ਗੰਨਾ ਕਿਸਾਨਾਂ ਨੇ ਜਲੰਧਰ ਰੇਲਵੇ ਟਰੈਕ ਕੀਤਾ ਜਾਮ
ਜਲੰਧਰ : ਦੋਆਬਾ ਸੰਘਰਸ਼ ਕਮੇਟੀ ਵੱਲੋਂ ਕਿਸਾਨਾਂ ਦੀ ਮੰਗਾਂ ਨੂੰ ਲੈ ਕੇ ਜਲੰਧਰ ਦੇ ਕੋਲ ਦਿੱਲੀ ਨੈਸ਼ਨਲ ਹਾਈਵੇ 'ਤੇ ਧਰਨਾ ਦਿੱਤਾ ਜਾ ਰਿਹਾ ਹੈ। ਬੀਤੇ ਦਿਨੀ 32 ਕਿਸਾਨ ਜਥੇਬੰਦੀਆਂ ਵੱਲੋਂ ਜਲੰਧਰ ਵਿਖੇ ਗੰਨੇ ਦਾ ਰੇਟ ਵਧਾਉਣ ਲਈ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੀ ਕਾਲ 'ਤੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਧਰਨੇ ਵਿਚ ਵੱਖ ਵੱਖ ਸੂਬਿਆਂ ਤੇ ਜ਼ਿਲ੍ਹਿਆਂ ਦੇ ਲੋਕ ਸ਼ਾਮਿਲ ਹੋ ਰਹੇ ਹਨ। ਕਿਸਾਨਾਂ ਵੱਲੋਂ ਦਿੱਤੇ ਧਰਨੇ ਦੀਆਂ ਵੱਖ ਵੱਖ ਤਸਵੀਰਾਂ ਸਾਹਮਣੇ ਆਈਆਂ ਹਨ। ਕਿਸਾਨਾਂ ਵੱਲੋਂ ਜਲੰਧਰ ਵਿਚ ਅਣਮਿਥੇ ਸਮੇਂ ਲਈ ਧਰਨਾ ਦੇਣ ਦੀ ਚਿਤਾਵਨੀ ਕਰਕੇ ਕੈਪਟਨ ਸਰਕਾਰ ਵੱਲੋਂ ਗੰਨੇ ਦੀ ਕੀਮਤ 15 ਰੁਪਏ ਪ੍ਰਤੀ ਕੁਇੰਟਲ ਰੇਟ ਵਧਾ ਦਿੱਤਾ ਗਿਆ ਹੈ। ਉਧਰ ਦੂਸਰੇ ਪਾਸੇ ਇਸ ਧਰਨੇ ਦੇ ਚਲਦਿਆਂ ਜੀ.ਟੀ. ਰੋਡ 'ਤੇ ਵਾਹਨਾਂ ਦੀ ਕਾਫ਼ੀ ਲੰਬੀਆਂ ਲਾਈਨਾਂ ਲੱਗੀਆਂ ਹਨ। ਕਿਸਾਨਾਂ ਨੇ ਰੇਲਵੇ ਲਾਈਨ 'ਤੇ ਵੀ ਧਰਨਾ ਸ਼ੁਰੂ ਕਰਕੇ ਰੇਲ ਰੋਕ ਦਿੱਤੀ। ਹੁਣ ਜਲੰਧਰ ਰੇਲਵੇ ਟਰੈਕ ਜਾਮ ਹੋਣ ਕਰਕੇ ਆਵਾਜਾਈ ਬੰਦ ਕਰ ਦਿੱਤੀ ਗਈ ਹੈ ਜਿਸ ਨਾਲ ਯਾਤਰੀ ਬਹੁਤ ਪਰੇਸ਼ਾਨ ਹੋ ਰਹੇ ਹਨ। ਇਸ ਦੌਰਾਨ ਕਿਸਾਨ ਵੱਡੀ ਗਿਣਤੀ ਵਿਚ ਪ੍ਰਦਰਸ਼ਨ ਕਰ ਰਹੇ ਹਨ। ਇਸ ਧਰਨੇ ਵਿਚ ਵੱਖ ਵੱਖ ਸੂਬਿਆਂ ਤੇ ਜ਼ਿਲ੍ਹਿਆਂ ਦੇ ਲੋਕ ਸ਼ਾਮਿਲ ਹੋ ਰਹੇ ਹਨ। ਕਿਸਾਨਾਂ ਵੱਲੋਂ ਦਿੱਤੇ ਧਰਨੇ ਦੀਆਂ ਵੱਖ ਵੱਖ ਤਸਵੀਰਾਂ ਸਾਹਮਣੇ ਆਈਆਂ ਹਨ। ਕਿਸਾਨਾਂ ਵੱਲੋਂ ਜਲੰਧਰ ਵਿਚ ਅਣਮਿਥੇ ਸਮੇਂ ਲਈ ਧਰਨਾ ਦੇਣ ਦੀ ਚਿਤਾਵਨੀ ਕਰਕੇ ਕੈਪਟਨ ਸਰਕਾਰ ਵੱਲੋਂ ਗੰਨੇ ਦੀ ਕੀਮਤ 15 ਰੁਪਏ ਪ੍ਰਤੀ ਕੁਇੰਟਲ ਰੇਟ ਵਧਾ ਦਿੱਤਾ ਗਿਆ ਹੈ। -PTCNews