾਮਲੇ ਦੇ ਸਬੰਧ ’ਚ ਪੁੱਛਗਿੱਛ ਕੀਤੀ ਜਾ ਰਹੀ ਹੈ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਕਤ ਵਿਅਕਤੀ ਨੇ ਗੁਰਦੁਆਰਾ ਸਾਹਿਬ ਦੀ ਬੇਅਦਬੀ ਕਰਦੇ ਹੋਏ ਪਾਲਕੀ ਸਾਹਿਬ ਵੀ ਤੋੜ ਦਿੱਤੀ। ਉਸ ਨੇ 4 ਏ.ਸੀ. ਅਤੇ ਗੁਰਦੁਆਰਾ ਸਾਹਿਬ ’ਚ ਲੱਗੇ ਸ਼ੀਸ਼ੇ ਵੀ ਤੋੜ ਦਿੱਤੇ। ਫਿਲਹਾਲ ਪੁਲਿਸ ਮੁਲਜ਼ਮ ਨੂੰ ਹਿਰਾਸਤ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
-PTC News