ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਦਾ ਅਲੌਕਿਕ ਨਜਾਰਾ ,ਦੇਖੋ ਤਸਵੀਰਾਂ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਦਾ ਅਲੌਕਿਕ ਨਜਾਰਾ ,ਦੇਖੋ ਤਸਵੀਰਾਂ:ਅੰਮ੍ਰਿਤਸਰ : ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ ਹੈ।ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਪੁਰਾਤਨ ਚੱਲਦੀ ਆ ਰਹੀ ਰਵਾਇਤ ਅਨੁਸਾਰ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਬਾਣੀ ਦਾ ਜਾਪ ਕਰਦਿਆਂ ਸ਼ਮੂਲੀਅਤ ਕੀਤੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਦਾ ਅਲੌਕਿਕ ਨਜਾਰਾ ਦੇਖਣ ਨੂੰ ਮਿਲ ਰਿਹਾ ਹੈ।ਇਸ ਦੌਰਾਨ ਪਵਿੱਤਰ ਸਰੋਵਰ ਕਿਨਾਰੇ ਘਿਓ ਦੇ ਦੀਵੇ ਅਤੇ ਰੰਗ ਬਿਰੰਗੀਆਂ ਮੋਮਬੱਤੀਆਂ ਬਾਲ ਕੇ ਸੰਗਤਾਂ ਗੁਰਪੁਰਬ ਦੀ ਖੁਸ਼ੀ ਸਾਂਝੀ ਕਰ ਰਹੀਆਂ ਹਨ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ 'ਤੇ ਸ੍ਰੀ ਦਰਬਾਰ ਸਾਹਿਬ ਵਿਖੇ ਫੁੱਲਾਂ ਦੀ ਖ਼ੂਬਸੂਰਤ ਸਜਾਵਟ ਕੀਤੀ ਗਈ ਗਈ ਸੀ।
ਇਸ ਮੌਕੇ ਰੰਗ ਬਿਰੰਗੇ ਫੁੱਲਾਂ ਦੀ ਇਹ ਖ਼ੂਬਸੂਰਤ ਸਜਾਵਟ ਸ੍ਰੀ ਦਰਬਾਰ ਸਾਹਿਬ ਦੀ ਸੁੰਦਰਤਾ ਨੂੰ ਚਾਰ ਚੰਨ ਲਗਾ ਰਹੀ ਹੈ।
-PTCNews