ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ: AAP
ਚੰਡੀਗੜ੍ਹ :ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ 'ਚ ਅੰਮ੍ਰਿਤਸਰ ਹੋਏ ਐਨਕਾਊਂਟਰ 'ਚ 2 ਗੈਂਗਸਟਰਾਂ ਢੇਰ ਹੋ ਗਏ ਸਨ, ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਪ੍ਰੈੱਸ ਕਾਨਫਰੰਸ ਵਿਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਮਗਰੋਂ ਪੁਲਸ ਲਗਾਤਾਰ ਦੋਸ਼ੀਆਂ ਨੂੰ ਫੜ੍ਹਨ 'ਚ ਲੱਗੀ ਹੋਈ ਸੀ ਅਤੇ ਕਾਫ਼ੀ ਗ੍ਰਿਫ਼ਤਾਰੀਆਂ ਵੀ ਹੋਈਆਂ। ਪੁਲਿਸ ਵੱਲੋਂ ਅਜੇ ਵੀ ਲਗਾਤਾਰ ਛਾਪੇਮਾਰੀ ਜਾਰੀ ਹੈ।
ਉਨ੍ਹਾਂ ਕਿਹਾ ਕਿ ਇਸ ਐਨਕਾਊਂਟਰ ਦੌਰਾਨ ਕੁਝ ਪੁਲਸ ਮੁਲਾਜ਼ਮ, ਇਕ ਮੀਡਿਆ ਕਰਮੀ ਵੀ ਜ਼ਖਮੀ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਅਪਰਾਧ ਨਾਲ ਨਜਿੱਠਣ ਲਈ ਪੁਲਸ ਲਗਾਤਾਰ ਜੁੱਟੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਐਨਕਾਊਂਟਰ ਤੋਂ ਬਾਅਦ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲੇ ਲੋਕਾਂ ਨੂੰ ਸਾਫ਼ ਸੁਨੇਹਾ ਚਲਾ ਗਿਆ ਹੈ ਕਿ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਜਿਹੜੇ ਨੌਜਵਾਨ ਇੰਨ੍ਹਾਂ ਕੰਮਾਂ 'ਚ ਲੱਗੇ ਹੋਏ ਹਨ, ਉਹ ਉਨ੍ਹਾਂ ਨੂੰ ਅਪੀਲ ਕਰਦੇ ਹਨ ਕਿ ਉਹ ਉਨ੍ਹਾਂ ਮਾਪਿਆਂ ਦੇ ਹਾਲਾਤ ਦੇਖਣ, ਜਿਨ੍ਹਾਂ ਦੇ ਪੁੱਤ ਇੰਝ ਚਲੇ ਜਾਂਦੇ ਹਨ।
ਇਸ ਲਈ ਉਹ ਅਜਿਹਾ ਰਾਸਤਾ ਛੱਡ ਦੇਣ ਅਤੇ ਮਿਹਨਤ ਕਰਕੇ ਚੰਗਾ ਜੀਵਨ ਬਤੀਤ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਫਿਰ ਵੀ ਕਾਨੂੰਨ ਨੂੰ ਆਪਣੇ ਹੱਥ 'ਚ ਲਵੇਗਾ ਤਾਂ ਫਿਰ ਸਰਕਾਰ ਦਾ ਰੁਖ ਸਖ਼ਤ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦ੍ਰਿੜ ਹੈ ਅਤੇ ਜੇਕਰ ਕਿਸੇ ਨੂੰ ਧਮਕੀ ਵਾਲਾ ਮੈਸੇਜ ਆਉਂਦਾ ਹੈ ਤਾਂ ਸਰਕਾਰ ਦੇ ਧਿਆਨ 'ਚ ਲੈ ਕੇ ਆਓ। ਉਨ੍ਹਾਂ ਕਿਹਾ ਕਿ ਪੁਲਸ ਅਤੇ ਪ੍ਰਸ਼ਾਸਨ ਲੋਕਾਂ ਦੇ ਨਾਲ ਹੈ।
ਇਹ ਵੀ ਪੜ੍ਹੋ:Presidential Election Result 2022: ਵੋਟਾਂ ਦੀ ਹੋਵੇਗੀ ਗਿਣਤੀ, ਦੇਸ਼ ਦਾ 15ਵਾਂ ਰਾਸ਼ਟਰਪਤੀ ਕੌਣ ਬਣੇਗਾ
ਗੌਰਤਲਬ ਹੈ ਕਿ ਪੰਜਾਬ ਵਿੱਚ ਗੈਂਗਸਟਰ ਕਲਚਰ ਵੱਧ ਰਿਹਾ ਹੈ। ਹਥਿਆਰਾਂ ਵਾਲੇ ਪੰਜਾਬੀ ਗੀਤ ਅਤੇ ਗੈਂਗਸਟਰਾਂ 'ਤੇ ਬਣੀਆਂ ਫਿਲਮਾਂ ਵੀ ਨੌਜਵਾਨਾਂ ਨੂੰ ਪ੍ਰਭਾਵਿਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਐਨਕਾਊਂਟਰ ਤੋਂ ਬਾਅਦ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲੇ ਲੋਕਾਂ ਨੂੰ ਸਾਫ਼ ਸੁਨੇਹਾ ਚਲਾ ਗਿਆ ਹੈ ਕਿ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।
-PTC News