550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁ: ਸ੍ਰੀ ਨਨਕਾਣਾ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਦ੍ਰਿਸ਼, ਵੱਡੀ ਗਿਣਤੀ 'ਚ ਪੁੱਜ ਰਹੀਆਂ ਨੇ ਸੰਗਤਾਂ
550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁ: ਸ੍ਰੀ ਨਨਕਾਣਾ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਦ੍ਰਿਸ਼, ਵੱਡੀ ਗਿਣਤੀ 'ਚ ਪੁੱਜ ਰਹੀਆਂ ਨੇ ਸੰਗਤਾਂ,ਸ੍ਰੀ ਨਨਕਾਣਾ ਸਾਹਿਬ: ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਦੁਨੀਆ ਭਰ ਵਿੱਚ ਕੌਮਾਂਤਰੀ ਪੱਧਰ ‘ਤੇ ਮਨਾਇਆ ਜਾ ਰਿਹਾ ਹੈ ਤੇ ਸੰਗਤਾਂ 'ਚ ਭਾਰੀ ਉਤਸ਼ਾਹ ਹੈ।
ਇਸ ਦੌਰਾਨ ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਵਿਖੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬੜੀ ਧੂਮ -ਧਾਮ ਨਾਲ ਮਨਾਇਆ ਜਾ ਰਿਹਾ ਹੈ।ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਅਸਥਾਨ ਨਨਕਾਣਾ ਸਾਹਿਬ ਰੂਹਾਨੀਅਤ ਦੇ ਰੰਗ ‘ਚ ਰੰਗਿਆ ਗਿਆ ਹੈ।
ਹੋਰ ਪੜ੍ਹੋ: ਦਸਤਾਰ ਸਜਾ ਕੇ ਡੇਰਾ ਬਾਬਾ ਨਾਨਕ ਪਹੁੰਚੇ PM ਮੋਦੀ ਤੇ ਸੰਨੀ ਦਿਓਲ, ਅਰਦਾਸ ਸਮਾਗਮ 'ਚ ਕੀਤੀ ਸ਼ਮੂਲੀਅਤ
ਗੁਰੂ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਦੀਪਮਾਲਾ ਦੇ ਨਾਲ ਸਜਾਇਆ ਗਿਆ ਹੈ। ਜਿਸ ਕਰਕੇ ਇਹ ਅਤਿ ਸੁੰਦਰ ਸਜਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ।
ਦੇਸ਼ -ਵਿਦੇਸ਼ ਤੋਂ ਰੋਜ਼ਾਨਾ ਹਜ਼ਾਰਾਂ ਦੀ ਤਾਦਾਦ ‘ਚ ਸੰਗਤਾਂ ਪਹੁੰਚ ਰਹੀਆਂ ਹਨ, ਜਿਨ੍ਹਾਂ ਦੀ ਆਮਦ ਨੂੰ ਲੈ ਕੇ ਪਾਕਿਸਤਾਨ ਸਰਕਾਰ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਖਤਾ ਪ੍ਰਬੰਧ ਬਾਖੂਬੀ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਸੀ। ਇਸ ਪਾਵਨ ਧਰਤੀ ਉਤੇ ਗੁਰੂ ਸਾਹਿਬ ਦਾ ਬਚਪਨ ਬੀਤਿਆ।
-PTC News