STF ਅੰਮ੍ਰਿਤਸਰ ਨੇ 2 ਕੇਸਾਂ 'ਚ ਵੱਡੀ ਸਫ਼ਲਤਾ ਕੀਤੀ ਹਾਸਿਲ, ਨਸ਼ਾ ਤਸਕਰ ਕੀਤੇ ਕਾਬੂ
ਅੰਮ੍ਰਿਤਸਰ: STF ਅੰਮ੍ਰਿਤਸਰ ਨੂੰ ਅੱਜ ਵੱਡੀ ਸਫ਼ਲਤਾ ਮਿਲੀ ਹੈ। ਦੱਸ ਦੇਈਏ ਕਿ ਸਪੈਸ਼ਲ ਟਾਸਕ ਫੋਰਸ ਦੀ ਅੰਮ੍ਰਿਤਸਰ ਯੂਨਿਟ ਨੇ ਇੱਕੋ ਸਮੇਂ ਦੋ ਕੇਸਾਂ ਨੂੰ ਹੱਲ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇੱਕ ਪਾਸੇ STF ਨੇ ਪਾਕਿਸਤਾਨ ਤੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਲਿਆਉਣ ਵਾਲੇ ਇੱਕ ਤਸਕਰ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਦੂਜੇ ਪਾਸੇ ਉੱਤਰ ਪ੍ਰਦੇਸ਼ ਵਿੱਚ ਚੱਲ ਰਹੀ ਡਰੱਗ ਫੈਕਟਰੀ ਵੀ ਫੜੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ਤੋਂ ਇੱਕ ਤਸਕਰ ਨੂੰ ਕਾਬੂ ਕੀਤਾ ਗਿਆ ਹੈ। ਇਹ ਸਮੱਗਲਰ ਪਾਕਿਸਤਾਨ ਤੋਂ ਹੈਰੋਇਨ ਲਿਆਉਂਦਾ ਸੀ। ਇਸੇ ਤਸਕਰ ਨੇ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵਿੱਚ ਹੋਏ ਬੰਬ ਧਮਾਕੇ ਦੇ ਕੇਸ ਵਿੱਚ ਬੰਬ ਦਾ ਆਰਡਰ ਦਿੱਤਾ ਸੀ। ਇਸ ਮਾਮਲੇ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਹਿਲਾਂ ਇੱਕ ਨਾਬਾਲਗ ਸਮੇਤ ਤਿੰਨ ਗ੍ਰਿਫ਼ਤਾਰੀਆਂ ਕੀਤੀਆਂ ਸਨ ਪਰ ਮੁੱਖ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਵਿੱਚੋਂ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ। ਹੁਣ STF ਨੇ ਉਸ ਨੂੰ ਫੜ ਲਿਆ ਹੈ। ਇਹ ਵੀ ਪੜ੍ਹੋ: ਵਿੱਕੀ-ਕੈਟਰੀਨਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਦਾਕਾਰ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕਰਵਾਇਆ ਦਰਜ STF ਨੇ ਉੱਤਰ ਪ੍ਰਦੇਸ਼ 'ਚ ਵੀ ਛਾਪੇਮਾਰੀ ਕਰਕੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਕੈਪਸੂਲ ਬਰਾਮਦ ਹੋਏ ਹਨ। ਇਹ ਮੁਲਜ਼ਮ ਯੂਪੀ ਵਿੱਚ ਕੈਪਸੂਲ ਬਣਾ ਕੇ ਦਿੱਲੀ ਵਿੱਚ ਸਪਲਾਈ ਕਰਦੇ ਸਨ। ਇਹ ਕੈਪਸੂਲ ਦਿੱਲੀ ਤੋਂ ਪੰਜਾਬ ਦੇ ਪਿੰਡਾਂ ਵਿੱਚ ਸਪਲਾਈ ਕਰਦੇ ਸਨ। ਐਸਟੀਐਫ ਦੇ ਏਏਆਈਜੀ ਰਛਪਾਲ ਸਿੰਘ ਨੇ ਦੱਸਿਆ ਕਿ ਤਸਕਰੀ ਦੇ ਵੱਡੇ ਨੈੱਟਵਰਕ ਨੂੰ ਤੋੜਦੇ ਹੋਏ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਥਾਣਾ ਭਿੰਡੀਸੈਦਾ ਅਧੀਨ ਪੈਂਦੇ ਪਿੰਡ ਪੰਜੂ ਕਲਾਲ ਦੇ ਵਸਨੀਕ ਸੁਰਮੁੱਖ ਸਿੰਘ ਅਤੇ ਦਿਲਬਾਗ ਸਿੰਘ ਬੱਗੋ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀਆਂ ਤਾਰਾਂ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵਿੱਚ ਹੋਏ ਬੰਬ ਧਮਾਕੇ ਨਾਲ ਜੁੜੀਆਂ ਹੋਈਆਂ ਹਨ। ਮੁਲਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੇ ਬੰਬ ਪਾਕਿਸਤਾਨ ਤੋਂ ਮੰਗਵਾਇਆ ਸੀ। ਇਸ ਮਾਮਲੇ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਹਿਲਾਂ ਇੱਕ ਨਾਬਾਲਗ ਸਮੇਤ ਤਿੰਨ ਗ੍ਰਿਫ਼ਤਾਰੀਆਂ ਕੀਤੀਆਂ ਸਨ ਪਰ ਮੁੱਖ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਵਿੱਚੋਂ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ। ਹੁਣ STF ਨੇ ਉਸ ਨੂੰ ਫੜ ਲਿਆ ਹੈ। ਏਆਈਜੀ ਰਛਪਾਲ ਸਿੰਘ ਨੇ ਦੱਸਿਆ ਕਿ ਫੜਿਆ ਗਿਆ ਸੁਰਮੁੱਖ ਇਕ ਸਮੱਗਲਰ ਹੀ ਨਹੀਂ ਸਗੋਂ ਪਾਕਿਸਤਾਨੀ ਏਜੰਟ ਵੀ ਸੀ। ਦੋਸ਼ੀ ਭਾਰਤ ਤੋਂ ਪਾਕਿਸਤਾਨ ਦੀ ਏਜੰਸੀ ਆਈਐਸਆਈ ਨੂੰ ਖੁਫੀਆ ਜਾਣਕਾਰੀ ਭੇਜਦਾ ਸੀ। ਸੁਰਮੁਖ ਤੋਂ ਇਲਾਵਾ ਉਸ ਦੇ 9 ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਵਿੱਚ ਧਨੋਆ ਕਲਾਂ ਦੇ ਹਰਪ੍ਰੀਤ ਸਿੰਘ ਅਤੇ ਸਵਿੰਦਰ ਸਿੰਘ ਪ੍ਰਮੁੱਖ ਹਨ। ਇਹ ਦੋਵੇਂ ਮਿਲ ਕੇ ਪਾਕਿਸਤਾਨ ਤੋਂ ਹੈਰੋਇਨ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਦੇ ਸਨ। (ਮਨਿੰਦਰ ਸਿੰਘ ਮੋਂਗਾ ਦੀ ਰਿਪੋਰਟ) -PTC News