ਪਰਾਲੀ ਦੀ ਸਮੱਸਿਆ : 'ਆਪ' ਸਰਕਾਰ ਨੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਤੋਂ ਖਿੱਚੇ ਹੱਥ ਪਿੱਛੇ
ਚੰਡੀਗੜ੍ਹ : ਪਰਾਲੀ ਸਾੜਨ ਦੀ ਸਮੱਸਿਆ ਨੂੰ ਲੈ ਕੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਆਪਣੇ ਵਾਅਦੇ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਕੁਝ ਹੀ ਦਿਨਾਂ 'ਚ ਮੁਕਰ ਗਈ ਹੈ। 'ਆਪ' ਸਰਕਾਰ ਦੇ ਵਾਅਦੇ ਵੀ ਪਰਾਲੀ ਨੂੰ ਲੱਗੀ ਅੱਗ ਦਾ ਧੂੰਆਂ ਬਣ ਕੇ ਰਹਿ ਗਏ ਹਨ। ਪਰਾਲੀ ਸਾੜਨ ਦੇ ਵਧ ਰਹੇ ਰੁਝਾਨ ਨੂੰ ਰੋਕਣ ਲਈ ਦਿੱਲੀ ਸਰਕਾਰ ਤੇ ਪੰਜਾਬ ਸਰਕਾਰ ਕਿਸਾਨਾਂ ਨੂੰ ਉਤਸ਼ਾਹਤ ਰਾਸ਼ੀ ਦੇਣ ਦੇ ਆਪਣੇ ਵਾਅਦੇ ਤੋਂ ਮੁਕਰ ਗਈਆਂ ਹਨ। ਇਸ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਹੈ। ਅੱਜ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਤੇ ਵਾਤਾਵਰਣ ਦੇ ਸਾਇੰਸ ਤਕਨਾਲੋਜੀ ਸਿੱਖਿਆ ਮੰਤਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰੈਸ ਕਾਨਫਰੰਸ ਕਰ ਕੇ ਜਾਣਕਾਰੀ ਦਿੱਤੀ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਵੱਡੇ ਪੱਧਰ ਉਤੇ ਜਾਗਰੂਕ ਕੀਤਾ ਜਾਵੇਗਾ। ਇਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਸਰਕਾਰ ਤੇ ਦਿੱਲੀ ਸਰਕਾਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ 500-500 ਰੁਪਏ ਦੀ ਵਿੱਤੀ ਸਹਾਇਤਾ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਬਲਾਕ ਪੱਧਰ ਉਤੇ ਪਰਾਲੀ ਨੂੰ ਸੰਭਾਲਣ ਲਈ ਮਸ਼ੀਨਾਂ ਜ਼ਰੂਰ ਮੁਹੱਈਆ ਕਰਵਾਈਆਂ ਜਾਣਗੀਆਂ ਪਰ ਵਿੱਤੀ ਸਹਾਇਤਾ ਨਹੀਂ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਵੱਲ਼ੋਂ ਆਪਣੇ ਵਾਅਦੇ ਤੋਂ ਮੁਕਰਨ ਮਗਰੋਂ ਕਿਸਾਨ ਜਥੇਬੰਦੀਆਂ ਨੇ ਵੀ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਕਾਬਿਲੇਗੌਰ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਪਰਾਲੀ ਨਾ ਸਾੜਨ ਲਈ ਕੇਂਦਰ ਸਰਕਾਰ ਅੱਗੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਦੀ ਤਜਵੀਜ਼ ਰੱਖੀ ਸੀ। 'ਆਪ' ਨੇ ਐਲਾਨ ਕੀਤਾ ਸੀ ਕਿ ਪੰਜਾਬ ਤੇ ਦਿੱਲੀ ਸਰਕਾਰ ਵੱਲੋਂ 500-500 ਰੁਪਏ ਕਿਸਾਨਾਂ ਨੂੰ ਦਿੱਤੇ ਜਾਣਗੇ, ਜਦਕਿ ਕੇਂਦਰ ਕੋਲੋਂ 1500 ਰੁਪਏ ਦੀ ਮੰਗ ਕੀਤੀ ਸੀ। ਇਸ ਤਰ੍ਹਾਂ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਵਿੱਤੀ ਸਹਾਇਤਾ ਦੇਣ ਦੀ ਯੋਜਨਾ ਬਣਾਈ ਸੀ ਪਰ ਪੰਜਾਬ ਸਰਕਾਰ ਦੇ ਇਸ ਪ੍ਰਸਤਾਵ ਨੂੰ ਕੇਂਦਰ ਸਰਕਾਰ ਨੇ ਠੁਕਰਾ ਕਰ ਦਿੱਤਾ ਸੀ। ਇਸ ਮਗਰੋਂ ਪੰਜਾਬ ਸਰਕਾਰ ਵੱਲੋਂ ਆਪਣੇ ਬਲਬੂਤੇ ਉਤੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਦਾ ਫ਼ੈਸਲਾ ਕੀਤਾ ਗਿਆ ਸੀ। ਮੁੱਖ ਸਕੱਤਰ ਨੇ ਵੀ ਕਿਹਾ ਸੀ ਕਿ ਪੰਜਾਬ ਤੇ ਦਿੱਲੀ ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਅੱਜ ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਵਿੱਤੀ ਸਹਾਇਤਾ ਦੇਣ ਐਲਾਨ ਤੋਂ ਆਪਣੇ ਹੱਥ ਪਿੱਛੇ ਖਿੱਚ ਲਏ ਹਨ। ਇਹ ਵੀ ਪੜ੍ਹੋ : SGPC ਦੇ ਸਾਬਕਾ ਮੈਨੇਜਰ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਚਲਾਇਆ ਸਾਈਕਲ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਕਰਕੇ ਕਿਸੇ ਵੀ ਕਿਸਾਨ ਉਤੇ ਕੋਈ ਵੀ ਪਰਚਾ ਦਰਜ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਾਡੇ ਨਾਲ ਪਹਿਲਾਂ 2500 ਰੁਪਏ ਪ੍ਰਤੀ ਏਕੜ ਉਤਸ਼ਾਹਤ ਰਾਸ਼ੀ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ 'ਆਪ' ਸਰਕਾਰ ਆਪਣੇ ਵਾਅਦੇ ਤੋਂ ਮੁਕਰ ਗਈ ਹੈ। -PTC News