Thu, Nov 14, 2024
Whatsapp

ਅਮਰੀਕਾ ਵਾਸੀ ਵੱਲੋਂ ਪਾਵਨ ਗੁਰਬਾਣੀ ਨਾਲ ਛੇੜਛਾੜ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ

Reported by:  PTC News Desk  Edited by:  Ravinder Singh -- March 24th 2022 03:45 PM
ਅਮਰੀਕਾ ਵਾਸੀ ਵੱਲੋਂ ਪਾਵਨ ਗੁਰਬਾਣੀ ਨਾਲ ਛੇੜਛਾੜ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ

ਅਮਰੀਕਾ ਵਾਸੀ ਵੱਲੋਂ ਪਾਵਨ ਗੁਰਬਾਣੀ ਨਾਲ ਛੇੜਛਾੜ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਇਕ ਸੰਸਥਾ 'ਸਿੱਖ ਬੁੱਕ ਕਲੱਬ' ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਛੇੜਛਾੜ ਕਰ ਕੇ ਬੀੜ ਛਾਪਣ ਤੇ ਉਸ ਦਾ ਪੀਡੀਐਫ ਵੈਬਸਾਈਟ ਉਤੇ ਪਾਉਣ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਸਬੰਧ ਵਿੱਚ ਮਿਲੀਆਂ ਸ਼ਿਕਾਇਤਾਂ ਉਤੇ ਕਾਰਵਾਈ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਗੁਰਬਾਣੀ ਨਾਲ ਛੇੜਛਾੜ ਕਰਨ ਵਾਲੇ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਅਮਰੀਕਾ ਵਾਸੀ ਵੱਲੋਂ ਪਾਵਨ ਗੁਰਬਾਣੀ ਨਾਲ ਛੇੜਛਾੜ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸਇਹ ਹਰਕਤ ਅਮਰੀਕੀ ਸੰਸਥਾ ਸਿੱਖ ਬੁੱਕ ਕਲੱਬ ਵਾਲੇ ਥਮਿੰਦਰ ਸਿੰਘ ਅਨੰਦ ਨਾਂ ਦੇ ਵਿਅਕਤੀ ਨੇ ਕੀਤੀ ਹੈ, ਜਿਸ ਨੇ ਤਿਆਰ ਕੀਤੀ ਬੀੜ ਨੂੰ ਸਿੱਖ ਬੁੱਕ ਕਲੱਬ ਡਾਟਕਾਮ ਉਤੇ ਪੀਡੀਐਫ ਬਣਾ ਕੇ ਅਪਲੋਡ ਕੀਤਾ ਹੈ। ਇਸ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਵਿੱਚ ਆਪਣੇ ਕੋਲੋਂ ਵਾਧੂ ਲਗਾਂ-ਮਾਤਰਾਵਾਂ ਅਤੇ ਬਿੰਦੀਆਂ ਲਗਾਉਣ ਦੀ ਕੋਝੀ ਹਰਕਤ ਕੀਤੀ ਗਈ ਹੈ ਜਿਸ ਨੂੰ ਸ਼੍ਰੋਮਣੀ ਕਮੇਟੀ ਨੇ ਗੰਭੀਰਤਾ ਨਾਲ ਲੈਂਦਿਆਂ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਭੇਜ ਦਿੱਤਾ ਹੈ। ਅਮਰੀਕਾ ਵਾਸੀ ਵੱਲੋਂ ਪਾਵਨ ਗੁਰਬਾਣੀ ਨਾਲ ਛੇੜਛਾੜ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਗੁਰਬਾਣੀ ਦੀ ਘੋਰ ਬੇਅਦਬੀ ਕਰਾਰ ਦਿੰਦਿਆਂ ਸਬੰਧਤ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਇਸ ਸਬੰਧ ਵਿੱਚ ਤੁਰੰਤ ਵਿਚਾਰ ਕਰ ਕੇ ਆਦੇਸ਼ ਜਾਰੀ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਛੇੜਛਾੜ ਕਰਨ ਦਾ ਕਿਸੇ ਨੂੰ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਵੀ ਆਪਣੇ ਆਪ ਨਹੀਂ ਕਰ ਸਕਦਾ। ਅਮਰੀਕਾ ਵਾਸੀ ਵਿਅਕਤੀ ਵੱਲੋਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ ਜਿਸ ਉਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਸਾਲੀ ਕਾਰਵਾਈ ਹੋਣੀ ਚਾਹੀਦੀ ਹੈ। ਅਮਰੀਕਾ ਵਾਸੀ ਵੱਲੋਂ ਪਾਵਨ ਗੁਰਬਾਣੀ ਨਾਲ ਛੇੜਛਾੜ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ ਉਨ੍ਹਾਂ ਇਹ ਵੀ ਦੱਸਿਆ ਕਿ ਇਸੇ ਥਮਿੰਦਰ ਸਿੰਘ ਅਨੰਦ ਨਾਂ ਦੇ ਵਿਅਕਤੀ ਉਤੇ 2014 ਵਿੱਚ ਚੀਨ ਤੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਛਪਵਾ ਕੇ ਡਾਕ ਰਾਹੀਂ ਵੰਡਣ ਕਰ ਕੇ ਵੀ ਸ਼੍ਰੋਮਣੀ ਕਮੇਟੀ ਵੱਲੋਂ 295-ਏ ਦਾ ਪਰਚਾ ਦਰਜ ਕਰਵਾਇਆ ਗਿਆ ਸੀ। ਹੁਣ ਫਿਰ ਇਸ ਨੇ ਇਕ ਵਾਰ ਸਿੱਖ ਭਾਵਨਾਵਾਂ ਨੂੰ ਤਾਰ-ਤਾਰ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਦੇ ਸਤਿਕਾਰ ਨੂੰ ਦੇਖਦਿਆਂ ਅਮਰੀਕਾ ਵਾਸੀ ਥਮਿੰਦਰ ਸਿੰਘ ਅਨੰਦ ਦਾ ਸਖ਼ਤ ਵਿਰੋਧ ਕੀਤਾ ਜਾਵੇ ਤੇ ਉਸ ਵੱਲੋਂ ਵੈਬਸਾਈਟ ਜ਼ਰੀਏ ਵੰਡੇ ਜਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਡਾਊਨਲੋਡ ਕਰ ਕੇ ਅੱਗੇ ਨਾ ਵਧਾਇਆ ਜਾਵੇ। ਇਹ ਵੀ ਪੜ੍ਹੋ : ਜਾਅਲੀ ਆਧਾਰ ਕਾਰਡ ਤੇ ਜਾਅਲੀ ਰਜਿਸਟਰੀਆਂ ਕਰਵਾਉਣ ਵਾਲੇ ਦੋ ਨੌਜਵਾਨ ਗ੍ਰਿਫ਼ਤਾਰ


Top News view more...

Latest News view more...

PTC NETWORK