ਕਾਂਗਰਸ 'ਚ ਮੁੱਖ ਮੰਤਰੀ ਚਿਹਰੇ ਲਈ ਜੱਦੋ-ਜਹਿਦ, ਰਾਹੁਲ ਗਾਂਧੀ ਕਿਸਨੂੰ ਚੁਣੇਗਾ ਮੁੱਖ ਮੰਤਰੀ ਦਾ ਚਿਹਰਾ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਗਰਮਾਈ ਹੋਈ ਹੈ। ਉੱਥੇ ਹੀ ਵੱਖ-ਵੱਖ ਪਾਰਟੀਆਂ ਵੱਲੋਂ ਸੀਐਮ ਚਿਹਰਾ ਦਾ ਐਲਾਨ ਕੀਤਾ ਗਿਆ ਹੈ।ਉੱਥੇ ਹੀ ਕਾਂਗਰਸ ਵਿੱਚ ਸੀਐਮ ਚਿਹਰਾ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਪੰਜਾਬ ਦੌਰੇ ਉੱਤੇ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਸੀਐਮ ਚਿਹਰਾ ਦਾ ਐਲਾਨ ਕੀਤਾ ਜਾਵੇ। ਬੀਤੇ ਦਿਨ ਰਾਹੁਲ ਗਾਂਧੀ ਨੇ ਜਲੰਧਰ ਵਿੱਚ ਫਤਿਹ ਰੈਲੀ ਦਾ ਆਰੰਭ ਕੀਤਾ ਇਸ ਦੌਰਾਨ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਤੋਂ ਸੀਐਮ ਚਿਹਰੇ ਦਾ ਐਲਾਨ ਕਰਨ ਦੀ ਮੰਗ ਰੱਖੀ ਸੀ ਉੱਥੇ ਹੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਸੀ ਕਿ ਕਿਸੇ ਨੂੰ ਵੀ ਸੀਐਮ ਦਾ ਚਿਹਰਾ ਐਲਾਨ ਕਰ ਦਿਉ ਮੈਨੂੰ ਕੋਈ ਇਤਰਾਜ਼ ਨਹੀਂ ਹੋਵੇਗਾ। ਨਵਜੋਤ ਸਿੰਘ ਸਿੱਧੂ ਨੇ ਆਪਣੇ ਭਾਸ਼ਣ ਵਿੱਚ ਕਿਹਾ ਹੈ ਕਿ ਪੰਜਾਬ ਜਾਣਨਾ ਚਾਹੁੰਦਾ ਹੈ ਕਿ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਕੌਣ ਹੋਵੇਗਾ? ਜੇਕਰ ਜਵਾਬ ਮਿਲ ਗਿਆ ਤਾਂ ਪੰਜਾਬ ਵਿੱਚ 70 ਸੀਟਾਂ ਨਾਲ ਕਾਂਗਰਸ ਦੀ ਸਰਕਾਰ ਬਣੇਗੀ।ਸਿੱਧੂ ਨੇ ਕਿਹਾ ਕਿ ਮੈਨੂੰ ਫ਼ੈਸਲੇ ਲੈਣ ਦੀ ਤਾਕਤ ਦਿਓ।ਉੱਥੇ ਸੀਐਮ ਚੰਨੀ ਨੇ ਵੀ ਆਪਣੇ 111 ਦਿਨ ਦੇ ਕਾਰਜਕਾਲ ਬਾਰੇ ਵਿਸਥਾਰ ਨਾਲ ਦੱਸਿਆ ਹੈ। ਚੰਨੀ ਦਾ ਕਹਿਣਾ ਹੈ ਕਿ ਮੈਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਫੈਸਲੇ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਦਾ ਮੁੱਖ ਮੰਤਰੀ ਦਾ ਚਿਹਰਾ ਕਿਸ ਨੂੰ ਬਣਾਉਂਦਾ ਹੈ। ਇਹ ਵੀ ਪੜ੍ਹੋ:ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸਗੀ ਭੈਣ ਵੱਲੋਂ ਭਰਾ ਖ਼ਿਲਾਫ਼ ਹੈਰਾਨੀਜਨਕ ਖੁਲਾਸੇ -PTC News