ਕਿਸਾਨ ਆਪਣੀਆਂ ਫ਼ਸਲਾਂ ਬਰਬਾਦ ਨਾ ਕਰਨ, ਇਸ ਨਾਲ ਸਰਕਾਰ ਨੂੰ ਕੋਈ ਫਰਕ ਨਹੀਂ ਪੈਣਾ: ਗੁਰਨਾਮ ਚੜੂਨੀ
ਨਵੀਂ ਦਿੱਲੀ : ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 94 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਹਨ। ਇੱਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ।
ਪੜ੍ਹੋ ਹੋਰ ਖ਼ਬਰਾਂ : ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਉਡਾਉਣ ਦੀ ਸੀ ਸਾਜ਼ਿਸ਼, ਬਰੂਦ ਨਾਲ ਭਰੀ ਗੱਡੀ 'ਚੋਂ ਮਿਲੀ ਚਿੱਠੀ 'ਚ ਹੋਇਆ ਖੁਲਾਸਾ
[caption id="attachment_478096" align="aligncenter" width="1280"]
ਕਿਸਾਨ ਆਪਣੀਆਂ ਫ਼ਸਲਾਂ ਬਰਬਾਦ ਨਾ ਕਰਨ, ਇਸ ਨਾਲ ਸਰਕਾਰ ਨੂੰ ਕੋਈ ਫਰਕ ਨਹੀਂ ਪੈਣਾ: ਗੁਰਨਾਮ ਚੜੂਨੀ[/caption]
ਇਸ ਦੌਰਾਨ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਪੁੱਤਾਂ ਵਾਂਗ ਪਾਲ ਕੇ ਤਿਆਰ ਕੀਤੀ ਫਸਲ ਨੂੰ ਬਰਬਾਦ ਨਾ ਕਰਨ, ਕਿਉਂਕਿ ਇਸ ਸਰਕਾਰ ਨੂੰ ਅਜਿਹਾ ਕਰਨ ਨਾਲ ਕੋਈ ਫਰਕ ਨਹੀਂ ਪੈਣਾ। ਚੜੂਨੀ ਸਿਰਸਾ ਭਾਵਦੀਨ ਟੋਲ ਪਲਾਜ਼ਾ ਪਹੁੰਚੇ ਸਨ ਅਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਗੱਲ ਕਹੀ ਹੈ।
[caption id="attachment_478098" align="aligncenter" width="700"]
ਕਿਸਾਨ ਆਪਣੀਆਂ ਫ਼ਸਲਾਂ ਬਰਬਾਦ ਨਾ ਕਰਨ, ਇਸ ਨਾਲ ਸਰਕਾਰ ਨੂੰ ਕੋਈ ਫਰਕ ਨਹੀਂ ਪੈਣਾ: ਗੁਰਨਾਮ ਚੜੂਨੀ[/caption]
ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਮੋਦੀ ਸਰਕਾਰ 'ਤੇ ਬੇਰਹਿਮ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਬਰਬਾਦ ਕਰਨ ਵਾਲੀਆਂ ਖੇਤੀ ਨੀਤੀਆਂ ਵਿਰੁੱਧ ਚੱਲ ਰਹੇ ਅੰਦੋਲਨ ਦੌਰਾਨ ਸੈਂਕੜੇ ਕਿਸਾਨ ਸ਼ਹੀਦ ਹੋ ਗਏ ਹਨ, ਉਦੋਂ ਸਰਕਾਰ ਨੂੰ ਕੋਈ ਫਰਕ ਨਹੀਂ ਪਿਆ ਤਾਂ ਹੁਣ ਫਸਲਾਂ ਬਰਬਾਦ ਕਰਨ ਨਾਲ ਵੀ ਸਰਕਾਰ ਨੂੰ ਕੋਈ ਫਰਕ ਨਹੀਂ ਪੈਣਾ। ਉਨ੍ਹਾਂ ਨੇ ਕਿਹਾ ਕਿ ਅਸੀਂ ਸਰਕਾਰ ਨਾਲ ਲੜਾਂਗੇ ਅਤੇ ਜਿੱਤਾਂਗੇ।
[caption id="attachment_478097" align="aligncenter" width="1280"]
ਕਿਸਾਨ ਆਪਣੀਆਂ ਫ਼ਸਲਾਂ ਬਰਬਾਦ ਨਾ ਕਰਨ, ਇਸ ਨਾਲ ਸਰਕਾਰ ਨੂੰ ਕੋਈ ਫਰਕ ਨਹੀਂ ਪੈਣਾ: ਗੁਰਨਾਮ ਚੜੂਨੀ[/caption]
ਪੜ੍ਹੋ ਹੋਰ ਖ਼ਬਰਾਂ : ਮਜ਼ਦੂਰ ਆਗੂ ਨੌਦੀਪ ਕੌਰ ਨੂੰ ਮਿਲੀ ਵੱਡੀ ਰਾਹਤ,ਹਾਈਕੋਰਟ ਨੇ ਦਿੱਤੀ ਜ਼ਮਾਨਤ
ਚੜੂਨੀ ਨੇ ਕਿਹਾ ਕਿ ਕਿਸਾਨਾਂ ਨੂੰ ਭਾਜਪਾ ਨੇਤਾਵਾਂ ਦੇ ਪ੍ਰੋਗਰਾਮਾਂ ਦਾ ਸ਼ਾਂਤਮਈ ਢੰਗ ਨਾਲ ਵਿਰੋਧ ਕਰਨਾ ਚਾਹੀਦਾ ਹੈ। ਜੇਕਰ ਪੁਲਿਸ ਕਿਸਾਨਾਂ ਖਿਲਾਫ ਕੋਈ ਕਾਰਵਾਈ ਕਰਦੀ ਹੈ ਤਾਂ ਕੋਈ ਸਮੱਸਿਆ ਨਹੀਂ ਪਰ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣ ਹਰਿਆਣਾ ਅਤੇ ਪੰਜਾਬ ਵਿੱਚ ਕਿਸਾਨ ਮਹਾਂ ਪੰਚਾਇਤਾਂ ਦੀ ਜ਼ਰੂਰਤ ਨਹੀਂ ਹੈ, ਦੇਸ਼ ਦੇ ਹੋਰ ਖੇਤਰਾਂ ਵਿੱਚ ਮਹਾਂਪੰਚਾਇਤਾਂ ਕਰਵਾਈਆਂ ਜਾਣਗੀਆਂ ਤਾਂ ਜੋ ਉੱਥੋਂ ਦੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਸਕੇ।
-PTCNews